IPL 2022 : ਹਾਰਦਿਕ ਪੰਡਯਾ ਦਾ ਅਰਧ ਸੈਂਕੜਾ, ਗੁਜਰਾਤ ਨੇ ਕੋਲਕਾਤਾ ਨੂੰ ਦਿੱਤਾ 157 ਦੌੜਾਂ ਦਾ ਟੀਚਾ
Saturday, Apr 23, 2022 - 05:23 PM (IST)
ਸਪੋਰਟਸ ਡੈਸਕ- ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ) 2022 ਦਾ 35ਵਾਂ ਮੈਚ ਅੱਜ ਕੋਲਕਾਤਾ ਨਾਈਟ ਰਾਈਡਰਜ਼ (ਕੇ. ਕੇ. ਆਰ.) ਤੇ ਗੁਜਰਾਤ ਟਾਈਟਨਸ (ਜੀ. ਟੀ) ਦਰਮਿਆਨ ਮੁੰਬਈ ਦੇ ਡੀ. ਵਾਈ ਪਾਟਿਲ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਗੁਜਰਾਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਮੈਚ 'ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਗੁਜਰਾਤ ਨੇ ਨਿਰਧਾਤ 20 ਓਵਰਾਂ 'ਚ 9 ਵਿਕਟਾਂ ਦੇ ਨੁਕਸਾਨ 'ਤੇ 156 ਦੌੜਾਂ ਬਣਾਈਆਂ। ਇਸ ਤਰ੍ਹਾਂ ਗੁਜਰਾਤ ਨੇ ਕੋਲਕਾਤਾ ਨੂੰ157 ਦੌੜਾਂ ਦਾ ਟੀਚਾ ਦਿੱਤਾ ਹੈ।
ਬੱਲੇਬਾਜ਼ੀ ਕਰਦੇ ਹੋਏ ਗੁਜਰਾਤ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ 7 ਦੌੜਾਂ ਦੇ ਨਿੱਜੀ ਸਕੋਰ 'ਤੇ ਸਾਊਦੀ ਦੀ ਗੇਂਦ 'ਤੇ ਬਿਲਿੰਗਸ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਏ।ਗੁਜਰਾਤ ਦੀ ਦੂਜੀ ਵਿਕਟ ਰਿਧੀਮਾਨ ਸਾਹਾ ਦੇ ਤੌਰ 'ਤੇ ਡਿੱਗੀ। ਸਾਹਾ 25 ਦੌੜਾਂ ਦੇ ਨਿੱਜੀ ਸਕੋਰ 'ਤੇ ਉਮੇਸ਼ ਦੀ ਗੇਂਦ 'ਤੇ ਵੈਂਕਟੇਸ਼ ਨੂੰ ਕੈਚ ਦੇ ਕੇ ਆਊਟ ਹੋਏ। ਗੁਜਰਾਤ ਨੂੰ ਤੀਜਾ ਝਟਕਾ ਉਦੋਂ ਲੱਗਾ ਜਦੋਂ ਡੇਵਿਡ ਮਿਲਰ 27 ਦੌੜਾਂ ਦੇ ਨਿੱਜੀ ਸਕੋਰ 'ਤੇ ਸ਼ਿਵਮ ਮਾਵੀ ਦੀ ਗੇਂਦ 'ਤੇ ਉਮੇਸ਼ ਯਾਦਵ ਵਲੋਂ ਕੈਚ ਆਊਟ ਹੋਏ।
ਗੁਜਰਾਤ ਦੀ ਚੌਥੀ ਵਿਕਟ ਹਾਰਦਿਕ ਪੰਡਯਾ ਦੇ ਤੌਰ 'ਤੇ ਡਿੱਗੀ। ਹਾਰਦਿਕ ਨੇ ਚਾਰ ਚੌਕਿਆਂ ਤੇ ਦੋ ਛੱਕਿਆਂ ਦੀ ਮਦਦ ਨਾਲ 67 ਦੌੜਾਂ ਦੀ ਪਾਰੀ ਖੇਡੀ। ਹਾਰਦਿਕ ਸਾਊਥੀ ਦੀ ਗੇਂਦ 'ਤੇ ਰਿੰਕੂ ਸਿੰਘ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਏ। ਇਸ ਤੋਂ ਬਾਅਦ ਰਾਸ਼ਿਦ ਖ਼ਾਨ 0, ਅਭਿਨਵ ਮਨੋਹਰ 2 ਦੌੜਾਂ ਤੇ ਲਾਕੀ ਫਰਗਿਊਸਨ 0 ਦੌੜਾਂ ਬਣਾ ਆਊਟ ਹੋਏ। ਕੋਲਕਾਤਾ ਵਲੋਂ ਉਮੇਸ਼ ਯਾਦਵ ਨੇ 1, ਟਿਮ ਸਾਊਥੀ ਨੇ 3 ਤੇ ਸ਼ਿਵਮ ਮਾਵੀ ਨੇ 1 ਤੇ ਆਂਦਰੇ ਰਸਲ ਨੇ 4 ਵਿਕਟਾਂ ਲਈਆਂ।
ਇਹ ਵੀ ਪੜ੍ਹੋ : DC vs RR : ਰਾਜਸਥਾਨ ਰਾਇਲਜ਼ ਨੇ ਦਿੱਲੀ ਨੂੰ 15 ਦੌੜਾਂ ਨਾਲ ਹਰਾਇਆ
ਟੀਮਾਂ:
ਕੋਲਕਾਤਾ ਨਾਈਟ ਰਾਈਡਰਜ਼ : ਵੈਂਕਟੇਸ਼ ਅਈਅਰ, ਸੁਨੀਲ ਨਾਰਾਇਣ, ਸ਼੍ਰੇਅਸ ਅਈਅਰ (ਕਪਤਾਨ), ਨਿਤੀਸ਼ ਰਾਣਾ, ਸੈਮ ਬਿਲਿੰਗਜ਼ (ਵਿਕਟਕੀਪਰ), ਰਿੰਕੂ ਸਿੰਘ, ਆਂਦਰੇ ਰਸਲ, ਟਿਮ ਸਾਊਦੀ, ਸ਼ਿਵਮ ਮਾਵੀ, ਉਮੇਸ਼ ਯਾਦਵ, ਵਰੁਣ ਚੱਕਰਵਰਤੀ
ਗੁਜਰਾਤ ਟਾਈਟਨਜ਼ : ਰਿਧੀਮਾਨ ਸਾਹਾ (ਵਿਕਟਕੀਪਰ), ਸ਼ੁਭਮਨ ਗਿੱਲ, ਹਾਰਦਿਕ ਪੰਡਯਾ (ਕਪਤਾਨ), ਅਭਿਨਵ ਮਨੋਹਰ, ਡੇਵਿਡ ਮਿਲਰ, ਰਾਹੁਲ ਤਵੇਤੀਆ, ਰਾਸ਼ਿਦ ਖਾਨ, ਅਲਜ਼ਾਰੀ ਜੋਸੇਫ, ਲਾਕੀ ਫਰਗਿਊਸਨ, ਯਸ਼ ਦਿਆਲ, ਮੁਹੰਮਦ ਸ਼ੰਮੀ
ਇਹ ਵੀ ਪੜ੍ਹੋ : ਸਾਬਕਾ ਮੁੱਕੇਬਾਜ਼ ਮਾਈਕ ਟਾਇਸਨ ਨੇ ਜਹਾਜ਼ 'ਚ ਯਾਤਰੀ 'ਤੇ ਕੀਤੀ ਮੁੱਕਿਆਂ ਦੀ ਬਰਸਾਤ, ਵੀਡੀਓ ਵਾਇਰਲ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।