IPL 2022 : ਕੋਲਕਾਤਾ ਨੇ ਹੈਦਰਾਬਾਦ ਨੂੰ ਦਿੱਤਾ 178 ਦੌੜਾਂ ਦਾ ਟੀਚਾ

Saturday, May 14, 2022 - 09:23 PM (IST)

IPL 2022 : ਕੋਲਕਾਤਾ ਨੇ ਹੈਦਰਾਬਾਦ ਨੂੰ ਦਿੱਤਾ 178 ਦੌੜਾਂ ਦਾ ਟੀਚਾ

ਪੁਣੇ- ਆਂਦਰੇ ਰਸੇਲ ਦੀਆਂ 28 ਗੇਂਦਾਂ 'ਤੇ ਚਾਰ ਛੱਕਿਆਂ ਦੀ ਅਜੇਤੂ 49 ਦੌੜਾਂ ਦੀ ਤੂਫਾਨੀ ਪਾਰੀ ਦੀ ਬਦੌਲਤ ਕੋਲਕਾਤਾ ਨਾਈਟ ਰਾਈਡਰਜ਼ ਨੇ ਸਨਰਾਈਜ਼ਰਜ਼ ਹੈਦਰਾਬਾਦ ਦੇ ਵਿਰੁੱਧ ਕਰੋ ਜਾਂ ਮਰੋ ਦੇ ਆਈ. ਪੀ. ਐੱਲ. ਮੁਕਾਬਲੇ ਵਿਚ ਸ਼ਨੀਵਾਰ ਨੂੰ 20 ਓਵਰਾਂ ਵਿਚ 6 ਵਿਕਟਾਂ 'ਤੇ 177 ਦੌੜਾਂ ਦਾ ਚੁਣੌਤੀਪੂਰਨ ਸਕੋਰ ਬਣਾ ਲਿਆ। 7ਵੇਂ ਨੰਬਰ 'ਤੇ ਖੇਡਣ ਆਏ ਰਸੇਲ ਨੇ 28 ਗੇਂਦਾਂ 'ਤੇ ਤਿੰਨ ਚੌਕੇ ਅਤੇ ਚਾਰ ਛੱਕੇ ਲਗਾਉਂਦੇ ਹੋਏ ਅਜੇਤੂ 49 ਦੌੜਾਂ ਬਣਾਈਆਂ ਅਤੇ ਕੋਲਕਾਤਾ ਨੂੰ ਇਕ ਚੁਣੌਤੀਪੂਰਨ ਸਕੋਰ ਤੱਕ ਪਹੁੰਚਾਇਆ। ਰਸੇਲ ਨੇ ਆਪਣੇ ਚਾਰ ਵਿਚੋਂ ਤਿੰਨ ਛੱਕੇ ਤਾਂ ਆਫ ਸਪਿਨਰ ਵਾਸ਼ਿੰਗਟਨ ਸੁੰਦਰ ਦੇ ਪਾਰੀ ਦੇ ਆਖਰੀ ਓਵਰ ਵਿਚ ਲਗਾਏ।

PunjabKesari
ਉਨ੍ਹਾਂ ਨੇ ਪਾਰੀ ਦੀ ਆਖਰੀ ਗੇਂਦ 'ਤੇ ਛੱਕਾ ਲਗਾਉਂਦੇ ਹੋਏ ਪਾਰੀ ਖਤਮ ਕੀਤੀ। ਰਸੇਲ ਨੇ ਸੈਮ ਬਿਲਿੰਗਸ ਦੇ ਨਾਲ 6ਵੇਂ ਵਿਕਟ ਦੇ ਲਈ 63 ਦੌੜਾਂ ਦੀ ਸਾਂਝੇਦਾਰੀ ਕੀਤੀ। ਬਿਲਿੰਗਸ ਨੇ 29 ਗੇਂਦਾਂ 'ਤੇ 34 ਦੌੜਾਂ ਵਿਚ ਤਿੰਨ ਚੌਕੇ ਅਤੇ ਇਕ ਛੱਕਾ ਲਗਾਇਆ। ਓਪਨਰ ਅਜਿੰਕਯ ਰਹਾਣੇ ਨੇ 24 ਗੇਂਦਾਂ ਵਿਚ ਤਿੰਨ ਛੱਕਿਆਂ ਦੀ ਮਦਦ ਨਾਲ 28 ਅਤੇ ਨਿਤੀਸ਼ ਰਾਣਾ ਨੇ 16 ਗੇਂਦਾਂ ਵਿਚ ਤਿੰਨ ਛੱਕਿਆਂ ਦੀ ਮਦਦ ਨਾਲ 26 ਦੌੜਾਂ ਬਣਾਈਆਂ। ਕਪਤਾਨ ਸ਼੍ਰੇਅਸ ਅਈਅਰ ਨੇ 9 ਗੇਂਦਾਂ ਵਿਚ 2 ਚੌਕਿਆਂ ਦੀ ਮਦਦ ਨਾਲ 15 ਦੌੜਾਂ ਬਣਾਈਆਂ। ਕੋਲਕਾਤਾ ਵਲੋਂ ਤੇਜ਼ ਗੇਂਦਬਾਜ਼ ਉਮਰਾਨ ਮਲਿਕ ਨੇ 33 ਦੌੜਾਂ 'ਤੇ ਤਿੰਨ ਵਿਕਟਾਂ ਹਾਸਲ ਕੀਤੀਆਂ।

PunjabKesari

ਇਹ ਵੀ ਪੜ੍ਹੋ : Rajat Patidar ਦੇ 102 ਮੀਟਰ ਛੱਕੇ ਨਾਲ ਜ਼ਖ਼ਮੀ ਹੋਇਆ ਬਜ਼ੁਰਗ (ਦੇਖੋ ਵੀਡੀਓ)

PunjabKesari

ਪਲੇਇੰਗ ਇਲੈਵਨ :-

ਇਹ ਵੀ ਪੜ੍ਹੋ : ਭਾਰਤ ਨੇ ਥਾਮਸ ਕੱਪ ਦੇ ਫਾਈਨਲ ’ਚ ਪਹੁੰਚ ਕੇ ਰਚਿਆ ਇਤਿਹਾਸ

ਕੋਲਕਾਤਾ ਨਾਈਟ ਰਾਈਡਰਜ਼ :- ਅਜਿੰਕਯ ਰਹਾਣੇ, ਵੈਂਕਟੇਸ਼ ਅਈਅਰ, ਸ਼੍ਰੇਅਸ ਅਈਅਰ (ਕਪਤਾਨ), ਨਿਤੀਸ਼ ਰਾਣਾ, ਰਿੰਕੂ ਸਿੰਘ, ਆਂਦਰੇ ਰਸਲ, ਸੁਨੀਲ ਨਾਰਾਇਣ, ਸ਼ੈਲਡਨ ਜੈਕਸਨ/ਸੈਮ ਬਿਲਿੰਗਸ (ਵਿਕਟਕੀਪਰ), ਉਮੇਸ਼ ਯਾਦਵ, ਟਿਮ ਸਾਊਦੀ, ਵਰੁਣ ਚੱਕਰਵਰਤੀ

ਸਨਰਾਈਜ਼ਰਜ਼ ਹੈਦਰਾਬਾਦ :- ਅਭਿਸ਼ੇਕ ਸ਼ਰਮਾ, ਕੇਨ ਵਿਲੀਅਮਸਨ (ਕਪਤਾਨ), ਰਾਹੁਲ ਤ੍ਰਿਪਾਠੀ, ਐਡਨ ਮਾਰਕਰਮ, ਨਿਕੋਲਸ ਪੂਰਨ (ਵਿਕਟਕੀਪਰ), ਸ਼ਸ਼ਾਂਕ ਸਿੰਘ, ਵਾਸ਼ਿੰਗਟਨ ਸੁੰਦਰ, ਟੀ ਨਟਰਾਜਨ, ਭੁਵਨੇਸ਼ਵਰ ਕੁਮਾਰ, ਫਜ਼ਲਹਕ ਫਾਰੂਕੀ, ਉਮਰਾਨ ਮਲਿਕ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


author

Gurdeep Singh

Content Editor

Related News