ਕੋਲਕਾਤਾ ਪੁਲਸ ਦਾ ਵਿਸ਼ਵ ਕੱਪ ਮੁਕਾਬਲੇ ਦੀਆਂ ਟਿਕਟਾਂ ਦੀ ਕਾਲਾਬਾਜ਼ਾਰੀ ਨੂੰ ਲੈ ਕੇ BCCI ਨੂੰ ਨੋਟਿਸ

11/06/2023 5:26:30 PM

ਕੋਲਕਾਤਾ,  (ਭਾਸ਼ਾ)– ਈਡਨ ਗਾਰਡਨ ਸਟੇਡੀਅਮ ਵਿਚ ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਐਤਵਾਰ ਨੂੰ ਖੇਡੇ ਗਏ ਵਿਸ਼ਵ ਕੱਪ ਕ੍ਰਿਕਟ ਮੁਕਾਬਲੇ ਦੀਆਂ ਟਿਕਟਾਂ ਦੀ ਕਾਲਾਬਾਜ਼ਾਰੀ ਦੇ ਦੋਸ਼ਾਂ ਵਿਚਾਲੇ ਕੋਲਕਾਤਾ ਪੁਲਸ ਨੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਮੁਖੀ ਰੋਜਰ ਬਿੰਨੀ ਨੂੰ ਨੋਟਿਸ ਜਾਰੀ ਕਰਕੇ ਮੁਕਾਬਲੇ ਦੀਆਂ ਟਿਕਟਾਂ ਦੀ ਵਿੱਕਰੀ ਦੇ ਬਾਰੇ ਵਿਚ ਜਾਣਕਾਰੀ ਮੰਗੀ ਹੈ।

ਇਹ ਵੀ ਪੜ੍ਹੋ : ਕੌਮਾਂਤਰੀ ਕ੍ਰਿਕਟ ਦੇ ਇਤਿਹਾਸ 'ਚ ਪਹਿਲੀ ਵਾਰ ਹੋਇਆ ਅਜਿਹਾ, ਐਂਜੇਲੋ ਮੈਥਿਊਜ਼ ਵਿਵਾਦਤ ਅੰਦਾਜ਼ 'ਚ ਹੋਇਆ ਆਊਟ

ਇਕ ਸੀਨੀਅਰ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸ਼ਨੀਵਾਰ ਦੇਰ ਸ਼ਾਮ ਜਾਰੀ ਕੀਤੇ ਗਏ ਨੋਟਿਸ ਵਿਚ ਬੀ. ਸੀ. ਸੀ. ਆਈ. ਮੁਖੀ ਤੋਂ ਮੈਦਾਨ ਪੁਲਸ ਥਾਣੇ ਦੇ ਅਧਿਕਾਰੀ ਨੂੰ ਦਸਤਾਵੇਜ਼ ਜਮ੍ਹਾ ਕਰਨ ਲਈ ਕਿਹਾ ਗਿਆ ਹੈ ਜਿਹੜੇ ਟਿਕਟਾਂ ਦੀ ਕਾਲਾਬਾਜ਼ਾਰੀ ਦੇ ਸਬੰਧ ਵਿਚ ਸ਼ਿਕਾਇਤਾਂ ਦੀ ਜਾਂਚ ਕਰ ਰਹੇ ਹਨ। ਕੋਲਕਾਤਾ ਪੁਲਸ ਨੇ ਟਿਕਟਾਂ ਦੀ ਕਾਲਾਬਾਜ਼ਾਰੀ ਨੂੰ ਲੈ ਕੇ ਹੁਣ ਤਕ 19 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਤੇ ਉਨ੍ਹਾਂ ਦੇ ਕਬਜ਼ੇ ਵਿਚੋਂ 108 ਟਿਕਟਾਂ ਜ਼ਬਤ ਕੀਤੀਆਂ ਹਨ। ਇਸ ਕੜੀ ਵਿਚ ਸੱਤ ਮਾਮਲੇ ਵੀ ਦਰਜ ਕੀਤੇ ਗਏ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ 

Tarsem Singh

This news is Content Editor Tarsem Singh