ਆਪਣੀ ਮਾਂ ਦਾ ਸੁਫ਼ਨਾ ਜੀਅ ਰਿਹਾ ਹਾਂ : ਰਿੰਕੂ ਸਿੰਘ

08/19/2023 4:07:39 PM

ਡਬਲਿਨ- ਆਪਣੀ ਮਾਂ ਦਾ ਸੁਫ਼ਨਾ ਪੂਰਾ ਕਰਨ ਵਾਲੇ ਨੌਜਵਾਨ ਬੱਲੇਬਾਜ਼ ਰਿੰਕੂ ਸਿੰਘ ਨੇ ਕਿਹਾ ਕਿ ਮੁਸ਼ਕਿਲ ਹਾਲਾਤਾਂ 'ਚ ਜਿਉਣ ਅਤੇ ਆਪਣੇ ਮਾਤਾ-ਪਿਤਾ ਨੂੰ ਵਧੀਆ ਜ਼ਿੰਦਗੀ ਦੇਣ ਦੀ ਅਦਭੁਤ ਇੱਛਾ ਨੇ ਉਨ੍ਹਾਂ ਦੇ ਲਈ ਭਾਰਤੀ ਟੀਮ 'ਚ ਜਗ੍ਹਾ ਬਣਾਉਣ ਲਈ ਮਾਰਗ-ਦਰਸ਼ਨ ਕੀਤਾ। ਰਿੰਕੂ ਨੇ ਇੰਡੀਅਨ ਪ੍ਰੀਮੀਅਰ ਲੀਗ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਿਸ ਕਾਰਨ ਉਹ ਆਇਰਲੈਂਡ ਖ਼ਿਲਾਫ਼ ਟੀ20 ਲੜੀ ਦੇ ਲਈ ਭਾਰਤੀ ਟੀਮ 'ਚ ਜਗ੍ਹਾ ਬਣਾਉਣ 'ਚ ਕਾਮਯਾਬ ਰਿਹੇ। ਰਿੰਕੂ ਨੇ ਜੀਓ ਸਿਨੇਮਾ ਨੂੰ ਕਿਹਾ,'ਭਾਰਤੀ ਟੀਮ 'ਚ ਸ਼ਾਮਲ ਹੋਣ ਲਈ ਮੈਂ ਕਾਫ਼ੀ ਪਸੀਨਾ ਵਹਾਇਆ ਹੈ। ਖੇਡ ਪ੍ਰਤੀ ਮੇਰੇ ਜਨੂੰਨ ਨਾਲ ਮੈਨੂੰ ਸਮਰਥਨ ਦੀ ਕਮੀ ਅਤੇ ਵਿੱਤੀ ਪ੍ਰੇਸ਼ਾਨੀਆਂ ਨਾਲ ਨਜਿੱਠਣ 'ਚ ਮਦਦ ਮਿਲੀ।

ਇਹ ਵੀ ਪੜ੍ਹੋ- ਰਿੰਕੂ ਸਿੰਘ 'ਤੇ ਨਹੀਂ ਹੈ ਆਇਰਲੈਂਡ 'ਚ ਪਰਫਾਰਮ ਕਰਨ ਦਾ ਦਬਾਅ, ਪਰ ਅੰਗਰੇਜ਼ੀ ਨੇ ਇਸ ਲਈ ਕੀਤਾ ਪਰੇਸ਼ਾਨ

' 25 ਸਾਲਾ ਖਿਡਾਰੀ ਨੇ ਕਿਹਾ, 'ਇੱਕ ਚੀਜ਼ ਜਿਸਨੇ ਮੈਨੂੰ ਅੱਗੇ ਵਧਣ ਲਈ ਪ੍ਰੇਰਿਤ ਕੀਤਾ, ਉਹ ਸੀ ਮੇਰੇ ਪਰਿਵਾਰ ਨੂੰ ਚੰਗੀ ਜ਼ਿੰਦਗੀ ਦੇਣਾ ਅਤੇ ਇਹ ਤਾਂ ਹੀ ਸੰਭਵ ਸੀ ਜੇ ਮੈਂ ਖੇਡ 'ਚ ਅੱਗੇ ਵਧਦਾ। ਮੇਰੇ ਅੰਦਰ ਆਤਮ-ਵਿਸ਼ਵਾਸ ਸੀ ਅਤੇ ਉਸਨੇ ਮੈਨੂੰ ਮਜ਼ੁਬੂਤ ਬਣਾਇਆ ਅਤੇ ਮੈਨੂੰ ਅੱਗੇ ਵਧਣ 'ਚ ਮਦਦ ਕੀਤੀ।' ਰਿੰਕੂ ਨੂੰ ਵੈਸਟਇੰਡੀਜ਼ ਖ਼ਿਲਾਫ਼ ਲੜੀ ਲਈ ਨਹੀਂ ਚੁਣਿਆ ਗਿਆ ਸੀ ਪਰ ਆਇਰਲੈਂਡ ਖ਼ਿਲਾਫ਼ ਲੜੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਉਨ੍ਹਾਂ ਦਾ ਸੁਫ਼ਨਾ ਪੂਰਾ ਹੋ ਗਿਆ। ਮੀਂਹ ਪ੍ਰਭਾਵਿਤ ਪਹਿਲੇ ਮੈਚ 'ਚ ਹਾਲਾਂਕਿ ਉਨ੍ਹਾਂ ਨੂੰ ਬੱਲੇਬਾਜ਼ੀ ਦਾ ਮੌਕਾ ਨਹੀਂ ਮਿਲਿਆ।

ਇਹ ਵੀ ਪੜ੍ਹੋ- ਧੋਨੀ ਦੀ ਟੀਮ ਨੇ ਰਚਿਆ ਇਤਿਹਾਸ, IPL 'ਚ ਇਹ ਮੁਕਾਮ ਹਾਸਲ ਕਰਨ ਵਾਲੀ ਪਹਿਲੀ ਟੀਮ ਬਣੀ CSK

ਰਿੰਕੂ ਤੋਂ ਪੁੱਛਿਆ ਗਿਆ ਕਿ ਭਾਰਤੀ ਟੀਮ 'ਚ ਸ਼ਾਮਲ ਕੀਤੇ ਜਾਣ 'ਤੇ ਉਨ੍ਹਾਂ ਦੇ ਪਰਿਵਾਰ ਦੀ ਕੀ ਪ੍ਰਤਿਕਿਰਿਆ ਸੀ ਤਾਂ ਉਨ੍ਹਾਂ ਨੇ ਕਿਹਾ, 'ਉਹ ਬਹੁਤ ਖੁਸ਼ ਹੋਏ ਸੀ। ਮੇਰੀ ਮਾਂ ਹਮੇਸ਼ਾ ਕਹਿੰਦੀ ਸੀ ਕਿ ਜੇਕਰ ਮੈਨੂੰ ਭਾਰਤੀ ਟੀਮ 'ਚ ਜਗ੍ਹਾ ਬਣਾਉਣ ਲਈ ਸਖ਼ਤ ਮਿਹਨਤ ਕਰਨੀ ਪਵੇਗੀ ਅਤੇ ਹੁਣ ਮੈਂ ਭਾਰਤੀ ਟੀਮ 'ਚ ਜਗ੍ਹਾ ਬਣਾ ਲਈ ਹੈ , ਇਸ ਲਈ ਮੈਂ ਉਨ੍ਹਾਂ ਦਾ ਸੁਫ਼ਨਾ ਜੀਅ ਰਿਹਾ ਹਾਂ।' ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਮਾਤਾ-ਪਿਤਾ ਨੂੰ ਗਰੀਬੀ ਤੋਂ ਛੁਟਕਾਰਾ ਦਿਵਾਉਣ ਲਈ ਕਾਫ਼ੀ ਬੇਤਾਬ ਸੀ। ਰਿੰਕੂ ਨੇ ਕਿਹਾ, 'ਮੈਂ ਆਪਣੇ ਪਰਿਵਾਰ ਦਾ ਵਿੱਤੀ ਸੰਘਰਸ਼ ਦੇਖਿਆ ਹੈ ਅਤੇ ਮੈਂ ਕ੍ਰਿਕਟ ਦੇ ਰਾਹੀਂ ਉਨ੍ਹਾਂ ਨੂੰ ਇਸ 'ਚੋਂ ਬਾਹਰ ਕੱਢਣ 'ਚ ਮਦਦ ਕਰਨਾ ਚਾਹੰਦਾ ਸੀ। ਉਨ੍ਹਾਂ ਨੂੰ ਇਨ੍ਹਾਂ ਮੁਸ਼ਕਲਾਂ 'ਚੋਂ ਕੱਢਣ ਦੀ ਇੱਛਾ ਨੇ ਮੈਨੂੰ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਨੇ ਮੈਨੂੰ ਸਖ਼ਤ ਮਿਹਨਤ ਕਰਨ ਅਤੇ ਆਪਣੀਆਂ ਕੋਸ਼ਿਸ਼ਾਂ ਨੂੰ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ।'

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Aarti dhillon

Content Editor

Related News