ਲੋਕਸਭਾ ਨੇ ਟੀਮ ਇੰਡੀਆ ਨੂੰ ਟੀ20 ਵਿਸ਼ਵ ਕੱਪ ਜਿੱਤਣ ''ਤੇ ਦਿੱਤੀ ਵਧਾਈ

Monday, Mar 09, 2026 - 01:51 PM (IST)

ਲੋਕਸਭਾ ਨੇ ਟੀਮ ਇੰਡੀਆ ਨੂੰ ਟੀ20 ਵਿਸ਼ਵ ਕੱਪ ਜਿੱਤਣ ''ਤੇ ਦਿੱਤੀ ਵਧਾਈ

ਨਵੀਂ ਦਿੱਲੀ : ਭਾਰਤੀ ਕ੍ਰਿਕਟ ਟੀਮ ਵੱਲੋਂ ਟੀ-20 ਵਿਸ਼ਵ ਕੱਪ 2026 ਦਾ ਖ਼ਿਤਾਬ ਜਿੱਤਣ 'ਤੇ ਅੱਜ ਲੋਕਸਭਾ ਵਿੱਚ ਖਿਡਾਰੀਆਂ ਨੂੰ ਵਧਾਈ ਦਿੱਤੀ ਗਈ। ਸਦਨ ਨੇ ਰਸਮੀ ਤੌਰ 'ਤੇ ਭਾਰਤੀ ਟੀਮ ਨੂੰ ਇਸ ਇਤਿਹਾਸਕ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਖਿਡਾਰੀਆਂ ਨੂੰ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਭੇਜੀਆਂ।

ਪੀਠਾਸੀਨ ਸਭਾਪਤੀ ਜਗਦੰਬਿਕਾ ਪਾਲ ਨੇ ਸਦਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਟੀਮ ਦੀ ਇਸ ਜਿੱਤ ਨਾਲ ਪੂਰੇ ਦੇਸ਼ ਵਿੱਚ ਉੱਲਾਸ ਅਤੇ ਖੁਸ਼ੀ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਮੈਦਾਨ 'ਤੇ ਭਾਰਤੀ ਖਿਡਾਰੀਆਂ ਦਾ ਇਹ ਬੇਮਿਸਾਲ ਪ੍ਰਦਰਸ਼ਨ ਦੇਸ਼ ਦੇ ਲੱਖਾਂ ਨੌਜਵਾਨਾਂ ਲਈ ਪ੍ਰੇਰਨਾ ਦਾ ਸਰੋਤ ਬਣੇਗਾ। ਇਸ ਮੌਕੇ ਸਦਨ ਦੇ ਸਮੂਹ ਮੈਂਬਰਾਂ ਨੇ ਬੜੇ ਉਤਸ਼ਾਹ ਨਾਲ ਮੇਜ਼ਾਂ ਥਪਥਪਾ ਕੇ ਭਾਰਤੀ ਖਿਡਾਰੀਆਂ ਦੀ ਪ੍ਰਾਪਤੀ ਦੀ ਸ਼ਲਾਘਾ ਕੀਤੀ।

ਜ਼ਿਕਰਯੋਗ ਹੈ ਕਿ ਭਾਰਤ ਨੇ ਐਤਵਾਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡੇ ਗਏ ਫਾਈਨਲ ਮੈਚ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਨਿਊਜ਼ੀਲੈਂਡ ਨੂੰ 96 ਦੌੜਾਂ ਨਾਲ ਹਰਾ ਕੇ ਆਪਣਾ ਤੀਜਾ ਟੀ-20 ਵਿਸ਼ਵ ਕੱਪ ਖ਼ਿਤਾਬ ਜਿੱਤਿਆ ਹੈ।ਇਸ ਜਿੱਤ ਤੋਂ ਬਾਅਦ ਜਿੱਥੇ ਪੂਰਾ ਦੇਸ਼ ਜਸ਼ਨ ਮਨਾ ਰਿਹਾ ਹੈ, ਉੱਥੇ ਹੀ ਦੇਸ਼ ਦੀ ਸੰਸਦ ਵੱਲੋਂ ਮਿਲੀ ਇਹ ਸ਼ਲਾਘਾ ਖਿਡਾਰੀਆਂ ਦੇ ਮਨੋਬਲ ਨੂੰ ਹੋਰ ਉੱਚਾ ਕਰੇਗੀ।


author

Tarsem Singh

Content Editor

Related News