ਕੋਰੋਨਾ ਵਾਇਰਸ ਦੇ ਕਾਰਨ ਮਹਾਰਾਸ਼ਟਰ ’ਚ IPL ਟਿਕਟਾਂ ਦੀ ਵਿਕਰੀ ’ਤੇ ਲੱਗੀ ਰੋਕ!

03/11/2020 6:14:43 PM

ਸਪੋਰਟਸ ਡੈਸਕ — ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ) ਸੀਜ਼ਨ 13 ਸ਼ੁਰੂ ਹੋਣ ’ਚ ਕੁਝ ਹੀ ਦਿਨ ਬਾਕੀ ਰਹਿ ਗਏ ਹਨ। ਪਹਿਲਾ ਮੈਚ 29 ਮਾਰਚ ਨੂੰ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਪਿਛਲੀ ਚੈੈਂਪੀਅਨ ਮੁੰਬਈ ਇੰਡੀਅਨਜ਼ ਅਤੇ ਉਪ ਵਿਜੇਤਾ ਚੇਂਨਈ ਸੁਪਰਕਿੰਗਜ਼ ਵਿਚਾਲੇ ਖੇਡਿਆ ਜਾਵੇਗਾ। ਇਸ ਤੋਂ ਪਹਿਲਾਂ ਮਹਾਰਾਸ਼ਟਰ ’ਚ ਕ੍ਰਿਕਟ ਫੈਨਜ਼ ਨੂੰ ਵੱਡਾ ਝਟਕਾ ਲੱਗਾ ਹੈ ਅਤੇ ਟਿਕਟਾਂ ਦੀ ਵਿਕਰੀ ’ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਪਿੱਛੇ ਦਾ ਕਾਰਨ ਲੋਕਾਂ ਦੀ ਸੁਰੱਖਿਆ ਹੀ ਹੈ। ਦਰਅਸਲ ਕੋਰੋਨਾ ਵਾਇਰਸ ਦੇ ਕਹਿਰ ਤੋਂ ਲੋਕਾਂ ਨੂੰ ਬਚਾਉਣ ਲਈ ਹੀ ਇਹ ਕਦਮ ਚੁੱਕਿਆ ਗਿਆ ਹੈ।

PunjabKesari

ਇੱਕ ਪ੍ਰਮੁੱਖ ਸਮਾਚਾਰ ਚੈਨਲ ਨੇ ਆਪਣੀ ਰਿਪੋਰਟ ’ਚ ਕਿਹਾ ਕਿ ਸ਼ਿਵਸੇਨਾ ਦੀ ਅਗਵਾਈ ’ਚ ਚੱਲ ਰਹੀ ਮਹਾ ਵਿਕਾਸ ਅਗਾੜੀ ਪਾਰਟੀ ਨੇ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਲਈ ਟਿਕਟਾਂ ਦੀ ਵਿਕਰੀ ’ਤੇ ਰੋਕ ਲਗਾ ਦਿੱਤੀ ਹੈ, ਤਾਂ ਕਿ ਭੀੜ ਨੂੰ ਇਕੱਠਾ ਹੋਣ ਤੋਂ ਰੋਕਿਆ ਜਾ ਸਕੇ। ਇਸ ਤੋਂ ਪਹਿਲਾਂ ਮਹਾਰਾਸ਼ਟਰ ਦੇ ਸਿਹਤ ਮੰਤਰੀ ਰਾਜੇਸ਼ ਟੋਪੇ ਨੇ ਕੋਰੋਨਾ ਵਾਇਰਸ ਦੇ ਕਹਿਰ ’ਤੇ ਚਿੰਤਾ ਜਤਾਈ ਸੀ ਅਤੇ ਮਹਿਸੂਸ ਕੀਤਾ ਸੀ ਕਿ ਆਈ. ਪੀ. ਐੱਲ. ਦਾ ਆਯੋਜਨ ਬਾਅਦ ’ਚ ਕੀਤਾ ਜਾ ਸਕਦਾ ਹੈ।

PunjabKesari

ਸਿਹਤ ਮੰਤਰੀ ਟੋਪੇ ਨੇ ਕਿਹਾ ਸੀ ਕਿ ਜਦੋਂ ਵੱਡੀ ਗਿਣਤੀ ’ਚ ਲੋਕ ਇਕ ਜਗ੍ਹਾ ਇਕੱਠੇ ਹੁੰਦੇ ਹਨ ਤਾਂ ਛੂਤ ਦੀਆਂ ਬਿਮਾਰੀਆਂ ਦੇ ਫੈਲਣ ਦਾ ਹਮੇਸ਼ਾ ਤੋਂ ਇਕ ਸੰਭਾਵਿਕ ਖ਼ਤਰਾ ਹੁੰਦਾ ਹੈ, ਅਜਿਹੇ (ਆਈ. ਪੀ. ਐੱਲ) ਪ੍ਰੋੋਗਰਾਮ ਹਮੇਸ਼ਾ ਬਾਅਦ ’ਚ ਆਯੋਜਿਤ ਕੀਤੇ ਜਾ ਸਕਦੇ ਹਨ। ਜ਼ਿਕਰਯੋਗ ਹੈ ਕਿ ਚੀਨ ਤੋਂ ਫੈਲੇ ਇਸ ਵਾਇਰਸ ਨੇ ਵਿਸ਼ਵ ਭਰ ਦੇ ਨਾਲ-ਨਾਲ ਭਾਰਤ ’ਚ ਵੀ ਆਪਣੇ ਪੈਰ ਫੈਲਾ ਲਏ ਹਨ ਅਤੇ ਭਾਰਤ ’ਚ ਅਜੇ 60 ਲੋਕਾਂ ਇਸ ਖਤਰਨਾਕ ਵਾਇਰਸ ਨਾਲ ਪ੍ਰਭਾਵਤ ਹੋਏ ਹਨ। ਜਿਨਾਂ ’ਚੋਂ 2 ਤਾਜ਼ਾ ਮਾਮਲੇ ਦਿੱਲੀ ਅਤੇ ਰਾਜਸਥਾਨ ਦੇ ਹਨ।


Related News