ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ ''ਚੋਂ ਡਿੱਗਾ ਬਾਹਰ, ਵੀਡੀਓ ਵਾਇਰਲ
Monday, Sep 28, 2026 - 03:05 PM (IST)
ਸਪੋਰਟਸ ਡੈਸਕ : ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਖੇਡੇ ਗਏ ਪਹਿਲੇ ਵਨਡੇ ਮੈਚ ਵਿੱਚ ਭਾਰਤੀ ਟੀਮ ਨੇ 8 ਵਿਕਟਾਂ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ। ਹਾਲਾਂਕਿ, ਜਿੱਤ ਤੋਂ ਬਾਅਦ ਹੋਟਲ ਪਹੁੰਚਣ ਵੇਲੇ ਇੱਕ ਅਚਾਨਕ ਹਾਦਸਾ ਵਾਪਰ ਗਿਆ। ਟੀਮ ਬੱਸ ਤੋਂ ਹੇਠਾਂ ਉਤਰਦੇ ਸਮੇਂ ਭਾਰਤੀ ਕਪਤਾਨ ਰੋਹਿਤ ਸ਼ਰਮਾ ਪੌੜੀਆਂ ਤੋਂ ਬੁਰੀ ਤਰ੍ਹਾਂ ਫਿਸਲ ਗਏ।
Rohit Sharma 𝗦𝗹𝗶𝗽𝗽𝗲𝗱 from the Bus 😱
— Mukku (@Cric_Mukku) September 28, 2026
While returning to the hotel after winning the first ODI against the West Indies, Rohit Sharma slipped badly on the stairs of the team bus. 😥
- Everyone was celebrating India's win, but Virat Kohli was 𝘀𝘁𝘂𝗻𝗻𝗲𝗱 to see Rohit. 😭 pic.twitter.com/T01Lf4tJsb
ਜ਼ਿਕਰਯੋਗ ਹੈ ਕਿ ਮੈਚ ਦੌਰਾਨ ਰੋਹਿਤ ਸ਼ਰਮਾ ਨੇ 35 ਗੇਂਦਾਂ 'ਚ 3 ਛੱਕਿਆਂ ਤੇ 2 ਚੌਕਿਆਂ ਦੀ ਮਦਦ ਨਾਲ 32 ਦੌੜਾਂ ਬਣਾਈਆਂ ਸਨ ਅਤੇ ਸ਼ੁਭਮਨ ਗਿੱਲ ਨਾਲ ਮਿਲ ਕੇ ਪਹਿਲੀ ਵਿਕਟ ਲਈ 74 ਦੌੜਾਂ ਦੀ ਮਹੱਤਵਪੂਰਨ ਭਾਈਵਾਲੀ ਕੀਤੀ ਸੀ। ਮੈਚ ਤੋਂ ਬਾਅਦ ਜਦੋਂ ਟੀਮ ਹੋਟਲ ਪਹੁੰਚੀ ਤਾਂ ਰੋਹਿਤ ਸ਼ਰਮਾ ਦਾ ਪੈਰ ਫਿਸਲ ਗਿਆ, ਜਿਸ ਤੋਂ ਬਾਅਦ ਉੱਥੇ ਤਾਇਨਾਤ ਸੁਰੱਖਿਆ ਕਰਮਚਾਰੀ ਤੁਰੰਤ ਉਨ੍ਹਾਂ ਦੀ ਮਦਦ ਲਈ ਅੱਗੇ ਵਧੇ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਇਸ ਹਾਦਸੇ ਵਿੱਚ ਰੋਹਿਤ ਸ਼ਰਮਾ ਨੂੰ ਕਿੰਨੀ ਸੱਟ ਲੱਗੀ ਹੈ, ਇਸ ਬਾਰੇ ਅਜੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਮਿਲੀ ਹੈ, ਪਰ ਇਸ ਘਟਨਾ ਤੋਂ ਬਾਅਦ ਵਿਰਾਟ ਕੋਹਲੀ ਕਾਫ਼ੀ ਚਿੰਤਤ ਤੇ ਹੈਰਾਨ ਨਜ਼ਰ ਆਏ। ਜਿੱਥੇ ਟੀਮ ਜਿੱਤ ਦੇ ਜਸ਼ਨ ਵਿੱਚ ਸੀ, ਉੱਥੇ ਹੀ ਰੋਹਿਤ ਦੇ ਅਚਾਨਕ ਡਿੱਗਣ ਨਾਲ ਵਿਰਾਟ ਦੇ ਚਿਹਰੇ 'ਤੇ ਚਿੰਤਾ ਦੇ ਭਾਵ ਸਾਫ਼ ਦੇਖੇ ਗਏ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
