ਮਲਿੰਗਾ ਨੂੰ ਨਿਊਜ਼ੀਲੈਂਡ ਖਿਲਾਫ ਵਨ ਡੇ, ਟੀ-20 ਦੀ ਕਮਾਨ
Saturday, Dec 15, 2018 - 02:43 AM (IST)

ਕੋਲੰਬੋ- ਸ਼੍ਰੀਲੰਕਾ ਕ੍ਰਿਕਟ ਬੋਰਡ (ਐੱਸ. ਐੱਲ. ਸੀ.) ਦੀ ਚੋਣ ਕਮੇਟੀ 'ਚ ਬਦਲਾਅ ਨੇ ਟੀਮ ਦੇ ਸੀਮਤ ਓਵਰ ਫਾਰਮੈੱਟ ਦੀ ਅਗਵਾਈ ਨੂੰ ਵੀ ਬਦਲ ਦਿੱਤਾ ਹੈ, ਜਿਸ ਤੋਂ ਬਾਅਦ ਤਜਰਬੇਕਾਰ ਤੇਜ਼ ਗੇਂਦਬਾਜ਼ ਲਸਿਥ ਮਲਿੰਗਾ ਨੂੰ ਨਿਊਜ਼ੀਲੈਂਡ ਖਿਲਾਫ ਸੀਰੀਜ਼ 'ਚ ਵਨ ਡੇ ਅਤੇ ਟੀ- 20 ਫਾਰਮੈੱਟ ਦੀ ਕਪਤਾਨੀ ਦਿੱਤੀ ਗਈ ਹੈ। ਵਿਕਟਕੀਪਰ ਬੱਲੇਬਾਜ਼ ਨਿਰੋਸ਼ਨ ਡਿਕਵੇਲਾ ਨੂੰ ਟੀਮ ਦਾ ਉਪ ਕਪਤਾਨ ਬਣਾਇਆ ਗਿਆ ਹੈ।