ਭਾਰਤ ਬਨਾਮ ਪਾਕਿ ਟੀ-20 ਮੈਚ ਦੇਖਦੇ ਸਮੇਂ ਦਿਲ ਦਾ ਦੌਰਾ ਪੈਣ ਨਾਲ ਵਿਅਕਤੀ ਦੀ ਹੋਈ ਮੌਤ

Tuesday, Oct 25, 2022 - 03:52 PM (IST)

ਭਾਰਤ ਬਨਾਮ ਪਾਕਿ ਟੀ-20 ਮੈਚ ਦੇਖਦੇ ਸਮੇਂ ਦਿਲ ਦਾ ਦੌਰਾ ਪੈਣ ਨਾਲ ਵਿਅਕਤੀ ਦੀ ਹੋਈ ਮੌਤ

ਗੁਹਾਟੀ- ਟੀ20 ਵਿਸ਼ਵ ਕੱਪ ਟੂਰਨਾਮੈਂਟ ਦੇ ਭਾਰਤ-ਪਾਕਿਸਤਾਨ ਮੈਚ ਨੂੰ ਦੇਖਦੇ ਸਮੇਂ ਅਸਾਮ ਦੇ ਸ਼ਿਵਸਾਗਰ ਜ਼ਿਲੇ 'ਚ ਇਕ ਵਿਅਕਤੀ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ। ਘਟਨਾ ਐਤਵਾਰ ਸ਼ਾਮ ਦੀ ਹੈ ਅਤੇ ਵਿਅਕਤੀ ਦੀ ਪਛਾਣ 34 ਸਾਲਾ ਬਿੱਟੂ ਗੋਗੋਈ ਵਜੋਂ ਹੋਈ ਹੈ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਗੋਗੋਈ ਆਪਣੇ ਕੁਝ ਦੋਸਤਾਂ ਨਾਲ ਐਤਵਾਰ ਸ਼ਾਮ ਨੂੰ ਇਕ ਸਥਾਨਕ ਸਿਨੇਮਾ ਹਾਲ 'ਚ ਗਏ, ਜਿੱਥੇ ਮੈਚ ਦਾ ਲਾਈਵ ਟੈਲੀਕਾਸਟ ਕੀਤਾ ਜਾ ਰਿਹਾ ਸੀ। ਪਰ, ਮੈਚ ਦੌਰਾਨ ਗੋਗੋਈ ਅਚਾਨਕ ਬੇਹੋਸ਼ ਹੋ ਗਏ। ਉਸ ਦੇ ਦੋਸਤ ਉਸ ਨੂੰ ਤੁਰੰਤ ਨੇੜਲੇ ਹਸਪਤਾਲ ਲੈ ਗਏ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਡਾਕਟਰਾਂ ਮੁਤਾਬਕ ਗੋਗੋਈ ਨੂੰ ਕ੍ਰਿਕਟ ਮੈਚ ਦੌਰਾਨ ਸਿਨੇਮਾ ਹਾਲ ਵਿੱਚ ਬਹੁਤ ਜ਼ਿਆਦਾ ਧੂਨੀ ਪ੍ਰਦੂਸ਼ਣ ਕਾਰਨ ਦਿਲ ਦਾ ਦੌਰਾ ਪਿਆ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਸ ਦੌਰਾਨ ਸ਼ਿਵਸਾਗਰ ਪੁਲਸ ਦੀ ਟੀਮ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਰਿਵਾਰ ਮੁਤਾਬਕ ਗੋਗੋਈ ਸਿਹਤਮੰਦ ਸਨ ਅਤੇ ਉਨ੍ਹਾਂ ਨੂੰ ਕੋਈ ਸਿਹਤ ਸਮੱਸਿਆ ਨਹੀਂ ਸੀ।

ਇਹ ਵੀ ਪੜ੍ਹੋ : ਟੀ-20 ਵਿਸ਼ਵ ਕੱਪ : ਕੋਹਲੀ, ਰੋਹਿਤ ਤੇ ਰਾਹੁਲ ਨੇ ਨੈੱਟ 'ਤੇ ਵਹਾਇਆ ਪਸੀਨਾ, ਪੰਡਯਾ ਤੇ ਤੇਜ਼ ਗੇਂਦਬਾਜ਼ਾਂ ਨੇ ਬਣਾਈ ਦੂਰੀ

ਮੈਚ ਦੀ ਗੱਲ ਕਰੀਏ ਤਾਂ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਨੇ ਨਿਰਧਾਰਤ 20 ਓਵਰਾਂ 'ਚ ਸ਼ਾਨ ਮਸੂਦ ਤੇ ਇਫਤਿਖਾਰ ਅਹਿਮਦ ਦੀਆਂ ਕ੍ਰਮਵਾਰ 52 ਦੌੜਾਂ ਤੇ 51 ਦੌੜਾਂ ਦੀ ਬਦੌਲਤ 8 ਵਿਕਟਾਂ ਦੇ ਨੁਕਸਾਨ 'ਤੇ 159 ਦੌੜਾਂ ਬਣਾਈਆਂ। ਇਸ ਤਰ੍ਹਾਂ ਪਾਕਿਸਤਾਨ ਨੇ ਭਾਰਤ ਨੂੰ ਜਿੱਤ ਲਈ 160 ਦੌੜਾਂ ਦਾ ਟੀਚਾ ਦਿੱਤਾ। 

ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਨੇ ਵਿਰਾਟ ਕੋਹਲੀ ਦੀ ਸ਼ਾਨਦਾਰ ਪਾਰੀ ਦੀ ਬਦੌਲਤ ਨਿਰਧਾਰਤ 20 ਓਵਰਾਂ 'ਚ 5 ਵਿਕਟਾਂ ਦੇ ਨੁਕਸਾਨ 'ਤੇ 160 ਦੌੜਾਂ ਬਣਾਈਆਂ। ਸਿੱਟੇ ਵਜੋਂ ਭਾਰਤ ਨੇ ਇਹ ਮੈਚ 4 ਵਿਕਟਾਂ ਨਾਲ ਜਿੱਤ ਲਿਆ। ਵਿਰਾਟ ਕੋਹਲੀ ਨੇ ਮੈਚ ਦੌਰਾਨ 82 ਦੌੜਾਂ ਦੀ ਤੂਫਾਨੀ ਪਾਰੀ ਖੇਡੀ। ਵਿਰਾਟ ਨੇ ਆਪਣੀ ਪਾਰੀ ਦੇ ਦੌਰਾਨ 6 ਚੌਕੇ ਤੇ 4 ਛੱਕੇ ਲਾਏ। ਵਿਰਾਟ ਤੋਂ ਇਲਾਵਾ ਹਾਰਦਿਕ ਪੰਡਯਾ ਨੇ ਵੀ 40 ਦੌੜਾਂ ਦੀ ਲਾਹੇਵੰਦ ਪਾਰੀ ਖੇਡੀ। ਭਾਰਤ ਵਲੋਂ ਅਰਸ਼ਦੀਪ ਸਿੰਘ ਨੇ 3, ਮੁਹੰਮਦ ਸ਼ੰਮੀ ਨੇ 1, ਭੁਵਨੇਸ਼ਵਰ ਕੁਮਾਰ ਨੇ 1 ਤੇ ਹਾਰਦਿਕ ਪੰਡਯਾ ਨੇ 3 ਵਿਕਟਾਂ ਲਈਆਂ। ਜਦਕਿ ਪਾਕਿਸਤਾਨ ਵਲੋਂ ਨਸੀਮ ਸ਼ਾਹ ਨੇ 1, ਹੈਰਿਸ ਰਊਫ ਨੇ 2 ਤੇ ਮੁਹੰਮਦ ਨਵਾਜ਼ ਨੇ 2 ਵਿਕਟਾਂ ਝਟਕਾਈਆਂ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


author

Tarsem Singh

Content Editor

Related News