ਏਸ਼ੀਆਈ ਚੈਂਪੀਅਨਸ ਟਰਾਫੀ ਹਾਕੀ 'ਚ ਭਾਰਤ ਦੀ ਕਪਤਾਨੀ ਕਰੇਗਾ ਮਨਪ੍ਰੀਤ
Saturday, Nov 27, 2021 - 01:29 AM (IST)
ਭੁਵਨੇਸ਼ਵਰ- ਓਲੰਪਿਕ ਕਾਂਸੀ ਤਮਗਾ ਜੇਤੂ ਕਪਤਾਨ ਮਨਪ੍ਰੀਤ ਸਿੰਘ ਢਾਕਾ ਵਿਚ ਅਗਲੇ ਮਹੀਨੇ ਹੋਣ ਵਾਲੀ ਹੀਰੋ ਏਸ਼ੀਆਈ ਚੈਂਪੀਅਨਸ ਟਰਾਫੀ ਵਿਚ ਭਾਰਤ ਦੀ 20 ਮੈਂਬਰੀ ਪੁਰਸ਼ ਹਾਕੀ ਟੀਮ ਦਾ ਕਪਤਾਨ ਹੋਵੇਗਾ ਜਦਕਿ ਤਜਰਬੇਕਾਰ ਗੋਲਕੀਪਰ ਪੀ. ਆਰ. ਸ਼੍ਰੀਜੇਸ਼ ਟੀਮ ਵਿਚ ਨਹੀਂ ਹੈ। ਸਟਾਰ ਡ੍ਰੈਗ ਫਲਿਕਰ ਹਰਮਨਪ੍ਰੀਤ ਸਿੰਘ ਟੀਮ ਦਾ ਉਪ ਕਪਤਾਨ ਹੋਵੇਗਾ। ਇਹ ਟੂਰਨਾਮੈਂਟ 14 ਤੋਂ 22 ਦਸੰਬਰ ਵਿਚਾਲੇ ਖੇਡਿਆ ਜਾਵੇਗਾ। ਟੋਕੀਓ ਓਲੰਪਿਕ ਤੋਂ ਬਾਅਦ ਇਹ ਭਾਰਤ ਦਾ ਪਹਿਲਾ ਟੂਰਨਾਮੈਂਟ ਹੈ ਤੇ ਟੀਮ ਵਿਚ ਕਈ ਨਵੇਂ ਚਿਹਰਿਆਂ ਨੂੰ ਜਗ੍ਹਾ ਦਿੱਤੀ ਗਈ ਹੈ। ਸ਼੍ਰੀਜੇਸ਼ ਨੂੰ ਆਰਾਮ ਦਿੱਤਾ ਗਿਆ ਹੈ ਤੇ ਗੋਲਕੀਪਿੰਗ ਦੀ ਜ਼ਿਮੇਦਾਰੀ ਕੇਬੀ ਪਾਠਕ ਸੂਰਜ ਕਰਕੇਰਾ 'ਤੇ ਰਹੇਗੀ।
ਇਹ ਖ਼ਬਰ ਪੜ੍ਹੋ- ਅਈਅਰ ਨੇ ਨਿਊਜ਼ੀਲੈਂਡ ਵਿਰੁੱਧ ਡੈਬਿਊ 'ਚ ਲਗਾਇਆ ਸੈਂਕੜਾ, ਬਣਾਇਆ ਇਹ ਰਿਕਾਰਡ
ਟੀਮ ਇਸ ਤਰ੍ਹਾਂ ਹੈ- ਗੋਲਕੀਪਰ- ਕ੍ਰਿਸ਼ਣਾ ਬਹਾਦੁਰ ਪਾਠਕ, ਸੂਰਜ ਕਰਕੇਰਾ।
ਡਿਫੈਂਡਰ- ਹਰਮਨਪ੍ਰੀਤ ਸਿੰਘ, ਗੁਰਿੰਦਰ ਸਿੰਘ, ਜਰਮਨਪ੍ਰੀਤ ਸਿੰਘ, ਨੀਲ ਸੰਜੀਪ ਸੇਸ, ਦਿਪਸਨ ਟਿਰਕੀ, ਵਰੁਣ ਕੁਮਾਰ ਤੇ ਮਨਦੀਪ ਮੋਰ।
ਮਿਡਫੀਲਡਰ- ਮਨਪ੍ਰੀਤ ਸਿੰਘ, ਹਾਰਦਿਕ ਸਿੰਘ, ਜਸਕਰਣ ਸਿੰਘ, ਸੁਮਿਤ, ਰਾਜ ਕੁਮਾਰ ਪਾਲ, ਸ਼ਮਸ਼ੇਰ ਸਿੰਘ ਤੇ ਅਕਾਸ਼ਦੀਪ ਸਿੰਘ।
ਫਾਰਵਰਡ- ਲਲਿਤ ਉਪਾਧਿਆਏ, ਗੁਰਸਾਹਿਬਜੀਤ ਸਿੰਘ, ਸ਼ਿਲਾਨੰਦ ਲਾਕੜਾ।
ਇਹ ਖ਼ਬਰ ਪੜ੍ਹੋ- BAN v PAK : ਪਹਿਲੇ ਦਿਨ ਦੀ ਖੇਡ ਖਤਮ, ਬੰਗਲਾਦੇਸ਼ ਦਾ ਸਕੋਰ 253/4
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।