MI v RCB : ਫੀਲਡਿੰਗ ਦੌਰਾਨ ਜ਼ਖਮੀ ਹੋਏ ਕੋਹਲੀ, ਫਿਰ ਵੀ ਕੀਤੀ ਬੱਲੇਬਾਜ਼ੀ

04/10/2021 2:23:03 AM

ਚੇਨਈ- ਆਈ. ਪੀ. ਐੱਲ. 14ਵੇਂ ਸੈਸ਼ਨ ਦਾ ਪਹਿਲਾ ਮੁਕਾਬਲਾ ਮੁੰਬਈ ਇੰਡੀਅਨਜ਼ ਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਖੇਡਿਆ ਗਿਆ। ਇਸ ਮੈਚ 'ਚ ਵਿਰਾਟ ਕੋਹਲੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ ਪਰ ਫੀਲਡਿੰਗ ਦੌਰਾਨ ਕਪਤਾਨ ਵਿਰਾਟ ਕੋਹਲੀ ਜ਼ਖਮੀ ਹੋ ਗਏ। ਦਰਅਸਲ ਵਿਰਾਟ ਕੋਹਲੀ ਜਦੋ ਕੈਚ ਕਰਨ ਲੱਗੇ ਤਾਂ ਗੇਂਦ ਉਸ ਦੇ ਹੱਥ 'ਚੋਂ ਛੁੱਟ ਕੇ ਅੱਖ 'ਤੇ ਲੱਗ ਗਈ। ਗੇਂਦ ਲੱਗਣ ਦੇ ਨਾਲ ਹੀ ਵਿਰਾਟ ਕੋਹਲੀ ਦੀ ਅੱਖ ਲਾਲ ਹੋ ਗਈ ਤੇ ਬਹੁਤ ਸੋਜ਼ਿਸ਼ ਆ ਗਈ।

ਇਹ ਖ਼ਬਰ ਪੜ੍ਹੋ- MI v RCB : ਬੈਂਗਲੁਰੂ ਨੇ ਉਦਘਾਟਨੀ ਮੈਚ 'ਚ ਖੋਲ੍ਹਿਆ ਜਿੱਤ ਦਾ ਖਾਤਾ, ਮੁੰਬਈ ਨੂੰ 2 ਵਿਕਟਾਂ ਨਾਲ ਹਰਾਇਆ


ਪਰ ਵਿਰਾਟ ਕੋਹਲੀ ਬਾਵਜੂਦ ਇਸ ਦੇ ਕਪਤਾਨ ਟੀਮ ਦੇ ਲਈ ਬਤੌਰ ਸਲਾਮੀ ਬੱਲੇਬਾਜ਼ੀ ਦੇ ਲਈ ਆਏ। ਵਿਰਾਟ ਨੇ ਵਾਸ਼ਿੰਗਟਨ ਸੁੰਦਰ ਦੇ ਨਾਲ ਸਲਾਮੀ ਬੱਲੇਬਾਜ਼ੀ ਕੀਤੀ। ਵਿਰਾਟ ਨੇ ਇਸ ਮੈਚ 'ਚ 33 ਦੌੜਾਂ ਦੀ ਪਾਰੀ ਖੇਡੀ, ਜਿਸ 'ਚ 4 ਚੌਕੇ ਲਗਾਏ। ਇਸ ਮੈਚ 'ਚ ਵਿਰਾਟ ਕੋਹਲੀ ਨੇ ਮੁੰਬਈ ਦੇ ਕਪਤਾਨ ਰੋਹਿਤ ਸ਼ਰਮਾ ਨੂੰ ਸ਼ਾਨਦਾਰ ਫੀਲਡਿੰਗ ਦੇ ਚੱਲਦੇ ਰਨ ਆਊਟ ਵੀ ਕੀਤਾ।


ਅਜਿਹਾ ਪਹਿਲੀ ਵਾਰ ਨਹੀਂ ਹੋਇਆ ਜਦੋ ਵਿਰਾਟ ਕੋਹਲੀ ਜ਼ਖਮੀ ਹੋਣ ਦੇ ਬਾਵਜੂਦ ਮੈਦਾਨ 'ਚ ਬੱਲੇਬਾਜ਼ੀ ਕਰਨ ਦੇ ਲਈ ਆਏ ਹੋਣ। ਇਸ ਤੋਂ ਪਹਿਲਾਂ ਵੀ ਸਾਲ 2016 'ਚ ਵਿਰਾਟ ਕੋਹਲੀ ਦੇ ਹੱਥ 'ਚ ਸੱਟ ਲੱਗ ਗਈ ਸੀ। ਜਿਸ ਤੋਂ ਬਾਅਦ ਵਿਰਾਟ ਕੋਹਲੀ ਨੇ ਹੱਥ 'ਚ ਟਾਂਕੇ ਲਗਾਏ ਤੇ ਮੈਚ 'ਚ ਸ਼ਾਨਦਾਰ ਪਾਰੀ ਖੇਡੀ। 

ਇਹ ਖ਼ਬਰ ਪੜ੍ਹੋ- ਪਾਕਿ ਵਿਰੁੱਧ ਘਰੇਲੂ ਟੀ20 ਸੀਰੀਜ਼ 'ਚੋਂ ਬਾਹਰ ਹੋਇਆ ਦੱ. ਅਫਰੀਕਾ ਦਾ ਵਨ ਡੇ ਕਪਤਾਨ


ਜ਼ਿਕਰਯੋਗ ਹੈ ਕਿ ਇੰਡੀਅਨ ਪ੍ਰੀਮੀਅਰ ਲੀਗ ਦੇ 14ਵੇਂ ਸੀਜ਼ਨ ਦੀ ਸ਼ੁਰੂਆਤ ਅੱਜ ਹੋ ਚੁੱਕੀ ਹੈ। ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਮੁੰਬਈ ਇੰਡੀਅਨਜ਼ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਮੁੰਬਈ ਨੇ ਬੈਂਗਲੁਰੂ ਨੂੰ 160 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਬੈਂਗਲੁਰੂ ਦੀ ਟੀਮ ਨੇ ਇਹ ਮੈਚ 2 ਵਿਕਟਾਂ ਨਾਲ ਜਿੱਤ ਲਿਆ। 

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।

Gurdeep Singh

This news is Content Editor Gurdeep Singh