MI vs LSG : ਮੁੰਬਈ ਦੀ ਲਗਾਤਾਰ ਛੇਵੀਂ ਹਾਰ, ਲਖਨਊ ਨੇ 18 ਦੌੜਾਂ ਨਾਲ ਜਿੱਤਿਆ ਮੈਚ
Saturday, Apr 16, 2022 - 07:44 PM (IST)
ਸਪੋਰਟਸ ਡੈਸਕ- ਅੱਜ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2022 ਦਾ 26ਵਾਂ ਮੈਚ ਮੁੰਬਈ ਇੰਡੀਅਨਜ਼ (ਐੱਮ. ਆਈ.) ਤੇ ਲਖਨਊ ਸੁਪਰ ਜਾਇੰਟਸ (ਐੱਲ. ਐੱਸ ਜੀ.) ਦੇ ਦਰਮਿਆਨ ਮੁੰਬਈ ਬ੍ਰੇਬੋਰਨ ਸਟੇਡੀਅਮ 'ਚ ਖੇਡਿਆ ਗਿਆ। ਮੈਚ 'ਚ ਲਖਨਊ ਨੇ ਮੁੰਬਈ ਨੂੰ 18 ਦੌੜਾਂ ਨਾਲ ਹਰਾ ਦਿੱਤਾ ਹੈ। ਇਸ ਤਰ੍ਹਾਂ ਮੁੰਬਈ ਦੀ ਇਹ ਲਗਾਤਾਰ ਛੇਵੀਂ ਹਾਰ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਲਖਨਊ ਨੇ ਕੇ ਐੱਲ. ਰਾਹੁਲ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਨਿਰਧਾਰਤ 20 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ 199 ਦੌੜਾਂ ਬਣਾਈਆਂ। ਇਸ ਤਰ੍ਹਾਂ ਲਖਨਊ ਨੇ ਮੁੰਬਈ ਨੂੰ ਜਿੱਤ ਲਈ 200 ਦੌੜਾਂ ਦਾ ਟੀਚਾ ਦਿੱਤਾ ਹੈ। ਟੀਚੇ ਦਾ ਪਿੱਛਾ ਕਰਨ ਆਈ ਮੁੰਬਈ ਦੀ ਟੀਮ ਨਿਰਧਾਰਤ 20 ਓਵਰਾਂ 'ਚ 9 ਵਿਕਟਾਂ ਦੇ ਨੁਕਾਸਨ 'ਤੇ 181 ਦੌੜਾਂ ਹੀ ਬਣਾ ਸਕੀ ਤੇ ਮੈਚ 18 ਦੌੜਾਂ ਨਾਲ ਹਾਰ ਗਈ।
ਟੀਚੇ ਦਾ ਪਿੱਛਾ ਕਰਨ ਆਈ ਮੁੰਬਈ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਕਪਤਾਨ ਰੋਹਿਤ ਸ਼ਰਮਾ 6 ਦੌੜਾਂ ਦੇ ਨਿੱਜੀ ਸਕੋਰ 'ਤੇ ਅਵੇਸ਼ ਖ਼ਾਨ ਦੀ ਗੇਂਦ 'ਤੇ ਡਿ ਕਾਕ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਿਆ।ਮੁੰਬਈ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਡੇਵਲਡ ਬ੍ਰੇਵਿਸ 31 ਦੌੜਾਂ ਦੇ ਨਿੱਜੀ ਸਕੋਰ 'ਤੇ ਅਵੇਸ਼ ਖ਼ਾਨ ਦੀ ਗੇਂਦ 'ਤੇ ਦੀਪਕ ਹੁੱਡਾ ਨੂੰ ਕੈਚ ਦੇ ਆਊਟ ਹੋ ਗਏ। ਬ੍ਰੇਵਿਸ ਨੇ 13 ਗੇਂਦਾਂ 'ਚ 6 ਚੌਕੇ ਤੇ 1 ਛੱਕੇ ਦੀ ਮਦਦ ਨਾਲ 31 ਦੌੜਾਂ ਦੀ ਪਾਰੀ ਖੇਡੀ। ਮੁੰਬਈ ਦੀ ਤੀਜੀ ਵਿਕਟ ਈਸ਼ਾਨ ਕਿਸ਼ਨ ਦੇ ਤੌਰ 'ਤੇ ਡਿੱਗੀ। ਈਸ਼ਾਨ 17 ਗੇਂਦਾਂ 'ਚ 2 ਚੌਕਿਆਂ ਦੀ ਮਦਦ ਨਾਲ 13 ਦੌੜਾਂ ਦੇ ਨਿੱਜੀ ਸਕੋਰ 'ਤੇ ਸਟੋਈਨਿਸ ਵਲੋਂ ਬੋਲਡ ਹੋਏ। ਮੁੰਬਈ ਨੂੰ ਚੌਥਾ ਝਟਕਾ ਉਦੋਂ ਲੱਗਾ ਜਦੋਂ ਤਿਲਕ ਵਰਮਾ 26 ਦੌੜਾਂ ਦੇ ਨਿੱਜੀ ਸਕੋਰ 'ਤੇ ਹੋਲਡਰ ਵਲੋਂ ਬੋਲਡ ਹੋ ਕੇ ਪਵੇਲੀਅਨ ਪਰਤ ਗਏ। ਮੁੰਬਈ ਨੂੰ ਪੰਜਵਾਂ ਝਟਕਾ ਉਦੋਂ ਲੱਗਾ ਜਦੋਂ ਸੂਰਯਕੁਮਾਰ ਯਾਦਵ 37 ਦੌੜਾਂ ਦੇ ਨਿੱਜੀ ਸਕੋਰ 'ਤੇ ਆਊਟ ਹੋਏ ਮੁੰਬਈ ਨੂੰ ਛੇਵਾਂ ਝਟਕਾ ਉਦੋਂ ਲੱਗਾ ਜਦੋਂ ਫੈਬੀਅਨ ਐਲੇਨ 8 ਦੌੜਾਂ ਦੇ ਨਿੱਜੀ ਸਕੋਰ 'ਤੇ ਆਊਟ ਹੋਏ ਜੈਦੇਵ ਉਨਾਦਕਟ 14 ਦੌੜਾਂ ਤੇ ਮੁਰੂਗਨ ਅਸ਼ਵਿਨ 6 ਦੌੜਾਂ ਬਣਾ ਰਨ ਆਊਟ ਹੋਏ। ਲਖਨਊ ਵਲੋਂ ਜੇਸਨ ਹੋਲਡਰ ਨੇ 1, ਆਵੇਸ਼ ਖ਼ਾਨ ਨੇ 3, ਰਵੀ ਬਿਸ਼ਨੋਈ ਨੇ 1 ਤੇ ਮਾਰਕਸ ਸਟੋਈਨਿਸ ਨੇ 1 ਤੇ ਦੁਸ਼ਮੰਥ ਚਮੀਰਾ ਨੇ 1 ਵਿਕਟ ਲਏ।
ਇਹ ਵੀ ਪੜ੍ਹੋ : ਯੁਵਰਾਜ ਸਿੰਘ ਸੰਧੂ ਨੇ ਜਿੱਤੀ ਪੀ. ਜੀ. ਟੀ. ਆਈ. ਪਲੇਅਰਸ ਚੈਂਪੀਅਨਸ਼ਿਪ
ਦੋਵਾਂ ਟੀਮਾਂ 'ਚ ਸ਼ਾਮਲ ਖਿਡਾਰੀ
ਲਖਨਊ ਸੁਪਰ ਜਾਇੰਟਸ : ਕੇ. ਐਲ. ਰਾਹੁਲ (ਕਪਤਾਨ), ਕੁਇੰਟਨ ਡੀ ਕਾਕ (ਵਿਕਟਕੀਪਰ), ਮਨੀਸ਼ ਪਾਂਡੇ, ਦੀਪਕ ਹੁੱਡਾ, ਮਾਰਕਸ ਸਟੋਇਨਿਸ, ਆਯੂਸ਼ ਬਡੋਨੀ, ਜੇਸਨ ਹੋਲਡਰ, ਕਰੁਣਾਲ ਪੰਡਯਾ, ਦੁਸ਼ਮੰਥਾ ਚਮੀਰਾ, ਅਵੇਸ਼ ਖਾਨ, ਰਵੀ ਬਿਸ਼ਨੋਈ
ਮੁੰਬਈ ਇੰਡੀਅਨਜ਼ : ਰੋਹਿਤ ਸ਼ਰਮਾ (ਕਪਤਾਨ), ਈਸ਼ਾਨ ਕਿਸ਼ਨ (ਵਿਕਟਕੀਪਰ), ਡਿਵਾਲਡ ਬ੍ਰੇਵਿਸ, ਤਿਲਕ ਵਰਮਾ, ਸੂਰਯਕੁਮਾਰ ਯਾਦਵ, ਕੀਰੋਨ ਪੋਲਾਰਡ, ਫੈਬੀਅਨ ਐਲਨ, ਜੈਦੇਵ ਉਨਾਦਕਟ, ਮੁਰੂਗਨ ਅਸ਼ਵਿਨ, ਜਸਪ੍ਰੀਤ ਬੁਮਰਾਹ, ਟਾਈਮਲ ਮਿਲਸ।
ਇਹ ਵੀ ਪੜ੍ਹੋ : ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਕਿਸਾਨਾਂ ਦੀਆਂ ਧੀਆਂ ਲਈ ਕੀਤਾ ਵੱਡਾ ਐਲਾਨ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।