ਮਿਲਖਾ ਸਿੰਘ ਦੀ ਹਾਲਤ ’ਚ ਲਗਾਤਾਰ ਸੁਧਾਰ, ਪਤਨੀ ਵੀ ਕੋਰੋਨਾ ਦਾ ਡੱਟ ਕੇ ਕਰ ਰਹੀ ਸਾਹਮਣਾ

Monday, Jun 07, 2021 - 03:21 PM (IST)

ਚੰਡੀਗੜ੍ਹ (ਭਾਸ਼ਾ) : ਕੋਵਿਡ-19 ਵਾਇਰਸ ਨਾਲ ਪੀੜਤ ਭਾਰਤ ਦੇ ਮਹਾਨ ਫਰਾਟਾ ਦੌੜਾਕ ਮਿਲਖਾ ਸਿੰਘ ਦੀ ਹਾਲਤ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ, ਜਿਸ ਦੀ ਜਾਣਕਾਰੀ ਪੀ.ਜੀ.ਆਈ.ਐਮ.ਈ.ਆਰ. ਹਸਪਤਾਲ ਦੇ ਬੁਲਾਰੇ ਨੇ ਐਤਵਾਰ ਨੂੰ ਦਿੱਤੀ।

ਇਹ ਵੀ ਪੜ੍ਹੋ: ਟਰੰਪ ਨੇ ਰਾਸ਼ਟਰਪਤੀ ਚੋਣ ਲੜਨ ਦੇ ਦਿੱਤੇ ਸੰਕੇਤ, ਕਿਹਾ–2024 ’ਚ ਰਿਪਬਲਿਕਨ ਪਾਰਟੀ ਮੁੜ ਸੱਤਾ ’ਚ ਹੋਵੇਗੀ

ਮਿਲਖਾ ਸਿੰਘ (91 ਸਾਲ)  ਪੀ.ਜੀ.ਆਈ.ਐਮ.ਈ.ਆਰ. ਦੇ ਆਈ.ਸੀ.ਯੂ. ਵਿਚ ਹਨ। ਹਸਪਤਾਲ ਦੇ ਬੁਲਾਰੇ ਅਸ਼ੋਕ ਕੁਮਾਰ ਨੇ ਕਿਹਾ, ‘ਮਹਾਨ ਦੌੜਾਕ ਮਿਲਖਾ ਸਿੰਘ ਦੀ ਹਾਲਤ ਵਿਚ ਲਗਾਤਾਰ ਸੁਧਾਰ ਦਿਖ ਰਿਹਾ ਹੈ, ਜਿਨ੍ਹਾਂ ਨੂੰ ਕੋਵਿਡ-19 ਦੇ ਇਲਾਜ ਲਈ 3 ਜੂਨ ਤੋਂ ਆਈ.ਸੀ.ਯੂ. ਵਿਚ ਦਾਖ਼ਲ ਕਰਾਇਆ ਗਿਆ ਸੀ।’ 

ਇਹ ਵੀ ਪੜ੍ਹੋ: ਪਾਕਿਸਤਾਨ ’ਚ 2 ਟਰੇਨਾਂ ਵਿਚਾਲੇ ਹੋਈ ਟੱਕਰ, ਘੱਟ ਤੋਂ ਘੱਟ 30 ਲੋਕਾਂ ਦੀ ਮੌਤ, ਦਰਜਨਾਂ ਜ਼ਖ਼ਮੀ 

ਮਿਲਖਾ ਸਿੰਘ ਦੇ ਪਰਿਵਾਰ ਨੇ ਵੀ ਬੁਲਾਰੇ ਜ਼ਰੀਏ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਉਨ੍ਹਾਂ ਦੀ ਹਾਲਤ ਵਿਚ ਸੁਧਾਰ ਹੋ ਰਿਹਾ ਹੈ। ਬੁਲਾਰੇ ਮੁਤਾਬਕ ਉਨ੍ਹਾਂ ਦੀ ਪਤਨੀ ਨਿਰਮਲ ਕੌਰ (82 ਸਾਲ) ਦਾ ਬੀਮਾਰੀ ਨਾਲ ਡੱਟ ਕੇ ਸਾਹਮਣਾ ਕਰਨਾ ਜਾਰੀ ਹੈ, ਜੋ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਭਰਤੀ ਹਨ।

ਇਹ ਵੀ ਪੜ੍ਹੋ: ਟਰੰਪ ਨੇ ਚੀਨ ਨੂੰ ਫਿਰ ਘੇਰਿਆ, ਕਿਹਾ- ਹੁਣ ਦੁਸ਼ਮਣ ਵੀ ਕਹਿ ਰਹੇ ਨੇ ਚੀਨੀ ਵਾਇਰਸ ਸਬੰਧੀ ਮੈਂ ਸਹੀ ਸੀ


cherry

Content Editor

Related News