ਮੀਰਾਬਾਈ ਚਾਨੂ ''ਬੀ.ਬੀ.ਸੀ. ਸਾਲ ਦੀ ਸਰਵਸ੍ਰੇਸ਼ਠ ਮਹਿਲਾ ਖਿਡਾਰੀ'' ਦਾ ਪੁਰਸਕਾਰ

Tuesday, Mar 29, 2022 - 12:26 AM (IST)

ਮੀਰਾਬਾਈ ਚਾਨੂ ''ਬੀ.ਬੀ.ਸੀ. ਸਾਲ ਦੀ ਸਰਵਸ੍ਰੇਸ਼ਠ ਮਹਿਲਾ ਖਿਡਾਰੀ'' ਦਾ ਪੁਰਸਕਾਰ

ਨਵੀਂ ਦਿੱਲੀ- ਓਲੰਪਿਕ ਚਾਂਦੀ ਤਮਗਾ ਜੇਤੂ ਵੇਟਲਿਫਟਰ ਮੀਰਾਬਾਈ ਚਾਨੂ ਨੇ ਸੋਮਵਾਰ ਨੂੰ ਬੀ. ਬੀ. ਸੀ. ਸਾਲ ਦੀ ਸਰਵਸ੍ਰੇਸ਼ਠ ਭਾਰਤੀ ਮਹਿਲਾ ਖਿਡਾਰੀ ਦਾ ਪੁਰਸਕਾਰ ਜਿੱਤਿਆ। ਚਾਨੂ ਨੇ ਪਿਛਲੇ ਸਾਲ ਟੋਕੀਓ ਓਲੰਪਿਕ ਵਿਚ ਚਾਂਦੀ ਤਮਗਾ ਜਿੱਤਿਆ ਸੀ ਅਤੇ ਅਜਿਹਾ ਕਰਨ ਵਾਲੀ ਉਹ ਪਹਿਲੀ ਭਾਰਤੀ ਵੇਟਲਿਫਟਰ ਬਣੀ। ਉਨ੍ਹਾਂ ਨੇ ਕਿਹਾ ਰਿ ਮੈਂ ਇਸ ਸਮੇਂ ਅਮਰੀਕਾ ਵਿਚ ਅਭਿਆਸ ਕਰ ਰਹੀ ਹਾਂ। ਮੈਂ ਇਸ ਸਾਲ ਏਸ਼ੀਆਈ ਖੇਡ ਅਤੇ ਰਾਸ਼ਟਰਮੰਡਲ ਖੇਡ ਵਿਚ ਆਪਣਾ ਸਰਵਸ੍ਰੇਸ਼ਠ ਪ੍ਰਦਰਸ਼ਨ ਕਰਾਂਗੀ। ਬੀ. ਬੀ. ਸੀ. ਨੂੰ ਇਸ ਪੁਰਸਕਾਰ ਦੇ ਲਈ ਧੰਨਵਾਦ।

PunjabKesari

ਇਹ ਖ਼ਬਰ ਪੜ੍ਹੋ-ਪਾਕਿ ਤੇ ਵਿੰਡੀਜ਼ ਦੇ ਵਿਚਾਲੇ ਮੁਲਤਵੀ ਵਨ ਡੇ ਸੀਰੀਜ਼ ਦਾ ਆਯੋਜਨ ਜੂਨ 'ਚ ਹੋਵੇਗਾ
ਭਾਰਤ ਦੀ ਨੌਜਵਾਨ ਕ੍ਰਿਕਟਰ ਸ਼ੇਫਾਲੀ ਵਰਮਾ ਦੇ 'ਸਰਵਸ੍ਰੇਸ਼ਠ ਰਾਈਜਿੰਗ ਖਿਡਾਰੀ' ਦਾ ਪੁਰਸਕਾਰ ਮਿਲਿਆ। ਇਸ ਦੌਰਾਨ ਸਿਡਨੀ ਓਲੰਪਿਕ 2000 ਵਿਚ ਤਮਗਾ ਜਿੱਤਣ ਵਾਲੀ ਵੇਟਲਿਫਟਰ ਕਰਣਮ ਮੱਲੇਵਰਸ਼ੀ ਨੂੰ 'ਲਾਈਫਟਾਈਮ ਅਚੀਵਮੈਂਟ ਪੁਰਸਕਾਰ' ਦਿੱਤਾ ਗਿਆ। ਟੋਕੀਓ ਓਲੰਪਿਕ ਅਤੇ ਪੈਰਾਲੰਪਿਕ ਦੇ ਖਿਡਾਰੀਆਂ ਨੂੰ ਵੀ ਇਸ ਮੌਕੇ 'ਤੇ ਸਨਮਾਨਿਤ ਕੀਤਾ ਗਿਆ।

ਇਹ ਖ਼ਬਰ ਪੜ੍ਹੋ-ਇੰਗਲੈਂਡ ਦੀ ਲਗਾਤਾਰ ਹਾਰ ਤੋਂ ਬਾਅਦ ਟੀਮ ਦੀ ਕਪਤਾਨੀ ਨਹੀਂ ਛੱਡਣਾ ਚਾਹੁੰਦੇ ਰੂਟ, ਦਿੱਤਾ ਇਹ ਬਿਆਨ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


author

Gurdeep Singh

Content Editor

Related News