ਮਿਸ਼ੇਲ ਸਟਾਰਕ ਨੇ ਤੋੜੇ ਸਾਰੇ ਰਿਕਾਰਡ, ਜਾਣੋ ਕੌਣ ਹਨ IPL ਇਤਿਹਾਸ ਦੇ ਸਭ ਤੋਂ ਮਹਿੰਗੇ 5 ਖਿਡਾਰੀ
Wednesday, Dec 20, 2023 - 05:56 PM (IST)
ਸਪੋਰਟਸ ਡੈਸਕ- ਆਈਪੀਐੱਲ 2024 ਲਈ ਖਿਡਾਰੀਆਂ ਦੀ ਨਿਲਾਮੀ ਦੁਬਈ ਵਿੱਚ ਹੋਈ ਸੀ। ਇਸ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਥੇ ਪੈਟ ਕਮਿੰਸ ਨੂੰ 20.50 ਕਰੋੜ ਰੁਪਏ ਦੀ ਵੱਡੀ ਬੋਲੀ ਲਗਾ ਕੇ ਖਰੀਦਿਆ, ਉਥੇ ਕੋਲਕਾਤਾ ਨਾਈਟ ਰਾਈਡਰਜ਼ ਨੇ ਮਿਸ਼ੇਲ ਸਟਾਰਕ ਨੂੰ ਸਭ ਤੋਂ ਵੱਧ 24.75 ਕਰੋੜ ਰੁਪਏ ਦੀ ਬੋਲੀ ਲਗਾ ਕੇ ਖਰੀਦਿਆ। ਇਸ ਤਰ੍ਹਾਂ ਮਿਸ਼ੇਲ ਸਟਾਰਕ ਇੰਡੀਅਨ ਪ੍ਰੀਮੀਅਰ ਲੀਗ ਦੇ ਇਤਿਹਾਸ ਦੇ ਸਭ ਤੋਂ ਮਹਿੰਗੇ ਖਿਡਾਰੀ ਬਣ ਗਏ ਹਨ। ਜੇਕਰ ਆਈਪੀਐੱਲ ਦੀ ਹੁਣ ਤੱਕ ਹੋਈ ਨਿਲਾਮੀ ਵਿੱਚ ਪੰਜ ਸਭ ਤੋਂ ਮਹਿੰਗੇ ਖਿਡਾਰੀਆਂ ਦੀ ਗੱਲ ਕਰੀਏ ਤਾਂ ਉਨ੍ਹਾਂ ਵਿੱਚ ਇੱਕ ਵੀ ਭਾਰਤੀ ਨਹੀਂ ਹੈ। ਆਓ ਜਾਣਦੇ ਹਾਂ ਆਈਪੀਐੱਲ ਇਤਿਹਾਸ ਦੇ ਪੰਜ ਸਭ ਤੋਂ ਮਹਿੰਗੇ ਖਿਡਾਰੀ ਕੌਣ ਹਨ।
ਆਈਪੀਐੱਲ ਇਤਿਹਾਸ ਦੇ 5 ਸਭ ਤੋਂ ਮਹਿੰਗੇ ਖਿਡਾਰੀ
1. ਆਈਪੀਐੱਲ 2024 ਦੀ ਮਿੰਨੀ ਨਿਲਾਮੀ 'ਚ ਆਸਟ੍ਰੇਲੀਆਈ ਖਿਡਾਰੀਆਂ ਨੇ ਹਲਚਲ ਮਚਾ ਦਿੱਤੀ ਹੈ। ਮਿਸ਼ੇਲ ਸਟਾਰਕ ਨੂੰ ਕੋਲਕਾਤਾ ਨਾਈਟ ਰਾਈਡਰਜ਼ ਨੇ ਸਭ ਤੋਂ ਵੱਧ 24.75 ਕਰੋੜ ਰੁਪਏ ਦੀ ਬੋਲੀ ਲਗਾ ਕੇ ਖਰੀਦਿਆ। ਇਸ ਤਰ੍ਹਾਂ ਮਿਸ਼ੇਲ ਸਟਾਰਕ ਆਈਪੀਐੱਲ ਦੇ ਇਤਿਹਾਸ ਵਿੱਚ ਸਭ ਤੋਂ ਮਹਿੰਗੇ ਵਿਕਣ ਵਾਲੇ ਖਿਡਾਰੀ ਬਣ ਗਏ ਹਨ।
ਇਹ ਵੀ ਪੜ੍ਹੋ- ਰਮਨਦੀਪ ਕੌਰ ਨੂੰ WBC ਇੰਡੀਆ ਲਾਈਟ ਫਲਾਈਵੇਟ ਦਾ ਖਿਤਾਬ
2. ਆਈਪੀਐੱਲ 2024 ਦੀ ਮਿੰਨੀ ਨਿਲਾਮੀ ਵਿੱਚ, ਆਸਟ੍ਰੇਲੀਆਈ ਕਪਤਾਨ ਪੈਟ ਕਮਿੰਸ ਨੂੰ ਸਨਰਾਈਜ਼ਰਜ਼ ਹੈਦਰਾਬਾਦ ਨੇ ਇਤਿਹਾਸ ਵਿੱਚ ਦੂਜੀ ਸਭ ਤੋਂ ਉੱਚੀ ਬੋਲੀ ਦੇ ਨਾਲ ਖਰੀਦਿਆ। ਸਨਰਾਈਜ਼ਰਸ ਹੈਦਰਾਬਾਦ ਨੇ ਉਸ ਨੂੰ 20.50 ਕਰੋੜ ਰੁਪਏ 'ਚ ਆਪਣੀ ਟੀਮ 'ਚ ਸ਼ਾਮਲ ਕੀਤਾ ਹੈ।
3. ਸੈਮ ਕੁਰਾਨ ਪਹਿਲਾਂ ਆਈਪੀਐੱਲ ਨਿਲਾਮੀ ਵਿੱਚ ਵਿਕਣ ਵਾਲੇ ਸਭ ਤੋਂ ਮਹਿੰਗੇ ਖਿਡਾਰੀ ਸਨ। ਇੰਗਲੈਂਡ ਦੇ ਇਸ ਆਲਰਾਊਂਡਰ ਨੂੰ ਆਈਪੀਐੱਲ 2023 ਦੀ ਨਿਲਾਮੀ 'ਚ ਪੰਜਾਬ ਕਿੰਗਜ਼ ਨੇ 18.50 ਕਰੋੜ ਰੁਪਏ 'ਚ ਖਰੀਦਿਆ ਸੀ ਪਰ ਉਹ ਕੁਝ ਖ਼ਾਸ ਨਹੀਂ ਕਰ ਸਕੇ। ਕੁਰਾਨ ਫਿਲਹਾਲ ਪੰਜਾਬ ਕਿੰਗਜ਼ ਦਾ ਹਿੱਸਾ ਹਨ।
4. ਕੈਮਰਨ ਗ੍ਰੀਨ ਹੁਣ ਆਈਪੀਐੱਲ ਦੇ ਇਤਿਹਾਸ ਵਿੱਚ ਚੌਥਾ ਸਭ ਤੋਂ ਮਹਿੰਗੇ ਖਿਡਾਰੀ ਬਣ ਗਏ ਹਨ। ਇਸ ਆਸਟ੍ਰੇਲੀਆਈ ਆਲਰਾਊਂਡਰ ਨੂੰ 2023 'ਚ ਮੁੰਬਈ ਇੰਡੀਅਨਜ਼ ਨੇ 17.50 ਕਰੋੜ ਰੁਪਏ ਦੀ ਬੋਲੀ ਲਗਾ ਕੇ ਖਰੀਦਿਆ ਸੀ। ਗ੍ਰੀਨ ਇਸ ਵਾਰ ਰਾਇਲ ਚੈਲੰਜਰਜ਼ ਬੈਂਗਲੁਰੂ ਲਈ ਖੇਡਣਗੇ। ਗ੍ਰੀਨ ਨੂੰ ਮੁੰਬਈ ਨੇ ਨਿਲਾਮੀ ਤੋਂ ਠੀਕ ਪਹਿਲੇ ਟ੍ਰੇਡ ਕੀਤਾ ਸੀ
ਇਹ ਵੀ ਪੜ੍ਹੋ- ਮਲਿੱਕਾ ਸਾਗਰ ਨਿਭਾਏਗੀ IPL ਆਕਸ਼ਨ ਦੀ ਭੂਮਿਕਾ, ਰਿਚਰਡ ਮੈਡਲੇ ਨੇ ਕੀਤਾ ਵਿਸ਼ੇਸ਼ ਟਵੀਟ
5. ਸਾਬਕਾ ਦੱਖਣੀ ਅਫਰੀਕਾ ਦੇ ਆਲਰਾਊਂਡਰ ਕ੍ਰਿਸ ਮੌਰਿਸ ਆਈਪੀਐਲ ਨਿਲਾਮੀ ਵਿੱਚ ਬੇਨ ਸਟੋਕਸ ਦੇ ਨਾਲ ਸੰਯੁਕਤ ਰੂਪ ਵਿੱਚ ਪੰਜਵੇਂ ਸਭ ਤੋਂ ਮਹਿੰਗੇ ਖਿਡਾਰੀ ਹਨ। IPL 2021 ਦੀ ਨਿਲਾਮੀ ਵਿੱਚ ਉਸਨੂੰ ਰਾਜਸਥਾਨ ਰਾਇਲਸ ਨੇ 16.25 ਕਰੋੜ ਰੁਪਏ ਵਿੱਚ ਖਰੀਦਿਆ ਸੀ। ਜਦੋਂ ਕਿ ਬੇਨ ਸਟੋਕਸ ਨੂੰ ਸੀਐੱਸਕੇ ਨੇ 2023 ਦੀ ਨਿਲਾਮੀ ਵਿੱਚ 16.25 ਕਰੋੜ ਰੁਪਏ ਵਿੱਚ ਖਰੀਦਿਆ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।