ਮੋਦੀ ਦੇ ਮੰਤਰੀ ਨੇ ਕੋਹਲੀ ''ਤੇ ਲਗਾਇਆ ਮੈਚ ਫਿਕਸਿੰਗ ਦਾ ਦੋਸ਼, ਦਲਿਤ ਖਿਡਾਰੀਆਂ ਲਈ 25 ਫੀਸਦੀ ਰਿਜ਼ਰਵੇਸ਼ਨ ਦੀ ਕੀਤੀ ਮੰਗ

07/01/2017 9:56:06 PM

ਨਵੀਂ ਦਿੱਲੀ— ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਨੇ ਸ਼ਨੀਵਾਰ ਨੂੰ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ, ਹਰਫਨਮੌਲਾ ਖਿਡਾਰੀ ਯੁਵਰਾਜ ਸਿੰਘ ਤੋਂ ਇਲਾਵਾ ਟੀਮ ਦੇ ਬਾਕੀ ਖਿਡਾਰੀਆਂ 'ਤੇ ਪਾਕਿਸਤਾਨ ਖਿਲਾਫ ਖੇਡੇ ਗਏ ਆਈ. ਸੀ. ਸੀ. ਚੈਂਪੀਅਨਸ ਟਰਾਫੀ ਦੇ ਫਾਈਨਲ ਮੈਚ ਨੂੰ ਫਿਕਸ ਕਰਨ ਦਾ ਦੋਸ਼ ਲਗਾਇਆ ਹੈ। ਉਸ ਨੇ ਇਸ ਮਾਮਲੇ 'ਚ ਜਾਂਚ ਦੀ ਮੰਗ ਕੀਤੀ ਹੈ। ਭਾਰਤ ਨੂੰ 18 ਜੂਨ ਨੂੰ ਹੋਏ ਫਾਈਨਲ ਮੁਕਾਬਲੇ 'ਚ ਪਾਕਿਸਤਾਨ ਨੇ ਇਕ ਪਾਸੇ ਮੁਕਾਬਲੇ 'ਚ 180 ਦੌੜਾਂ ਨਾਲ ਕਰਾਰੀ ਹਾਰ ਦਿੱਤੀ ਸੀ।
ਵੜੋਦਰਾ ਦੇ ਜ਼ਿਲਾ ਅਧਿਕਾਰੀਆਂ ਨਾਲ ਮਿਲਣ ਤੋਂ ਬਾਅਦ ਸ਼ੁੱਕਰਵਾਰ ਨੂੰ ਅਠਾਵਲੇ ਨੇ ਅਧਿਕਾਰੀਆਂ ਨੂੰ ਕਿਹਾ ਕਿ ਕੋਚ ਕੁੰਬਲੇ, ਕੋਹਲੀ ਅਤੇ ਯੁਵਰਾਜ ਸਿੰਘ ਅਤੇ ਬਾਕੀ ਖਿਡਾਰੀਆਂ ਨੇ ਪੂਰੇ ਟੂਰਨਾਮੈਂਟ 'ਚ ਸ਼ਾਨਦਾਰ ਬੱਲੇਬਾਜ਼ੀ ਕੀਤੀ ਸੀ। ਇਨ੍ਹਾਂ ਜਿਹੇ ਸ਼ਾਨਦਾਰ ਅਧਿਕਾਰੀਆਂ ਦੇ ਰਹਿੰਦੇ ਹੋਏ ਅਸੀਂ ਪਾਕਿਸਤਾਨ ਜਿਹੀ ਟੀਮ ਕੋਲੋਂ ਕਿਸ ਤਰ੍ਹਾਂ ਹਾਰ ਸਕਦੇ ਹਾਂ।
ਅਠਾਵਲੇ ਨੇ ਕਿਹਾ ਕਿ ਉਨ੍ਹਾਂ ਨੇ ਟੂਰਨਾਮੈਂਟ 'ਚ ਕਈ ਸੈਂਕੜੇ ਲਗਾਏ। ਫਾਈਨਲ ਮੈਚ 'ਚ ਭਾਰਤੀ ਟੀਮ ਨੂੰ ਕੀ ਹੋ ਗਿਆ। ਇਸ ਤਰ੍ਹਾਂ ਲੱਗ ਰਿਹਾ ਹੈ ਕਿ ਇਹ ਮੈਚ ਫਿਕਸਿੰਗ ਸੀ। ਮੈਂ ਇਸ ਦੀ ਜਾਂਚ ਦੀ ਮੰਗ ਕਰਦਾ ਹਾਂ।
ਪਾਕਿਸਤਾਨ ਨੇ ਭਾਰਤ ਨੂੰ 180 ਦੌੜਾਂ ਨਾਲ ਹਰਾਇਆ ਸੀ। ਇਹ ਆਈ. ਸੀ. ਸੀ. ਦੇ ਕਿਸੇ ਵੀ ਫਾਈਨਲ 'ਚ ਦੌੜਾਂ ਦੇ ਲਿਹਾਜ਼ ਨਾਲ ਸਭ ਤੋਂ ਵੱਡੀ ਜਿੱਸ ਸੀ। ਸਮਾਜਿਕ ਨਿਆ ਅਤੇ ਸਸ਼ਕਤੀਕਾਰਨ ਵਿਭਾਗ 'ਚ ਰਾਜ ਮੰਤਰੀ ਨੇ ਕ੍ਰਿਕਟ ਅਤੇ ਬਾਕੀ ਖੇਡਾਂ 'ਚ ਦਲਿਤ ਭਾਈਚਾਰੇ ਲਈ 25 ਫੀਸਦੀ ਰਿਜ਼ਰਵੇਸ਼ਨ ਦੀ ਮੰਗ ਕੀਤੀ ਹੈ।
ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਨੇ ਪ੍ਰਦਰਸ਼ਨ ਨਹੀਂ ਕੀਤਾ ਉਨ੍ਹਾਂ ਨੂੰ ਬਾਹਰ ਕੀਤਾ ਜਾਣਾ ਚਾਹੀਦਾ ਹੈ ਅਤੇ ਦਲਿਤ ਭਾਈਚਾਰੇ ਦੇ ਕ੍ਰਿਕਟ ਖਿਡਾਰੀਆਂ ਨੂੰ ਮੌਕਾ ਮਿਲਣਾ ਚਾਹੀਦਾ। ਮੈਂ ਕ੍ਰਿਕਟ ਤੋਂ ਇਲਾਵਾ ਬਾਕੀ ਖੇਡਾਂ 'ਚ 25 ਫੀਸਦੀ ਰਿਜ਼ਰਵੇਸ਼ਨ ਦੀ ਮੰਗ ਕਰਦਾ ਹਾਂ।


Related News