ਮੋਦੀ ਨੇ ਪੈਰਿਸ ਓਲੰਪਿਕ ਦੇ ਆਯੋਜਨ ਲਈ ਮੈਕ੍ਰੋਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ
Saturday, Jun 15, 2024 - 02:58 PM (IST)
ਬਾਰੀ (ਇਟਲੀ), (ਭਾਸ਼ਾ)– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਜੀ-7 ਸ਼ਿਖਰ ਸੰਮੇਲਨ ਦੌਰਾਨ ਫਰਾਂਸ ਦੇ ਰਾਸ਼ਟਰਪਤੀ ਇਮੈਨੂਏਲ ਮੈਕ੍ਰੋਂ ਨਾਲ ਮੁਲਾਕਾਤ ਦੌਰਾਨ ਅਗਲੇ ਮਹੀਨੇ ਹੋਣ ਵਾਲੀਆਂ ਪੈਰਿਸ ਓਲੰਪਿਕ ਖੇਡਾਂ ਦੇ ਆਯੋਜਨ ਲਈ ਉਸ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਪੈਰਿਸ ਓਲੰਪਿਕ ਦਾ ਆਯੋਜਨ 26 ਜੁਲਾਈ ਤੋਂ 11 ਅਗਸਤ ਤਕ ਫਰਾਂਸ ਦੀ ਰਾਜਧਾਨੀ ਵਿਚ ਕੀਤਾ ਜਾਵੇਗਾ। ਮੋਦੀ ਨੇ ਮੈਕ੍ਰੋਂ ਨਾਲ ਮੁਲਾਕਾਤ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਕਿਹਾ,‘‘ਮੈਂ ਅਗਲੇ ਮਹੀਨੇ ਸ਼ੁਰੂ ਹੋਣ ਵਾਲੀਆਂ ਪੈਰਿਸ ਓਲੰਪਿਕ ਖੇਡਾਂ ਦੀ ਮੇਜ਼ਬਾਨੀ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।’’