ਪ੍ਰਧਾਨਮੰਤਰੀ ਮੋਦੀ ਨੇ ਰਾਸ਼ਟਰਮੰਡਲ ਖੇਡਾਂ ਲਈ ਭਾਰਤੀ ਦਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ

04/04/2018 3:06:24 PM

ਨਵੀਂ ਦਿੱਲੀ (ਬਿਊਰੋ)— ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਗੋਲਡ ਕੋਸਟ ਰਾਸ਼ਟਰਮੰਡਲ ਖੇਡਾਂ ਦੇ ਲਈ ਅੱਜ ਭਾਰਤੀ ਦਲ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਪੂਰਾ ਦੇਸ਼ ਉਨ੍ਹਾਂ ਦੇ ਨਾਲ ਹੈ। 

ਮੋਦੀ ਨੇ ਟਵਿੱਟਰ 'ਤੇ ਲਿਖਿਆ, ''ਗੋਲਡ ਕੋਸਟ ਰਾਸ਼ਟਰਮੰਡਲ ਖੇਡ 2018 'ਚ ਭਾਰਤ ਦੀ ਨੁਮਾਇੰਦਗੀ ਕਰ ਰਹੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ। ਸਾਡੇ ਖਿਡਾਰੀਆਂ ਨੇ ਕਾਫੀ ਮਿਹਨਤ ਕੀਤੀ ਹੈ ਅਤੇ ਇਹ ਖੇਡ ਉਨ੍ਹਾਂ ਲਈ ਪ੍ਰਤਿਭਾ ਦਿਖਾਉਣ ਦਾ ਸ਼ਾਨਦਾਰ ਮੌਕਾ ਹੈ। ਹਰ ਭਾਰਤੀ ਸਾਡੇ ਦਲ ਨੂੰ ਹੱਲਾਸ਼ੇਰੀ ਦੇ ਰਿਹਾ ਹੈ।''

 


ਸੀਰਿੰਜ ਵਿਵਾਦ ਦੇ ਬਾਵਜੂਦ ਭਾਰਤੀ ਦਲ ਦਾ ਆਤਮਵਿਸ਼ਵਾਸ ਘੱਟ ਨਹੀਂ ਹੋਇਆ ਹੈ ਅਤੇ ਖਿਡਾਰੀ ਆਪਣੇ ਸਰਵਸ਼੍ਰੇਸ਼ਠ ਪ੍ਰਦਰਸ਼ਨ ਕਰਨ ਦੇ ਇਰਾਦੇ ਨਾਲ ਉਤਰਨਗੇ। ਭਾਰਤ ਨੇ 220 ਮੈਂਬਰੀ ਦਲ ਭੇਜਿਆ ਹੈ ਅਤੇ ਕੱਲ ਪਹਿਲੇ ਦਿਨ ਵਿਸ਼ਵ ਚੈਂਪੀਅਨ ਵੇਟਲਿਫਟਰ ਮੀਰਾਬਾਈ ਚਾਨੂੰ ਤਮਗੇ ਦੀ ਮਜ਼ਬੂਤ ਦਾਅਵੇਦਾਰ ਹੋਵੇਗੀ।


Related News