ਮੋਹਾਲੀ ਦੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਦਾ ਨਾਂ ਬਲਬੀਰ ਸਿੰਘ ਸੀਨੀਅਰ ਦੇ ਨਾਂ ’ਤੇ ਜਾਵੇਗਾ ਰੱਖਿਆ

5/26/2020 10:32:34 AM

ਸਪੋਰਟਸ ਡੈਸਕ— ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਮਹਾਨ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਬੀਤੇ ਦਿਨ ਨੂੰ ਐਲਾਨ ਕੀਤਾ ਕਿ ਮੋਹਾਲੀ ’ਚ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਦਾ ਨਾਂ ਸਵਰਗਵਾਸੀ ਬਲਬੀਰ ਸਿੰਘ ਸੀਨੀਅਰ ਦੇ ਨਾਂ ’ਤੇ ਰੱਖਿਆ ਜਾਵੇਗਾ। ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪੱਤਰਕਾਰਾਂ ਤੋਂ ਕਿਹਾ ਕਿ ਮੋਹਾਲੀ ’ਚ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਦਾ ਨਾਂ ਬਲਬੀਰ ਸਿੰਘ ਸੀਨੀਅਰ ਦੇ ਨਾਂ ’ਤੇ ਰੱਖਿਆ ਜਾਵੇਗਾ। ਇਸ ਦਾ ਰਸਮੀ ਉਦਘਾਟਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਹੀਂ ਸਮੇਂ ਤੇ ਕਰਨਗੇ। ਤਿੰਨ ਵਾਰ ਦੇ ਓਲੰਪਿਕ ਸੋਨ ਤਮਗਾ ਜੇਤੂ ਬਲਬੀਰ ਸਿੰਘ ਸੀਨੀਅਰ ਦਾ ਸੋਮਵਾਰ ਸਵੇਰੇ ਮੋਹਾਲੀ ’ਚ ਦਿਹਾਂਤ ਹੋ ਗਿਆ ਸੀ। ਉਹ 96 ਸਾਲਾਂ ਦੇ ਸਨ ਅਤੇ ਪਿਛਲੇ ਦੋ ਹਫ਼ਤਿਆਂ ਤੋਂ ਕਈ ਸਿਹਤ ਸਮੱਸਿਆਵਾਂ ਨਾਲ ਜੂਝ ਰਹੇ ਸਨ। ਬਲਬੀਰ ਸਿੰਘ ਸੀਨੀਅਰ ਦਾ ਪੂਰੇ ਰਾਜ ਦੇ ਸਨਮਾਨਾਂ ਨਾਲ ਸੋਮਵਾਰ ਸ਼ਾਮ ਨੂੰ ਚੰਡੀਗੜ੍ਹ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ।PunjabKesari

ਬਲਬੀਰ ਸਿੰਘ ਸੀਨੀਅਰ ਦੇ ਦੋਹਤੇ ਕਬੀਰ ਸਿੰਘ ਭੋਮੀਆ ਨੇ ਸਿੱਖ ਗੁਰੂਆਂ ਦੀ ਮੌਜੂਦਗੀ ਚ ਇਲੈਕਟ੍ਰਿਕ ਸ਼ਮਸ਼ਾਨਘਾਟ ਚ ਅੰਤਿਮ ਸੰਸਕਾਰ ਕੀਤਾ। ਉਨ੍ਹਾਂ ਦੀ ਬੇਟੀ ਸੁਸ਼ਬੀਰ ਅਤੇ ਹੋਰ ਨੇੜਲੇ ਰਿਸ਼ਤੇਦਾਰ ਇੱਥੇ ਮੌਜੂਦ ਸਨ। ਉਨ੍ਹਾਂ ਦੇ ਪਰਿਵਾਰ ’ਚ ਬੇਟੀ ਸੁਸ਼ਬੀਰ ਅਤੇ ਤਿੰਨ ਪੁੱਤਰ ਕੰਵਲਬੀਰ, ਕਰਣਬੀਰ ਅਤੇ ਗੁਰਬੀਰ ਹਨ।PunjabKesari

ਬਲਬੀਰ ਸਿੰਘ ਸੀਨੀਅਰ ਨੂੰ ਅੰਤਿਮ ਸ਼ਰਧਾਂਜਲੀ ਦੇਣ ਵਾਲਿਆਂ ’ਚ ਪ੍ਰਧਾਨ ਸਕੱਤਰ ਹਸਨ ਲਾਲ, ਨਿਦੇਸ਼ਕ ਖੇਡ ਪੰਜਾਬ ਸੰਜੈ ਪੋਪਲੀ, ਡਿਪਟੀ ਕਮਿਸ਼ਨਰ ਮੋਹਾਲੀ ਗਿਰੀਸ਼ ਦਯਾਲਨ, ਆਯੁਕਤ ਨਗਰ ਨਿਗਮ ਚੰਡੀਗੜ ਅਤੇ ਖੇਡ ਸਕੱਤਰ ਦੇ ਕੇ. ਯਾਦਵ, ਨਿਦੇਸ਼ਕ ਖੇਡ ਤੇੇਜਵੀਰ ਸੈਣੀ ਸ਼ਾਮਲ ਸਨ। ਅੰਤਿਮ ਸੰਸਕਾਰ ਦੇ ਸਮੇਂ ਭਾਰਤ ਦੇ ਸਾਬਕਾ ਹਾਕੀ ਕਪਤਾਨ ਪਰਗਟ ਸਿੰਘ ਵੀ ਮੌਜੂਦ ਸਨ। ਪਰਿਵਾਰ ਦੋਸਤਾਂ ਅਤੇ ਸ਼ੁਭਚਿੰਤਕਾਂ ਤੋਂ ਇਲਾਵਾ ਵੱਖ-ਵੱਖ ਇਲਾਕਿਆਂ ਦੇ ਲੋਕਾਂ ਨੇ ਹਾਕੀ ਦੇ ਇਸ ਦਿੱਗਜ ਨੂੰ ਭਾਵੁਕ ਸ਼ਰਧਾਂਜਲੀ ਦਿੱਤੀ। ਅੰਤਿਮ ਸੰਸਕਾਰ ਦੇ ਸਮੇਂ ਇਕ ਪੁਲਸ ਦੀ ਟੁਕੜੀ ਨੇ ਉਨ੍ਹਾਂ ਦੇ ਸਨਮਾਨ ’ਚ ਹਵਾ ’ਚ ਤਿੰਨ ਗੋਲੀਆਂ ਚਲਾਈਆਂ। PunjabKesari


Davinder Singh

Content Editor Davinder Singh