ਪਾਕਿਸਤਾਨ ਦੇ ਟੀਮ ਨਿਰਦੇਸ਼ਕ ਨਿਯੁਕਤ ਕੀਤੇ ਗਏ ਮੁਹੰਮਦ ਹਫੀਜ਼
Thursday, Nov 16, 2023 - 05:24 PM (IST)
ਕਰਾਚੀ— ਸਾਬਕਾ ਕਪਤਾਨ ਮੁਹੰਮਦ ਹਫੀਜ਼ ਨੂੰ ਪਾਕਿਸਤਾਨ ਕ੍ਰਿਕਟ ਟੀਮ ਦਾ ਟੀਮ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ਕਿਹਾ ਹੈ ਕਿ ਇਕੱਠੇ ਕੰਮ ਕਰਨ ਨਾਲ ਉਹ ਚੰਗੇ ਨਤੀਜੇ ਹਾਸਲ ਕਰ ਸਕਦੇ ਹਨ। ਪਾਕਿਸਤਾਨ ਕ੍ਰਿਕਟ ਟੀਮ ਦੇ ਵਿਸ਼ਵ ਕੱਪ ਦੇ ਲੀਗ ਪੜਾਅ ਤੋਂ ਬਾਹਰ ਹੋਣ ਤੋਂ ਬਾਅਦ ਹਫੀਜ਼ ਨੂੰ ਹੁਣ ਟੀਮ ਨੂੰ ਸੁਧਾਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਹ ਕੋਚ ਦੀ ਭੂਮਿਕਾ ਵੀ ਨਿਭਾਉਣਗੇ ਅਤੇ ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੇ ਆਗਾਮੀ ਦੌਰੇ ਲਈ ਟੀਮ ਦੇ ਸਹਿਯੋਗੀ ਸਟਾਫ ਦੀ ਨਿਯੁਕਤੀ ਕਰਨ ਵੇਲੇ ਉਸ ਨਾਲ ਸਲਾਹ-ਮਸ਼ਵਰਾ ਕਰੇਗਾ।
ਇਹ ਵੀ ਪੜ੍ਹੋ- 21,500 ਫੁੱਟ ਦੀ ਛਲਾਂਗ ਲਗਾ ਸ਼ੀਤਲ ਮਹਾਜਨ ਬਣੀ ਦੁਨੀਆ ਦੀ ਪਹਿਲੀ ਮਹਿਲਾ, ਬਣਾਇਆ ਨਵਾਂ ਰਿਕਾਰਡ
ਹਫੀਜ਼ ਨੇ ਪੀਸੀਬੀ ਦੇ ਇਕ ਬਿਆਨ 'ਚ ਕਿਹਾ, 'ਪਾਕਿਸਤਾਨ ਕ੍ਰਿਕਟ ਟੀਮ ਦੇ ਟੀਮ ਡਾਇਰੈਕਟਰ ਦੀ ਭੂਮਿਕਾ ਮਿਲਣ 'ਤੇ ਮੈਂ ਮਾਣ ਮਹਿਸੂਸ ਕਰ ਰਿਹਾ ਹਾਂ ਅਤੇ ਆਪਣੇ ਕੰਮ ਨੂੰ ਲੈ ਕੇ ਉਤਸ਼ਾਹਿਤ ਹਾਂ। ਮੇਰੇ 'ਤੇ ਭਰੋਸਾ ਕਰਨ ਅਤੇ ਇਸ ਚੁਣੌਤੀਪੂਰਨ ਜ਼ਿੰਮੇਵਾਰੀ ਨੂੰ ਸੌਂਪਣ ਲਈ ਮੈਂ ਪੀਸੀਬੀ ਦਾ ਧੰਨਵਾਦ ਕਰਦਾ ਹਾਂ। ਉਨ੍ਹਾਂ ਨੇ ਕਿਹਾ, 'ਮੈਂ ਟੀਮ ਦੀ ਸਫਲਤਾ ਵਿਚ ਯੋਗਦਾਨ ਪਾਉਣ ਲਈ ਕੋਚਿੰਗ ਸਟਾਫ ਅਤੇ ਖਿਡਾਰੀਆਂ ਨਾਲ ਮਿਲ ਕੇ ਕੰਮ ਕਰਨ ਲਈ ਵਚਨਬੱਧ ਹਾਂ। ਇਕੱਠੇ ਕੰਮ ਕਰਕੇ ਅਸੀਂ ਚੰਗੇ ਨਤੀਜੇ ਪ੍ਰਾਪਤ ਕਰ ਸਕਦੇ ਹਾਂ।
ਇਹ ਵੀ ਪੜ੍ਹੋ- ਸੈਮੀਫਾਈਨਲ 'ਚ ਭਾਰਤੀ ਟੀਮ ਨੂੰ ਵੱਡਾ ਝਟਕਾ, ਮਾਸਪੇਸ਼ੀਆਂ 'ਚ ਖਿੱਚ ਕਾਰਨ ਸ਼ੁਭਮਨ ਗਿੱਲ ਹੋਏ ਮੈਦਾਨ ਤੋਂ ਬਾਹਰ
ਇਹ ਪਹਿਲੀ ਵਾਰ ਹੈ ਜਦੋਂ ਪਾਕਿਸਤਾਨ ਨੇ ਟੀਮ ਡਾਇਰੈਕਟਰ ਦੀ ਨਿਯੁਕਤੀ ਕੀਤੀ ਹੈ। ਹਫੀਜ਼ ਨੂੰ ਟੀਮ ਡਾਇਰੈਕਟਰ ਨਿਯੁਕਤ ਕਰਨ ਤੋਂ ਇਲਾਵਾ ਪੀਸੀਬੀ ਨੇ ਬੁੱਧਵਾਰ ਨੂੰ ਸ਼ਾਨ ਮਸੂਦ ਨੂੰ ਟੈਸਟ ਟੀਮ ਦਾ ਨਵਾਂ ਕਪਤਾਨ ਅਤੇ ਸ਼ਾਹੀਨ ਸ਼ਾਹ ਅਫਰੀਦੀ ਨੂੰ ਟੀ-20 ਟੀਮ ਦਾ ਕਪਤਾਨ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਬਾਬਰ ਆਜ਼ਮ ਨੇ ਤਿੰਨਾਂ ਫਾਰਮੈਟਾਂ ਦੇ ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਹਫੀਜ਼ ਨੇ ਪਿਛਲੇ ਸਾਲ ਜਨਵਰੀ 'ਚ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ