PM ਮੋਦੀ ਦੇ ਗਲ਼ ਲੱਗ ਰੋਏ ਭਾਰਤੀ ਸਟਾਰ ਗੇਂਦਬਾਜ਼ ਮੁਹੰਮਦ ਸ਼ੰਮੀ, ਟਵੀਟ ਕਰ ਕੀਤਾ ਧੰਨਵਾਦ

Monday, Nov 20, 2023 - 04:26 PM (IST)

ਸਪੋਰਟਸ ਡੈਸਕ - ਬੀਤੇ ਦਿਨ ਵਿਸ਼ਵ ਕੱਪ 2023 ਦੇ ਫਾਈਨਲ ਮੈਚ 'ਚ ਆਸਟ੍ਰੇਲੀਆ ਨੇ ਭਾਰਤੀ ਟੀਮ ਨੂੰ ਹਰਾ ਕੇ ਕਰੋੜਾਂ ਭਾਰਤੀਆਂ ਦਾ ਜਿੱਥੇ ਦਿਲ ਤੋੜਿਆ, ਉੱਥੇ ਹੀ ਭਾਰਤੀ ਖਿਡਾਰੀਆਂ ਦੀਆਂ ਅੱਖਾਂ 'ਚ ਵੀ ਹੰਝੂ ਦਿਖਾਈ ਦਿੱਤੇ। ਹਾਰ ਤੋਂ ਦੁਖੀ ਭਾਰਤੀ ਟੀਮ ਜਦੋਂ ਡ੍ਰੈੱਸਿੰਗ ਰੂਮ 'ਚ ਸੀ ਤਾਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤੀ ਡ੍ਰੈੱਸਿੰਗ ਰੂਮ 'ਚ ਗਏ ਤੇ ਖਿਡਾਰੀਆਂ ਨੂੰ ਵਿਸ਼ਵ ਕੱਪ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ 'ਤੇ ਸ਼ਲਾਘਾ ਕੀਤੀ। ਉਨ੍ਹਾਂ ਜਿੱਤ-ਹਾਰ ਨੂੰ ਖੇਡ ਦਾ ਹਿੱਸਾ ਦੱਸਿਆ ਤੇ ਦਿਲ ਛੋਟਾ ਨਾ ਕਰਨ ਦਾ ਕਿਹਾ। ਇਸ ਦੌਰਾਨ ਭਾਰਤੀ ਸਟਾਰ ਗੇਂਦਬਾਜ਼ ਆਪਣੀਆਂ ਭਾਵਨਾਵਾਂ 'ਤੇ ਕਾਬੂ ਨਹੀਂ ਰੱਖ ਸਕੇ ਤੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਗਲ ਲੱਗ ਕੇ ਰੋਣ ਲੱਗ ਪਏ। ਪ੍ਰਧਾਨ ਮੰਤਰੀ ਨੇ ਵੀ ਸ਼ੰਮੀ ਦੀ ਪਿੱਠ ਥਪਥਪਾਈ ਤੇ ਹੌਂਸਲਾ ਰੱਖਣ ਲਈ ਕਿਹਾ। 

ਇਹ ਵੀ ਪੜ੍ਹੋ- ਟੁੱਟਿਆ 140 ਕਰੋੜ ਭਾਰਤੀਆਂ ਦਾ ਸੁਫ਼ਨਾ, ਭਾਰਤ ਨੂੰ ਹਰਾ ਕੇ ਆਸਟ੍ਰੇਲੀਆ ਬਣਿਆ ਵਰਲਡ ਚੈਂਪੀਅਨ

ਇਸ ਬਾਰੇ ਮੁਹੰਮਦ ਸ਼ੰੰਮੀ ਨੇ ਵੀ ਟਵੀਟ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਫਾਈਨਲ ਮੈਚ ਵਾਲਾ ਦਿਨ ਸਾਡਾ ਨਹੀਂ ਸੀ। ਉਸ ਨੇ ਪੂਰੇ ਵਿਸ਼ਵ ਕੱਪ ਦੇ ਸਫ਼ਰ ਦੌਰਾਨ ਭਾਰਤੀ ਟੀਮ ਅਤੇ ਖਿਡਾਰੀਆਂ ਦੀ ਹਿਮਾਇਤ ਕਰਨ ਲਈ ਵੀ ਸਾਰੇ ਦੇਸ਼ ਵਾਸੀਆਂ ਤੇ ਕ੍ਰਿਕਟ ਪ੍ਰੇਮੀਆਂ ਦਾ ਧੰਨਵਾਦ ਕੀਤਾ। ਇਸ ਤੋਂ ਬਾਅਦ ਉਸ ਨੇ ਲਿਖਿਆ- ਭਾਰਤੀ ਡ੍ਰੈੱਸਿੰਗ ਰੂਮ 'ਚ ਆ ਕੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਦਾ ਵੀ ਧੰਨਵਾਦ ਕੀਤਾ। ਉਸ ਨੇ ਕਿਹਾ ਕਿ ਹੁਣ ਅੱਗੇ ਆਉਣ ਵਾਲੇ ਮੁਕਾਬਲਿਆਂ 'ਚ ਟੀਮ ਵਧੀਆ ਪ੍ਰਦਰਸ਼ਨ ਕਰ ਕੇ ਵਾਪਸੀ ਕਰੇਗੀ। 

PunjabKesari

ਇਹ ਵੀ ਪੜ੍ਹੋ- ਵਿਸ਼ਵ ਕੱਪ ਫਾਈਨਲ 'ਚ ਮਿਲੀ ਹਾਰ ਕਾਰਨ ਇਕ ਹੋਰ ਵੱਡਾ ਰਿਕਾਰਡ ਤੋੜਨ ਤੋਂ ਖੁੰਝੀ ਟੀਮ ਇੰਡੀਆ

ਦੱਸ ਦੇਈਏ ਕਿ ਭਾਰਤੀ ਟੀਮ ਆਸਟ੍ਰੇਲੀਆ ਹੱਥੋਂ ਵਿਸ਼ਵ ਕੱਪ 2023 ਦੇ ਫਾਈਨਲ 'ਚ 6 ਵਿਕਟਾਂ ਨਾਲ ਹਾਰ ਗਈ ਸੀ ਤੇ ਤੀਜੀ ਵਾਰ ਵਨਡੇ ਵਿਸ਼ਵ ਕੱਪ ਦਾ ਖ਼ਿਤਾਬ ਜਿੱਤਣ ਤੋਂ ਖੁੰਝ ਗਈ ਸੀ। ਇਸ ਮੈਚ ਨੇ ਆਸਟ੍ਰੇਲੀਆ ਦੇ ਬੱਲੇਬਾਜ਼ ਟ੍ਰੈਵਿਸ ਹੈੱਡ ਨੇ ਸ਼ਾਨਦਾਰ ਸੈਂਕੜਾ ਮਾਰਿਆ ਸੀ। ਮੁਹੰਮਦ ਸ਼ੰਮੀ ਸਭ ਤੋਂ ਘੱਟ ਮੈਚ ਖੇਡਣ ਦੇ ਬਾਵਜੂਦ ਵਿਸ਼ਵ ਕੱਪ 2023 ਦੌਰਾਨ ਸਭ ਤੋਂ ਵੱਧ ਵਿਕਟਾਂ ਲੈਣ ਵਾਲਾ ਗੇਂਦਬਾਜ਼ ਬਣਿਆ। ਉਸ ਨੇ ਇਸ ਵਿਸ਼ਵ ਕੱਪ ਦੌਰਾਨ ਸਭ ਤੋਂ ਵੱਧ 24 ਵਿਕਟਾਂ ਲਈਆਂ ਸਨ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Harpreet SIngh

Content Editor

Related News