ਚਾਰ ਵਾਰ ਦੇ ਮਿਸਟਰ ਇੰਡੀਆ ਬਾਡੀ ਬਿਲਡਰ ਆਸ਼ੀਸ਼ ਸਾਖਰਕਰ ਦਾ ਦਿਹਾਂਤ

Thursday, Jul 20, 2023 - 11:09 AM (IST)

ਚਾਰ ਵਾਰ ਦੇ ਮਿਸਟਰ ਇੰਡੀਆ ਬਾਡੀ ਬਿਲਡਰ ਆਸ਼ੀਸ਼ ਸਾਖਰਕਰ ਦਾ ਦਿਹਾਂਤ

ਮੁੰਬਈ— ਚਾਰ ਵਾਰ 'ਮਿਸਟਰ ਯੂਨੀਵਰਸ' ਅਤੇ 'ਮਿਸਟਰ ਇੰਡੀਆ' ਦੇ ਖਿਤਾਬ ਨਾਲ ਸਨਮਾਨਿਤ ਬਾਡੀ ਬਿਲਡਰ ਆਸ਼ੀਸ਼ ਸਾਖਰਕਰ ਦਾ ਮੰਗਲਵਾਰ ਦੇਰ ਰਾਤ ਦਿਹਾਂਤ ਹੋ ਗਿਆ। ਉਹ 43 ਸਾਲਾਂ ਦੇ ਸਨ। ਇੰਡੀਅਨ ਬਾਡੀ ਬਿਲਡਰਜ਼ ਫੈਡਰੇਸ਼ਨ (ਆਈ.ਬੀ.ਬੀ.ਐੱਫ.) ਦੇ ਇਕ ਅਧਿਕਾਰੀ ਨੇ ਅੱਜ ਇੱਥੇ ਦੱਸਿਆ ਕਿ ਪਰੇਲ ਦਾ ਰਹਿਣ ਵਾਲਾ ਸਾਖਰਕਰ ਕੁਝ ਸਿਹਤ ਸਮੱਸਿਆਵਾਂ ਤੋਂ ਪੀੜਤ ਸੀ ਅਤੇ ਉਨ੍ਹਾਂ ਨੂੰ ਇਕ ਹਫ਼ਤਾ ਪਹਿਲਾਂ ਦੱਖਣੀ ਮੁੰਬਈ ਦੇ ਇਕ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ।
ਅਧਿਕਾਰੀ ਨੇ ਦੱਸਿਆ ਕਿ 80 ਕਿਲੋਗ੍ਰਾਮ ਵਰਗ 'ਚ ਬਾਡੀ ਬਿਲਡਰ ਸਾਖਰਕਰ ਨੇ ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੁਰਸਕਾਰ ਜਿੱਤੇ ਹਨ। ਉਨ੍ਹਾਂ ਨੂੰ ਮਹਾਰਾਸ਼ਟਰ ਸਰਕਾਰ ਵੱਲੋਂ ਸ਼ਿਵ ਛਤਰਪਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਸਾਖਰਕਰ ਆਪਣੇ ਪਿੱਛੇ ਪਤਨੀ ਅਤੇ ਇੱਕ ਪੁੱਤਰ ਛੱਡ ਗਏ ਹਨ।

 ਇਹ ਵੀ ਪੜ੍ਹੋ- ਈਸ਼ਾਨ ਨੂੰ ਮੌਕੇ ਦੇਣੇ ਹੋਣਗੇ, ਉਹ ਆਕਰਮਕ ਕ੍ਰਿਕਟ ਖੇਡਦਾ ਹੈ : ਰੋਹਿਤ

ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਦੇਸ਼ ਨੂੰ ਪ੍ਰਸਿੱਧੀ ਦਿਵਾਉਣ ਵਾਲੇ ਸਾਖਰਕਰ ਦੇ ਦਿਹਾਂਤ 'ਤੇ ਸੋਗ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦਿਹਾਂਤ ਨਾਲ ਬਾਡੀ-ਬਿਲਡਿੰਗ ਬਿਰਾਦਰੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਸ਼ਿਵ ਸੈਨਾ (ਯੂਬੀਟੀ) ਦੇ ਨੇਤਾ ਆਦਿਤਿਆ ਠਾਕਰੇ ਨੇ ਸਾਖਰਕਰ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Aarti dhillon

Content Editor

Related News