ਲਗਾਤਾਰ 5 ਮੈਚ ਹਾਰਨ ਤੋਂ ਬਾਅਦ ਰੋਹਿਤ ਸ਼ਰਮਾ ਨੂੰ ਇਕ ਹੋਰ ਝਟਕਾ, ਲੱਗਾ 24 ਲੱਖ ਰੁਪਏ ਜੁਰਮਾਨਾ

Thursday, Apr 14, 2022 - 11:43 AM (IST)

ਲਗਾਤਾਰ 5 ਮੈਚ ਹਾਰਨ ਤੋਂ ਬਾਅਦ ਰੋਹਿਤ ਸ਼ਰਮਾ ਨੂੰ ਇਕ ਹੋਰ ਝਟਕਾ, ਲੱਗਾ 24 ਲੱਖ ਰੁਪਏ ਜੁਰਮਾਨਾ

ਪੁਣੇ (ਏਜੰਸੀ)- ਮੁੰਬਈ ਇੰਡੀਅਨਜ਼ ਦੇ ਕਪਤਾਨ ਰੋਹਿਤ ਸ਼ਰਮਾ ਅਤੇ ਪਲੇਇੰਗ ਇਲੈਵਨ ਦੇ ਹੋਰ ਮੈਂਬਰਾਂ 'ਤੇ ਇੱਥੇ ਪੰਜਾਬ ਕਿੰਗਜ਼ ਦੇ ਖ਼ਿਲਾਫ਼ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ) ਮੈਚ ਦੌਰਾਨ ਹੌਲੀ ਓਵਰ-ਰੇਟ ਲਈ ਜੁਰਮਾਨਾ ਲਗਾਇਆ ਗਿਆ। ਪੰਜਾਬ ਕਿੰਗਜ਼ ਨੇ ਬੁੱਧਵਾਰ ਦੀ ਰਾਤ ਇਹ ਮੁਕਾਬਲਾ 12 ਦੌੜਾਂ ਨਾਲ ਜਿੱਤਿਆ ਸੀ। ਆਈ.ਪੀ.ਐੱਲ. ਨੇ ਇਕ ਬਿਆਨ ਵਿਚ ਕਿਹਾ, 'ਮੁੰਬਈ ਇੰਡੀਅਨਜ਼ 'ਤੇ 13 ਅਪ੍ਰੈਲ ਨੂੰ ਪੁਣੇ ਵਿਚ ਐੱਮ.ਸੀ.ਏ. ਸਟੇਡੀਅਮ ਵਿਚ ਪੰਜਾਬ ਕਿੰਗਜ਼ ਖ਼ਿਲਾਫ਼ ਉਨ੍ਹਾਂ ਦੇ ਆਈ.ਪੀ.ਐੱਲ. ਮੈਚ ਦੌਰਾਨ ਹੌਲੀ ਓਵਰ ਰੇਟ ਲਈ ਜੁਰਮਾਨਾ ਲਗਾਇਆ ਗਿਆ ਹੈ।'

ਇਹ ਵੀ ਪੜ੍ਹੋ: ਬਾਬਰ ਆਜ਼ਮ ਟੀ-20 ਰੈਂਕਿੰਗ 'ਚ ਪਹਿਲੇ ਨੰਬਰ 'ਤੇ ਬਰਕਰਾਰ

5 ਵਾਰ ਦੀ ਚੈਂਪੀਅਨ ਮੁੰਬਈ ਇੰਡੀਅਨਜ਼ ਦਾ ਹਾਰਨ ਦਾ ਸਿਲਸਿਲਾ ਜਾਰੀ ਹੈ ਅਤੇ ਉਨ੍ਹਾਂ ਨੂੰ ਪੰਜਾਬ ਕਿੰਗਜ਼ ਤੋਂ ਲਗਾਤਾਰ 5ਵੀਂ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਮੁਤਾਬਕ, 'ਆਈ.ਪੀ.ਐੱਲ. ਦੇ ਘੱਟੋ-ਘੱਟ ਓਵਰ-ਰੇਟ ਸਬੰਧਤ ਉਲੰਘਣ ਦੇ ਅਧੀਨ ਇਹ ਟੀਮ ਦਾ ਇਸ ਸੀਜ਼ਨ ਦਾ ਦੂਜਾ ਮਾਮਲਾ ਹੈ।' ਇਸ ਵਿਚ ਕਿਹਾ ਗਿਆ, 'ਮੁੰਬਈ ਇੰਡੀਅਨਜ਼ ਦੇ ਕਪਤਾਨ ਰੋਹਿਤ ਸ਼ਰਮਾ 'ਤੇ 24 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ, ਜਦੋਂਕਿ ਪਲੇਇੰਗ ਇਲੈਵਨ ਦੇ ਹੋਰ ਮੈਂਬਰਾਂ 'ਤੇ 6 ਲੱਖ ਰੁਪਏ ਜਾਂ ਉਨ੍ਹਾਂ ਦੀ ਮੈਚ ਫੀਸ ਦਾ 25 ਫ਼ੀਸਦੀ (ਇਨ੍ਹਾਂ ਵਿਚੋਂ ਜੋ ਵੀ ਘੱਟ ਹੋਵੇ) ਜੁਰਮਾਨਾ ਲਗਾਇਆ ਗਿਆ।' ਇਸ ਤੋਂ ਪਹਿਲਾਂ ਰੋਹਿਤ 'ਤੇ ਦਿੱਲੀ ਕੈਪੀਟਲਜ਼ ਖ਼ਿਲਾਫ਼ ਮੈਚ ਵਿਚ ਹੌਲੀ ਓਵਰ-ਰੇਟ ਲਈ 12 ਲੱਖ ਰੁਪਏ ਜਾ ਜੁਰਮਾਨਾ ਲਗਾਇਆ ਗਿਆ ਸੀ।

ਇਹ ਵੀ ਪੜ੍ਹੋ: ਕੁਰਸੀ ਜਾਣ ਮਗਰੋਂ ਮੁੜ ਮੁਸੀਬਤ 'ਚ ਇਮਰਾਨ ਖ਼ਾਨ, ਇਸ ਮਾਮਲੇ 'ਚ ਜਾਂਚ ਸ਼ੁਰੂ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News