ਮੇਰਾ ਮਣੀਪੁਰ ਸੜ ਰਿਹਾ ਹੈ, ਕਿਰਪਾ ਕਰਕੇ ਮਦਦ ਕਰੋ : ਮੈਰੀਕਾਮ

05/04/2023 3:28:52 PM

ਇੰਫਾਲ, (ਭਾਸ਼ਾ)- ਓਲੰਪਿਕ ਤਮਗਾ ਜੇਤੂ ਮੁੱਕੇਬਾਜ਼ ਐਮ.ਸੀ. ਮੈਰੀਕਾਮ ਨੇ ਵੀਰਵਾਰ ਨੂੰ ਕੇਂਦਰ ਸਰਕਾਰ ਤੋਂ ਮਣੀਪੁਰ 'ਚ ਭੜਕੀ ਹਿੰਸਾ 'ਤੇ ਕਾਬੂ ਪਾਉਣ 'ਚ ਮਦਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਇਕ ਟਵੀਟ ਕੀਤਾ ਜਿਸ 'ਚ ਹਿੰਸਾ ਦੀ ਤਸਵੀਰ ਦੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਟੈਗ ਕਰਦੇ ਹੋਏ ਲਿਖਿਆ, “ਮੇਰਾ ਮਣੀਪੁਰ ਸੜ ਰਿਹਾ ਹੈ ਕਿਰਪਾ ਕਰਕੇ ਮਦਦ ਕਰੋ,”। ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਉੱਤਰ-ਪੂਰਬੀ ਰਾਜ ਵਿੱਚ ਕਬਾਇਲੀ ਅੰਦੋਲਨ ਦੌਰਾਨ ਹਿੰਸਾ ਭੜਕ ਗਈ ਸੀ, ਜਿਸ ਤੋਂ ਬਾਅਦ ਸਥਿਤੀ ਨੂੰ ਕਾਬੂ ਕਰਨ ਲਈ ਫੌਜ ਅਤੇ ਅਸਾਮ ਰਾਈਫਲਜ਼ ਨੂੰ ਤਾਇਨਾਤ ਕੀਤਾ ਗਿਆ ਸੀ। 

ਇਹ ਵੀ ਪੜ੍ਹੋ : ਸੁਪਰੀਮ ਕੋਰਟ 'ਚ ਮਹਿਲਾ ਪਹਿਲਵਾਨਾਂ ਦਾ ਕੇਸ ਬੰਦ, ਕੋਰਟ ਨੇ ਕਹੀ ਇਹ ਗੱਲ

ਇਕ ਰੱਖਿਆ ਬੁਲਾਰੇ ਨੇ ਦੱਸਿਆ ਕਿ ਫੌਜ ਅਤੇ ਅਸਾਮ ਰਾਈਫਲਜ਼ ਦੇ ਜਵਾਨਾਂ ਨੂੰ ਰਾਤ ਸਮੇਂ ਤਾਇਨਾਤ ਕੀਤਾ ਗਿਆ ਸੀ ਅਤੇ ਰਾਜ ਪੁਲਸ ਦੇ ਨਾਲ-ਨਾਲ ਦੋਵੇਂ ਬਲਾਂ ਨੇ ਸਵੇਰ ਤੱਕ ਹਿੰਸਾ 'ਤੇ ਕਾਬੂ ਪਾਇਆ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਨੇ ਹਿੰਸਾ ਪ੍ਰਭਾਵਿਤ ਇਲਾਕਿਆਂ ਤੋਂ ਹੁਣ ਤੱਕ 4,000 ਲੋਕਾਂ ਨੂੰ ਬਚਾਇਆ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਿਆ ਜਾ ਰਿਹਾ ਹੈ। ਬੁਲਾਰੇ ਨੇ ਅੱਗੇ ਕਿਹਾ, ''ਸਥਿਤੀ 'ਤੇ ਕਾਬੂ ਪਾਉਣ ਲਈ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ। 

ਇਹ ਵੀ ਪੜ੍ਹੋ : IPL 2023: 4 ਮੈਚ ’ਚ 2 ਵਿਕਟਾਂ, ਮੁੰਬਈ ਲਈ ਸਫੈਦ ਹਾਥੀ ਸਾਬਤ ਹੋ ਰਿਹੈ 8 ਕਰੋੜ ’ਚ ਖਰੀਦਿਆ ਜੋਫ੍ਰਾ ਆਰਚਰ

ਇੰਫਾਲ ਘਾਟੀ ਵਿੱਚ ਦਬਦਬਾ ਰਖਣ ਵਾਲੇ ਪ੍ਰਮੁੱਖ ਗੈਰ-ਆਦੀਵਾਸੀ ਮੈਤੇਈ ਭਾਈਚਾਰੇ ਨੂੰ ਅਨੁਸੂਚਿਤ ਜਨਜਾਤੀ (ਐਸਟੀ) ਸ਼੍ਰੇਣੀ ਵਿੱਚ ਸ਼ਾਮਲ ਕਰਨ ਦੀ ਮੰਗ ਦੇ ਵਿਰੋਧ ਵਿੱਚ ਚੂਰਾਚੰਦਪੁਰ ਜ਼ਿਲ੍ਹੇ ਦੇ ਤੋਰਬੰਗ ਖੇਤਰ ਵਿੱਚ ‘ਆਲ ਕਬਾਇਲੀ ਸਟੂਡੈਂਟਸ ਯੂਨੀਅਨ ਮਣੀਪੁਰ’ (ਏਟੀਐਸਯੂਐਮ) ਵੱਲੋਂ ਸੱਦੇ ਗਏ ‘ਕਬਾਇਲੀ ਏਕਤਾ ਮਾਰਚ’ ਦੌਰਾਨ ਬੁੱਧਵਾਰ ਨੂੰ ਹਿੰਸਾ ਭੜਕ ਗਈ। ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਰੈਲੀ ਵਿੱਚ ਹਜ਼ਾਰਾਂ ਅੰਦੋਲਨਕਾਰੀਆਂ ਨੇ ਹਿੱਸਾ ਲਿਆ, ਜਿਸ ਦੌਰਾਨ ਆਦਿਵਾਸੀਆਂ ਅਤੇ ਗੈਰ-ਆਦਿਵਾਸੀਆਂ ਦਰਮਿਆਨ ਝੜਪਾਂ ਹੋਈਆਂ ਅਤੇ ਹਿੰਸਾ ਹੋਰ ਜ਼ਿਲ੍ਹਿਆਂ ਵਿੱਚ ਵੀ ਫੈਲ ਗਈ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


Tarsem Singh

Content Editor

Related News