PCB ਦੇ ਅਗਲੇ ਚੇਅਰਮੈਨ ਦੀ ਦੌੜ ਤੋਂ ਹਟੇ ਨਜਮ ਸੇਠੀ, ਆਸਿਫ਼ ਜ਼ਰਦਾਰੀ ਤੇ ਸ਼ਾਹਬਾਜ਼ ਸ਼ਰੀਫ਼ ਹਨ ਕਾਰਨ

06/20/2023 1:46:41 PM

ਲਾਹੌਰ (ਭਾਸ਼ਾ)- ਪਾਕਿਸਤਾਨ ਕ੍ਰਿਕਟ ਬੋਰਡ ਦੇ ਅੰਤਰਿਮ ਮੁਖੀ ਨਜਮ ਸੇਠੀ ਨੇ ਮੰਗਲਵਾਰ ਨੂੰ ਪੀ.ਸੀ.ਬੀ. ਚੇਅਰਮੈਨ ਦੇ ਅਹੁਦੇ ਦੀ ਦੌੜ ਤੋਂ ਹਟਦੇ ਹੋਏ ਕਿਹਾ ਕਿ ਉਹ ਬੋਰਡ ਵਿਚ ਸਥਾਈ ਅਹੁਦਾ ਨਹੀਂ ਚਾਹੁੰਦੇ ਹਨ। ਸੇਠੀ ਨੇ ਕਿਹਾ ਕਿ ਉਹ ਦੇਸ਼ ਦੇ ਚੋਟੀ ਦੇ ਸਿਆਸਤਦਾਨਾਂ (ਪਾਕਿਸਤਾਨ ਪੀਪਲਜ਼ ਪਾਰਟੀ ਦੇ ਚੇਅਰਮੈਨ ਆਸਿਫ਼ ਜ਼ਰਦਾਰੀ ਅਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼) ਦਰਮਿਆਨ ਮਤਭੇਦ ਦਾ ਕਾਰਨ ਨਹੀਂ ਬਣਨਾ ਚਾਹੁੰਦੇ। ਇਸ ਦੇ ਨਾਲ ਹੀ ਪੀ.ਸੀ.ਬੀ. ਦੇ ਅਗਲੇ ਚੇਅਰਮੈਨ ਦੇ ਅਹੁਦੇ ਲਈ ਜ਼ਾਕਾ ਅਸ਼ਰਫ ਲਈ ਰਸਤਾ ਸਾਫ਼ ਹੋ ਗਿਆ ਹੈ।

ਇਹ ਵੀ ਪੜ੍ਹੋ: ਓਡੀਸ਼ਾ ਰੇਲ ਹਾਦਸੇ ਦੇ ਪੀੜਤਾਂ ਦੀ ਮਦਦ ਲਈ ਅੱਗੇ ਆਈ ਭਾਰਤੀ ਫੁੱਟਬਾਲ ਟੀਮ, ਲਿਆ ਇਹ ਫ਼ੈਸਲਾ

ਸੇਠੀ ਨੇ ਦੇਰ ਰਾਤ ਟਵੀਟ ਕੀਤਾ, “ਸਭ ਨੂੰ ਸਲਾਮ। ਮੈਂ ਆਸਿਫ਼ ਜ਼ਰਦਾਰੀ ਅਤੇ ਸ਼ਾਹਬਾਜ਼ ਸ਼ਰੀਫ਼ ਵਿਚਾਲੇ ਲੜਾਈ ਦਾ ਕਾਰਨ ਨਹੀਂ ਬਣਨਾ ਚਾਹੁੰਦਾ। ਇੰਨੀ ਅਨਿਸ਼ਚਿਤਤਾ ਅਤੇ ਅਸਥਿਰਤਾ ਪੀ.ਸੀ.ਬੀ. ਲਈ ਚੰਗੀ ਨਹੀਂ ਹੈ। ਇਨ੍ਹਾਂ ਹਾਲਾਤਾਂ ਵਿੱਚ ਮੈਂ ਪੀ.ਸੀ.ਬੀ. ਦੇ ਅਗਲੇ ਚੇਅਰਮੈਨ ਦੇ ਅਹੁਦੇ ਦਾ ਦਾਅਵੇਦਾਰ ਨਹੀਂ ਹਾਂ। ਸਭ ਨੂੰ ਸ਼ੁੱਭਕਾਮਨਾਵਾਂ।'' ਹਾਲ ਹੀ ਵਿੱਚ, ਪਾਕਿਸਤਾਨ ਵਿੱਚ ਸੱਤਾਧਾਰੀ ਗਠਜੋੜ ਸਰਕਾਰ ਵਿਚ ਟਕਰਾਅ ਉਦੋਂ ਸਾਹਮਣੇ ਆਇਆ ਜਦੋਂ ਪਾਕਿਸਤਾਨ ਮੁਸਲਿਮ ਲੀਗ ਨਵਾਜ਼ ਅਤੇ ਪਾਕਿਸਤਾਨ ਪੀਪਲਜ਼ ਪਾਰਟੀ ਦੋਵਾਂ ਨੇ ਆਪਣੇ ਨੁਮਾਇੰਦਿਆਂ ਨੂੰ ਪੀ.ਸੀ.ਬੀ. ਚੇਅਰਮੈਨ ਦੇ ਅਹੁਦੇ ਦੀ ਦਾਅਵੇਦਾਰੀ ਵਿਚ ਉਤਾਰਨ ਦੀ ਗੱਲ ਕਹੀ।

ਇਹ ਵੀ ਪੜ੍ਹੋ: ਭਵਾਨੀ ਦੇਵੀ ਨੇ ਰਚਿਆ ਇਤਿਹਾਸ, ਏਸ਼ੀਅਨ ਚੈਂਪੀਅਨਸ਼ਿਪ 'ਚ ਤਮਗਾ ਜਿੱਤਣ ਵਾਲੀ ਪਹਿਲੀ ਭਾਰਤੀ ਤਲਵਾਰਬਾਜ਼ ਬਣੀ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

cherry

This news is Content Editor cherry