ਨਰਿੰਦਰ ਬਤਰਾ ਨੇ ਕੌਮਾਂਤਰੀ ਹਾਕੀ ਫੈਡਰੇਸ਼ਨ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
Monday, Jul 18, 2022 - 07:22 PM (IST)
ਸਪੋਰਟਸ ਡੈਸਕ- ਤਜਰਬੇਕਾਰ ਖੇਡ ਪ੍ਰਬੰਧਕ ਨਰਿੰਦਰ ਬਤਰਾ ਨੇ ਅੱਜ ਕੌਮਾਂਤਰੀ ਹਾਕੀ ਫੈਡਰੇਸ਼ਨ (ਐੱਫ. ਆਈ. ਐੱਚ.) ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਨਾਲ ਹੀ ਕੌਮਾਂਤਰੀ ਓਲੰਪਿਕ ਕਮੇਟੀ (ਆਈ. ਓ. ਸੀ.) ਦੀ ਮੈਂਬਰੀ ਵੀ ਛੱਡ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬਤਰਾ ਨੂੰ ਭਾਰਤੀ ਓਲੰਪਿਕ ਐਸੋਸੀਏਸ਼ਨ (ਆਈ. ਓ. ਏ.) ਦੇ ਪ੍ਰਧਾਨ ਦਾ ਅਹੁਦਾ ਛੱਡਣਾ ਪਿਆ ਸੀ।
ਦਿੱਲੀ ਹਾਈ ਕੋਰਟ ਨੇ 25 ਮਈ ਨੂੰ ਬਤਰਾ ਦੀ ‘ਹਾਕੀ ਇੰਡੀਆ’ ਵਿੱਚ ‘ਤਾਉਮਰ ਮੈਂਬਰਸ਼ਿਪ’ ਖਤਮ ਕਰ ਦਿੱਤੀ ਸੀ। ਤਿੰਨ ਵੱਖ-ਵੱਖ ਪੱਤਰਾਂ ਰਾਹੀਂ ਬਤਰਾ ਨੇ ਅਧਿਕਾਰਤ ਤੌਰ ’ਤੇ ਆਈ. ਓ. ਏ., ਕੌਮਾਂਤਰੀ ਓਲੰਪਿਕ ਕਮੇਟੀ ਤੇ ਕੌਮਾਂਤਰੀ ਹਾਕੀ ਫੈਡਰੇਸ਼ਨ ਵਿੱਚ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦਿੱਤਾ ਹੈ। ਬਤਰਾ ਨੇ ਐੱਫ. ਆਈ. ਐੱਚ. ਦੇ ਕਾਰਜਕਾਰੀ ਬੋਰਡ ਨੂੰ ਲਿਖਿਆ, ‘‘ਨਿੱਜੀ ਕਾਰਨਾਂ ਕਰਕੇ ਮੈਂ ਐੱਫ. ਆਈ. ਐੱਚ. ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਸੌਂਪਦਾ ਹਾਂ।’’