ਰਾਸ਼ਟਰਵਾਦੀ ਕਾਂਗਰਸ ਪਾਰਟੀ ਨੇ WFI ਦੇ ਮੁਅੱਤਵੀ ਨੂੰ ਪਖੰਡ ਕਰਾਰ ਦਿੱਤਾ

12/24/2023 5:38:35 PM

ਮੁੰਬਈ- ਸ਼ਰਦ ਪਵਾਰ ਦੀ ਅਗਵਾਈ ਵਾਲੀ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਨੇ ਐਤਵਾਰ ਨੂੰ ਕਿਹਾ ਕਿ ਕੇਂਦਰੀ ਖੇਡ ਮੰਤਰਾਲੇ ਦੁਆਰਾ ਭਾਰਤੀ ਕੁਸ਼ਤੀ ਮਹਾਸੰਘ (ਡਬਲਯੂਐੱਫਆਈ) ਨੂੰ ਮੁਅੱਤਲ ਕਰਨਾ ਇਕ 'ਪਖੰਡ' ਹੈ। ਐੱਨਸੀਪੀ ਨੇ ਕਿਹਾ ਕਿ ਅਜਿਹਾ ਕਰਕੇ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਮਹਿਲਾ ਪਹਿਲਵਾਨਾਂ ਦੀ ਮਦਦ ਨਾ ਕਰਨ ਦੇ ਦੋਸ਼ਾਂ ਤੋਂ ਆਪਣੇ ਆਪ ਨੂੰ ਮੁਕਤ ਨਹੀਂ ਕਰ ਸਕਦੀ। ਖੇਡ ਮੰਤਰਾਲੇ ਨੇ ਐਤਵਾਰ ਨੂੰ ਡਬਲਊਐੱਫਆਈ ਨੂੰ ਅਗਲੇ ਹੁਕਮਾਂ ਤੱਕ ਮੁਅੱਤਲ ਕਰ ਦਿੱਤਾ ਕਿਉਂਕਿ ਨਵੀਂ ਚੁਣੀ ਗਈ ਸੰਸਥਾ ਨੇ ਉਚਿਤ ਪ੍ਰਕਿਰਿਆ ਦਾ ਪਾਲਣ ਨਹੀਂ ਕੀਤਾ ਅਤੇ ਪਹਿਲਵਾਨਾਂ ਨੂੰ ਤਿਆਰੀ ਲਈ ਲੋੜੀਂਦਾ ਸਮਾਂ ਦਿੱਤੇ ਬਿਨਾਂ ਅੰਡਰ-15 ਅਤੇ ਅੰਡਰ-20 ਰਾਸ਼ਟਰੀ ਚੈਂਪੀਅਨਸ਼ਿਪਾਂ ਦੇ ਆਯੋਜਨ ਦਾ 'ਜਲਦਬਾਜ਼ੀ' ਦਾ ਐਲਾਨ ਕੀਤਾ। 

ਇਹ ਵੀ ਪੜ੍ਹੋ-ਪਹਿਲਵਾਨ ਬਜਰੰਗ ਪੂਨੀਆ ਨੇ 'ਪਦਮ ਸ਼੍ਰੀ' ਕੀਤਾ ਵਾਪਸ, PM  ਨਿਵਾਸ ਦੇ ਬਾਹਰ ਫੁੱਟਪਾਥ 'ਤੇ ਰੱਖਿਆ ਪੁਰਸਕਾਰ
ਮੰਤਰਾਲੇ ਨੇ ਇਹ ਵੀ ਕਿਹਾ ਕਿ ਨਵੀਂ ਸੰਸਥਾ 'ਪੂਰੀ ਤਰ੍ਹਾਂ ਸਾਬਕਾ ਅਹੁਦੇਦਾਰਾਂ ਦੇ ਨਿਯੰਤਰਣ 'ਚ ਕੰਮ ਕਰ ਰਹੀ ਹੈ, ਜੋ ਕਿ ਰਾਸ਼ਟਰੀ ਖੇਡ ਸੰਹਿਤਾ ਦੇ ਅਨੁਸਾਰ ਨਹੀਂ ਹੈ। ਡਬਲਊਐੱਫਈ ਦੀਆਂ ਚੋਣਾਂ 21 ਦਸੰਬਰ ਨੂੰ ਹੋਈਆਂ ਸਨ, ਜਿਸ ਵਿੱਚ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਵਿਸ਼ਵਾਸਪਾਤਰ ਸੰਜੇ ਸਿੰਘ ਅਤੇ ਉਨ੍ਹਾਂ ਦੇ ਪੈਨਲ ਨੇ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ ਸੀ।

ਇਹ ਵੀ ਪੜ੍ਹੋ- ਬਿਗ ਬੈਸ਼ ਲੀਗ: ਬਿਨਾਂ ਪੈਡ ਬੰਨ੍ਹੇ ਬੱਲੇਬਾਜ਼ੀ ਕਰਨ ਪਹੁੰਚੇ ਹੈਰਿਸ ਰਾਊਫ, ਦੇਖੋ ਵੀਡੀਓ
ਐੱਨਸੀਪੀ ਦੇ ਰਾਸ਼ਟਰੀ ਬੁਲਾਰੇ ਕਲਾਈਡ ਕ੍ਰਾਸਟੋ ਨੇ 'ਐਕਸ' (ਪਹਿਲਾਂ ਟਵਿੱਟਰ) 'ਤੇ ਲਿਖਿਆ, "ਜੇ ਇਹ ਕੀਤਾ ਜਾ ਸਕਦਾ ਹੈ ਤਾਂ ਉਨ੍ਹਾਂ ਨੇ ਚੋਣਾਂ ਦੀ ਇਜਾਜ਼ਤ ਕਿਉਂ ਦਿੱਤੀ?" ਉਨ੍ਹਾਂ ਕਿਹਾ, "ਜੇਕਰ ਕਮੇਟੀ ਨੂੰ ਮੁਅੱਤਲ ਕਰਕੇ ਭਾਜਪਾ ਦੀ ਅਗਵਾਈ ਵਾਲਾ ਮੰਤਰਾਲਾ ਇਹ ਸੋਚਦਾ ਹੈ ਕਿ ਉਹ ਮਹਿਲਾ ਪਹਿਲਵਾਨਾਂ ਦੀ ਮਦਦ ਨਾ ਕਰਨ ਦੇ ਦੋਸ਼ਾਂ ਤੋਂ ਆਪਣੇ ਆਪ ਨੂੰ ਮੁਕਤ ਕਰ ਰਿਹਾ ਹੈ ਤਾਂ ਉਹ ਗਲਤ ਹੈ।"

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

Aarti dhillon

This news is Content Editor Aarti dhillon