ਬਲਾਤਕਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਕ੍ਰਿਕਟਰ ਸੰਦੀਪ ਲਾਮਿਛਾਨੇ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Friday, Oct 07, 2022 - 01:16 PM (IST)

ਬਲਾਤਕਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਕ੍ਰਿਕਟਰ ਸੰਦੀਪ ਲਾਮਿਛਾਨੇ ਹਵਾਈ ਅੱਡੇ ਤੋਂ ਗ੍ਰਿਫ਼ਤਾਰ

ਕਾਠਮੰਡੂ (ਭਾਸ਼ਾ)- ਨੇਪਾਲ ਦੇ ਕ੍ਰਿਕਟਰ ਸੰਦੀਪ ਲਾਮਿਛਾਨੇ ਨੂੰ ਵੀਰਵਾਰ ਨੂੰ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਤਰਦੇ ਹੀ ਹਿਰਾਸਤ 'ਚ ਲੈ ਲਿਆ ਗਿਆ। ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦਾ ਹੁਕਮ ਪਿਛਲੇ ਮਹੀਨੇ ਇਕ ਨਾਬਾਲਗ ਵੱਲੋਂ ਲਗਾਏ ਗਏ ਕਥਿਤ ਬਲਾਤਕਾਰ ਦੇ ਦੋਸ਼ ਤੋਂ ਬਾਅਦ ਜਾਰੀ ਕੀਤਾ ਗਿਆ ਸੀ। ਲਾਮਿਛਾਨੇ ਨੇ ਫੇਸਬੁੱਕ 'ਤੇ ਲਿਖਿਆ ਸੀ ਕਿ ਉਹ "ਜਾਂਚ ਦੇ ਹਰ ਪੜਾਅ 'ਤੇ ਪੂਰਾ ਸਹਿਯੋਗ ਕਰਨਗੇ ਅਤੇ ਆਪਣੀ ਬੇਗੁਨਾਹੀ ਸਾਬਤ ਕਰਨ ਲਈ ਕਾਨੂੰਨੀ ਲੜਾਈ ਲੜਨਗੇ।"

ਇਹ ਵੀ ਪੜ੍ਹੋ: ਅਰਜਨਟੀਨਾ 'ਚ ਫੁੱਟਬਾਲ ਮੈਚ ਕੰਪਲੈਕਸ ਦੇ ਬਾਹਰ ਪੁਲਸ ਅਤੇ ਖੇਡ ਪ੍ਰਸ਼ੰਸਕਾਂ ਵਿਚਾਲੇ ਝੜਪ, ਇੱਕ ਵਿਅਕਤੀ ਦੀ ਮੌਤ

ਨੇਪਾਲ ਦੀ ਇਕ ਅਦਾਲਤ ਨੇ 8 ਸਤੰਬਰ ਨੂੰ ਰਾਸ਼ਟਰੀ ਟੀਮ ਦੇ ਕਪਤਾਨ ਲਾਮਿਛਾਨੇ ਦੀ ਗ੍ਰਿਫ਼ਤਾਰੀ ਲਈ ਵਾਰੰਟ ਜਾਰੀ ਕੀਤਾ ਸੀ। ਪਰ ਉਦੋਂ ਉਹ ਕੈਰੇਬੀਅਨ ਪ੍ਰੀਮੀਅਰ ਲੀਗ ਵਿੱਚ ਖੇਡ ਰਹੇ ਸੀ ਅਤੇ ਨੇਪਾਲ ਕ੍ਰਿਕਟ ਟੀਮ ਦੇ ਕਪਤਾਨ ਵੀ ਸਨ। ਪਿਛਲੇ ਮਹੀਨੇ, ਨੇਪਾਲ ਕ੍ਰਿਕਟ ਸੰਘ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਉਸ ਨੇ ਲਾਮਿਛਨੇ ਨੂੰ ਟੀਮ ਤੋਂ ਮੁਅੱਤਲ ਕਰ ਦਿੱਤਾ ਹੈ ਤਾਂ ਜੋ ਉਸ 'ਤੇ ਲੱਗੇ ਦੋਸ਼ਾਂ ਦੀ ਜਾਂਚ ਵਿੱਚ ਰੁਕਾਵਟ ਨਾ ਆਵੇ।

ਇਹ ਵੀ ਪੜ੍ਹੋ: ਅਮਰੀਕਾ 'ਚ ਕਤਲ ਕੀਤੇ ਗਏ ਪੰਜਾਬੀ ਪਰਿਵਾਰ ਅਤੇ ਸ਼ੱਕੀ ਨੂੰ ਲੈ ਕੇ ਹੋਇਆ ਨਵਾਂ ਖ਼ੁਲਾਸਾ

 ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News