T20 WC 2022 ਲਈ ਨਿਊਜ਼ੀਲੈਂਡ ਦੀ 15 ਮੈਂਬਰੀ ਟੀਮ ਦਾ ਐਲਾਨ, ਜਾਣੋ ਕਿਸ ਨੂੰ ਮਿਲਿਆ ਮੌਕਾ

Tuesday, Sep 20, 2022 - 03:38 PM (IST)

T20 WC 2022 ਲਈ ਨਿਊਜ਼ੀਲੈਂਡ ਦੀ 15 ਮੈਂਬਰੀ ਟੀਮ ਦਾ ਐਲਾਨ, ਜਾਣੋ ਕਿਸ ਨੂੰ ਮਿਲਿਆ ਮੌਕਾ

ਨਵੀਂ ਦਿੱਲੀ- ਨਿਊਜ਼ੀਲੈਂਡ ਨੇ ਟੀ-20 ਵਿਸ਼ਵ ਕੱਪ 2022 ਲਈ 15 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ। ਇਸ ਟੂਰਨਾਮੈਂਟ ਵਿੱਚ ਟੀਮ ਦੀ ਕਮਾਨ ਕੇਨ ਵਿਲੀਅਮਸਨ ਦੇ ਹੱਥਾਂ ਵਿੱਚ ਹੋਵੇਗੀ ਜਦਕਿ 35 ਸਾਲਾ ਮਾਰਟਿਨ ਗੁਪਟਿਲ ਨੂੰ ਵੀ ਇਸ ਟੀਮ ਦਾ ਹਿੱਸਾ ਬਣਾਇਆ ਗਿਆ ਹੈ ਜੋ ਆਪਣਾ 7ਵਾਂ ਟੀ-20 ਵਿਸ਼ਵ ਕੱਪ ਖੇਡੇਗਾ।

ਕੀਵੀ ਟੀਮ ਵਿੱਚ ਨਵੇਂ ਚਿਹਰਿਆਂ ਵਿੱਚ ਫਿਨ ਐਲਨ ਅਤੇ ਮਾਈਕਲ ਬ੍ਰੇਸਵੈੱਲ ਸ਼ਾਮਲ ਹਨ। ਨਿਊਜ਼ੀਲੈਂਡ ਦੀ ਟੀਮ ਨੇ ਪਿਛਲੇ ਵਿਸ਼ਵ ਕੱਪ ਵਿੱਚ ਫਾਈਨਲ ਵਿੱਚ ਥਾਂ ਬਣਾਈ ਸੀ, ਪਰ ਟੀਮ ਆਸਟਰੇਲੀਆ ਹੱਥੋਂ ਹਾਰ ਗਈ ਸੀ। ਐਡਮ ਮਿਲਨੇ ਟੀਮ 'ਚ ਆਪਣੀ ਜਗ੍ਹਾ ਬਣਾਉਣ 'ਚ ਕਾਮਯਾਬ ਰਹੇ ਹਨ, ਜਦਕਿ ਨਿਊਜ਼ੀਲੈਂਡ ਨੇ ਡੇਵੋਨ ਕਾਨਵੇ 'ਤੇ ਫਿਰ ਤੋਂ ਭਰੋਸਾ ਜਤਾਇਆ ਹੈ।

ਇਹ ਵੀ ਪੜ੍ਹੋ : ਸਾਬਕਾ ਵਿਸ਼ਵ ਜੂਨੀਅਰ ਸਰਫਿੰਗ ਚੈਂਪੀਅਨ ਕਲਾਨੀ ਡੇਵਿਡ ਦੀ ਅਭਿਆਸ ਦੌਰਾਨ ਮੌਤ

ਪਿਛਲੇ ਟੀ-20 ਵਿਸ਼ਵ ਕੱਪ 'ਚ ਨਿਊਜ਼ੀਲੈਂਡ ਲਈ ਖੇਡਣ ਵਾਲੇ ਕਾਇਲ ਜੈਮੀਸਨ ਇਸ ਟੀਮ 'ਚ ਜਗ੍ਹਾ ਨਹੀਂ ਬਣਾ ਸਕੇ ਕਿਉਂਕਿ ਉਹ ਪਿੱਠ ਦੀ ਸੱਟ ਨਾਲ ਜੂਝ ਰਹੇ ਹਨ। ਕਾਇਲ ਤੋਂ ਇਲਾਵਾ ਟਾਡ ਐਸਟਲ ਅਤੇ ਟਿਮ ਸਿਫਰਟ ਵੀ ਟੀਮ 'ਚ ਜਗ੍ਹਾ ਬਣਾਉਣ ਤੋਂ ਖੁੰਝ ਗਏ। ਟੀ-20 ਵਿਸ਼ਵ ਕੱਪ 2022 ਵਿੱਚ ਨਿਊਜ਼ੀਲੈਂਡ ਦਾ ਪਹਿਲਾ ਮੈਚ ਮੌਜੂਦਾ ਚੈਂਪੀਅਨ ਆਸਟਰੇਲੀਆ ਨਾਲ ਹੈ ਅਤੇ ਇਹ ਮੈਚ 22 ਅਕਤੂਬਰ ਨੂੰ ਖੇਡਿਆ ਜਾਵੇਗਾ।ਨਿਊਜ਼ੀਲੈਂਡ ਦੀ ਟੀਮ ਨੂੰ ਇਸ ਵਾਰ ਗਰੁੱਪ ਏ ਵਿੱਚ ਰੱਖਿਆ ਗਿਆ ਹੈ।

ਟੀ-20 ਵਿਸ਼ਵ ਕੱਪ 2022 ਲਈ ਨਿਊਜ਼ੀਲੈਂਡ ਦੀ ਟੀਮ

ਕੇਨ ਵਿਲੀਅਮਸਨ (ਕਪਤਾਨ), ਫਿਨ ਐਲਨ, ਟ੍ਰੇਂਟ ਬੋਲਟ, ਮਾਈਕਲ ਬ੍ਰੇਸਵੈੱਲ, ਮਾਰਕ ਚੈਪਮੈਨ, ਡੇਵੋਨ ਕਾਨਵੇ (ਵਿਕਟਕੀਪਰ), ਲਾਕੀ ਫਰਗਿਊਸਨ, ਮਾਰਟਿਨ ਗੁਪਟਿਲ, ਐਡਮ ਮਿਲਨੇ, ਡੇਰਿਲ ਮਿਸ਼ੇਲ, ਜਿਮੀ ਨੀਸ਼ਮ, ਗਲੇਨ ਫਿਲਿਪਸ, ਮਿਸ਼ੇਲ ਸੈਂਟਨਰ, ਈਸ਼ ਸੋਢੀ, ਟਿਮ ਸਾਊਥੀ। .

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
 


author

Tarsem Singh

Content Editor

Related News