ਕੋਰੋਨਾ ਵਾਇਰਸ ਦੇ ਡਰ ਤੋਂ ਨਿਊਜ਼ੀਲੈਂਡ-ਆਸਟਰੇਲੀਆ ਦੇ ਖਿਡਾਰੀਆਂ ਨੇ ਨਹੀਂ ਮਿਲਾਇਆ ਹੱਥ (Video)

03/14/2020 12:42:24 PM

ਸਪੋਰਟਸ ਡੈਸਕ : ਆਸਟਰੇਲੀਆ ਨੇ ਸਿਡਨੀ ਕ੍ਰਿਕਟ ਗਰਾਊਂਡ (ਐੱਸ. ਪੀ. ਜੀ.) ਦੇ ਖਾਲੀ ਸਟੇਡੀਅਮ ਵਿਚ ਨਿਊਜ਼ੀਲੈਂਡ ਨੂੰ ਸ਼ੁੱਕਰਵਾਰ ਨੂੰ ਪਹਿਲੇ ਵਨ ਡੇ ਕੌਮਾਂਤਰੀ ਕ੍ਰਿਕਟ ਮੈਚ ਵਿਚ 71 ਦੌੜਾਂ ਨਾਲ ਹਰਾ ਕੇ 3 ਮੈਚਾਂ ਦੀ ਵਨ ਡੇ ਸੀਰੀਜ਼ ਵਿਚ ਸ਼ੁਰੂਆਤੀ ਬੜ੍ਹਤ ਹਾਸਲ ਕਰ ਲਈ। ਅਜਿਹੇ 'ਚ ਮੈਚ ਖਤਮ ਹੋਣ ਤੋਂ ਬਾਅਦ ਕੋਰੋਨਾ ਵਾਇਰਸ ਕਾਰਨ ਦੋਵੇਂ ਟੀਮਾਂ ਦੇ ਖਿਡਾਰੀਆਂ ਨੇ ਹੱਥ ਨਹੀਂ ਮਿਲਾਏ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ।

ਦਰਅਸਲ ਵਾਇਰਸ ਦੀ ਭੇਟ ਆਸਟਰੇਲੀਆ ਅਤੇ ਨਿਊਜ਼ੀਲੈਂਡ ਵਿਚਾਲੇ ਚਲ ਰਹੀ ਸੀਰੀਜ਼ ਵੀ ਚੜ੍ਹ ਗਈ ਹੈ। ਅਜਿਹੇ 'ਚ ਪਹਿਲੇ ਵਨ ਡੇ ਤੋਂ ਬਾਅਦ ਇਸ ਸੀਰੀਜ਼ ਨੂੰ ਵਿਚਾਲੇ ਹੀ ਮੁਲਤਵੀ ਕਰ ਦਿੱਤਾ ਗਿਆ। ਮੈਚ ਦੌਰਾਨ ਲਾਕੀ ਫਾਰਗੁਸਨ ਨੂੰ ਗਲੇ ਵਿਚ ਦਰਦ ਦੀ ਸ਼ਿਕਾਇਤ ਸੀ, ਜਿਸ ਤੋਂ ਬਾਅਦ ਉਸ ਦਾ ਟੈਸਟ ਕਰਾਇਆ ਗਿਆ। ਟੈਸਟ ਦੀ ਰਿਪੋਰਟ ਅਜੇ ਨਹੀਂ ਆਈ ਜਿਸ ਕਰਾਨ ਉਸ ਨੂੰ ਫਿਲਹਾਲ ਟੀਮ ਤੋਂ ਵੱਖ ਕਰ ਦਿੱਤਾ ਗਿਆ ਹੈ। ਕ੍ਰਿਕਟ ਆਸਟਰੇਲੀਆ ਨੇ ਕੋਰੋਨਾ ਵਾਇਰਸ ਕਾਰਨ ਦਰਸ਼ਕਾਂ ਨੂੰ ਸਟੇਡੀਅਮ ਵਿਚ ਆਉਣ ਤੋਂ ਰੋਕ ਦਿੱਤਾ ਸੀ। ਇਸ ਤੋਂ ਪਹਿਲਾਂ ਆਸਟਰੇਲੀਆ ਦੇ ਤੇਜ਼ ਗੇਂਦਬਾਜ਼ ਕੇਨ ਰਿਚਰਡਸਨ ਨੂੰ ਬੀਮਾਰ ਹੋਣ ਕਾਰਨ ਵੱਖ ਰੱਖਿਆ ਗਿਆ ਸੀ। ਉਸ ਦਾ ਵੀ ਟੈਸਟ ਕੀਤਾ ਗਿਆ ਪਰ ਰਿਪੋਰਟ ਨੈਗਟਿਵ ਆਉਣ ਤੋਂ ਬਾਅਦ ਉਹ ਆਪਣੇ ਸਾਥੀ ਖਿਡਾਰੀਆਂ ਨਾਲ ਮਿਲਣ ਵਾਪਸ ਮੈਦਾਨ 'ਤੇ ਪਹੁੰਚੇ।

PunjabKesari

ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਚੀਨ ਤੋਂ ਸ਼ੁਰੂ ਹੋ ਕੇ ਪੂਰੀ ਦੁਨੀਆ ਵਿਚ ਫੈਲ ਚੁੱਕਿਆ ਹੈ। ਇਸ ਦੀ ਚਪੇਟ ਵਿਚ ਆਸਟਰੇਲੀਆ ਵੀ ਆ ਚੁੱਕਿਆ ਹੈ। ਅਜਿਹੇ 'ਚ ਖਿਡਾਰੀਆਂ ਨੇ ਦੂਰ ਤੋਂ ਹੀ ਇਕ-ਦੂਜੇ ਦਾ ਸਨਮਾਨ ਕੀਤਾ ਅਤੇ ਹੱਥ ਮਿਲਾਉਣ ਤੋਂ ਪਰਹੇਜ ਕੀਤਾ। ਦੱਸ ਦਈਏ ਕਿ ਕੀਵੀ ਟੀਮ ਨੇ ਇਸ ਤੋਂ ਪਹਿਲਾਂ ਆਸਟਰੇਲੀਆ ਨੂੰ ਚੰਗੀ ਸ਼ੁਰੂਆਤ ਦਾ ਫਾਇਦਾ ਨਹੀਂ ਚੁੱਕਣ ਦਿੱਤਾ ਅਤੇ ਉਸ ਦੀ ਟੀਮ ਨੂੰ 7 ਵਿਕਟਾਂ 'ਤੇ


Related News