ਫਰਗਿਊਸਨ ਦੇ ਪੰਜੇ ਨਾਲ ਨਿਊਜ਼ੀਲੈਂਡ ਨੇ ਵਿੰਡੀਜ਼ ਨੂੰ 5 ਵਿਕਟਾਂ ਨਾਲ ਹਰਾਇਆ

11/27/2020 8:55:09 PM

ਆਕਲੈਂਡ– ਤੇਜ਼ ਗੇਂਦਬਾਜ਼ ਲਾਕੀ ਫਰਗਿਊਸਨ (4 ਓਵਰਾਂ ਵਿਚ 21 ਦੌੜਾਂ ਦੇ ਕੇ 5 ਵਿਕਟਾਂ) ਦੀ ਘਾਤਕ ਗੇਂਦਬਾਜ਼ੀ ਤੇ ਜੇਮਸ ਨੀਸ਼ਮ (ਅਜੇਤੂ 48) ਦੀ ਸ਼ਾਨਦਾਰ ਪਾਰੀ ਦੀ ਬਦੌਲਤ ਨਿਊਜ਼ੀਲੈਂਡ ਨੇ ਵੈਸਟਇੰਡੀਜ਼ ਨੂੰ ਮੀਂਹ ਪ੍ਰਭਾਵਿਤ ਪਹਿਲੇ ਟੀ-20 ਮੁਕਾਬਲੇ ਵਿਚ ਸ਼ੁੱਕਰਵਾਰ ਨੂੰ ਡਕਵਰਥ ਲੂਈਸ ਨਿਯਮ ਤਹਿਤ 5 ਵਿਕਟਾਂ ਨਾਲ ਹਰਾ ਕੇ 3 ਮੈਚਾਂ ਦੀ ਸੀਰੀਜ਼ ਵਿਚ 1-0 ਦੀ ਬੜ੍ਹਤ ਹਾਸਲ ਕਰ ਲਈ।
ਮੈਚ ਵਿਚ ਮੀਂਹ ਕਾਰਣ ਸ਼ੁਰੂਆਤੀ ਓਵਰਾਂ ਵਿਚ ਹੀ ਅੜਿੱਕਾ ਪਿਆ ਤੇ ਦੋਵਾਂ ਟੀਮਾਂ ਲਈ ਓਵਰਾਂ ਦੀ ਗਿਣਤੀ 16-16 ਕਰ ਦਿੱਤੀ ਗਈ। ਵੈਸਟਇੰਡੀਜ਼ ਨੇ 16 ਓਵਰਾਂ ਵਿਚ 7 ਵਿਕਟਾਂ 'ਤੇ 180 ਦੌੜਾਂ ਦਾ ਮਜ਼ਬੂਤ ਸਕੋਰ ਖੜ੍ਹਾ ਕੀਤਾ ਪਰ ਡਕਵਰਥ ਲੂਈਸ ਨਿਯਮ ਤਹਿਤ ਨਿਊਜ਼ੀਲੈਂਡ ਨੂੰ 176 ਦੌੜਾਂ ਦਾ ਸੋਧਿਆ ਟੀਚਾ ਮਿਲਿਆ ਤੇ ਨਿਊਜ਼ੀਲੈਂਡ ਨੇ 15.2 ਓਵਰਾਂ ਵਿਚ 5 ਵਿਕਟਾਂ 'ਤੇ 179 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਫਰਗਿਊਸਨ ਨੂੰ ਉਸਦੀ ਸ਼ਾਨਦਾਰ ਗੇਂਦਬਾਜ਼ੀ ਲਈ 'ਮੈਨ ਆਫ ਦਿ ਮੈਚ' ਚੁਣਿਆ ਗਿਆ।


Gurdeep Singh

Content Editor

Related News