18 ਸਾਲ ਬਾਅਦ ਪਾਕਿ ਦਾ ਦੌਰਾ ਕਰੇਗੀ ਨਿਊਜ਼ੀਲੈਂਡ ਕ੍ਰਿਕਟ ਟੀਮ

08/06/2021 12:26:23 AM

ਕਰਾਚੀ- ਨਿਊਜ਼ੀਲੈਂਡ ਦੀ ਕ੍ਰਿਕਟ ਟੀਮ 18 ਸਾਲ 'ਚ ਪਹਿਲੀ ਵਾਰ ਪਾਕਿਸਤਾਨ ਦੇ ਦੌਰੇ 'ਤੇ ਤਿੰਨ ਵਨ ਡੇ ਅਤੇ ਪੰਜ ਟੀ-20 ਅੰਤਰਰਾਸ਼ਟਰੀ ਮੈਚਾਂ ਦੀ ਸੀਰੀਜ਼ ਖੇਡੇਗੀ ਜਾਵੇਗੀ। ਪਾਕਿਸਤਾਨ ਕ੍ਰਿਕਟ ਬੋਰਡ (ਪੀ. ਸੀ. ਬੀ.) ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੀ. ਸੀ. ਬੀ. ਨੇ ਕਿਹਾ ਕਿ ਵਨ ਡੇ ਮੈਚਾਂ (17 ਤੋਂ 21 ਸਤੰਬਰ) ਦੀ ਸੀਰੀਜ਼ ਆਈ. ਸੀ. ਸੀ. ਵਿਸ਼ਵ ਕੱਪ ਸੁਪਰ ਲੀਗ ਦਾ ਹਿੱਸਾ ਹੈ, ਜਿਸ ਨੂੰ ਰਾਵਲਪਿੰਡੀ ਕ੍ਰਿਕਟ ਸਟੇਡੀਅਮ ਵਿਚ ਆਯੋਜਿਤ ਕੀਤਾ ਜਾਵੇਗਾ।

ਇਹ ਖ਼ਬਰ ਪੜ੍ਹੋ-ਵਿਰਾਟ ਇਕ ਵਾਰ ਫਿਰ ਹੋਏ ਐਂਡਰਸਨ ਦਾ ਸ਼ਿਕਾਰ, ਬਣਾਇਆ ਇਹ ਰਿਕਾਰਡ


ਟੀ-20 ਮੈਚਾਂ (25 ਸਤੰਬਰ ਤੋਂ ਤਿੰਨ ਅਕਤੂਬਰ) ਦੀ ਸੀਰੀਜ਼ ਦਾ ਅਯੋਜਨ ਲਾਹੌਰ ਦੇ ਗਦਾਫੀ ਸਟੇਡੀਅਮ ਵਿਚ ਹੋਵੇਗਾ। ਨਿਊਜ਼ੀਲੈਂਡ ਦੀ ਟੀਮ 15 ਸਤੰਬਰ ਤੋਂ ਤਿੰਨ ਅਕਤੂਬਰ ਤੱਕ ਪਾਕਿਸਤਾਨ ਦੌਰੇ 'ਤੇ ਰਹੇਗੀ। ਪੀ. ਸੀ. ਬੀ. ਦੇ ਮੁੱਖ ਕਾਰਜਕਾਰੀ ਅਧਿਕਾਰੀ ਵਸੀਮ ਖਾਨ ਨੇ ਕਿਹਾ ਕਿ ਨਿਊਜ਼ੀਲੈਂਡ ਵਰਗੇ ਚੋਟੀ ਪੱਧਰ ਦੀ ਟੀਮ ਦੇ ਵਿਰੁੱਧ ਆਗਾਮੀ ਸੀਰੀਜ਼ ਨਾਲ ਸਫੇਦ ਅਤੇ ਲਾਲ ਗੇਂਦ (ਸੀਮਿਤ ਓਵਰ ਅਤੇ ਟੈਸਟ ਕ੍ਰਿਕਟ) ਕ੍ਰਿਕਟ ਦਾ ਬੇਹੱਦ ਰੋਮਾਂਚਕ ਘਰੇਲੂ ਸੈਸ਼ਨ ਸ਼ੁਰੂ ਹੋਵੇਗਾ।

ਇਹ ਖ਼ਬਰ ਪੜ੍ਹੋ- Tokyo Olympics : ਸ਼ੁੱਕਰਵਾਰ ਦਾ ਸ਼ਡਿਊਲ ਆਇਆ ਸਾਹਮਣੇ, ਭਾਰਤੀ ਮਹਿਲਾ ਹਾਕੀ ਟੀਮ ਦਾ ਮੈਚ ਇੰਨੇ ਵਜੇ


ਨਿਊਜ਼ੀਲੈਂਡ ਤੋਂ ਬਾਅਦ ਇੰਗਲੈਂਡ ਦੀ ਪੁਰਸ਼ ਅਤੇ ਮਹਿਲਾ ਟੀਮਾਂ ਸੀਮਿਤ ਓਵਰਾਂ ਦੀ ਸੀਰੀਜ਼ ਦੇ ਲਈ ਪਾਕਿਸਤਾਨ ਦਾ ਦੌਰਾ ਕਰੇਗੀ। ਵੈਸਟਇੰਡੀਜ਼ ਦੀ ਟੀਮ ਦਾ ਤਿੰਨ ਵਨ ਡੇ ਤੇ ਤਿੰਨ ਟੀ-20 ਅੰਤਰਰਾਸ਼ਟਰੀ ਮੈਚਾਂ ਦੇ ਲਈ ਦਸੰਬਰ ਵਿਚ ਪਾਕਿਸਤਾਨ ਆਉਣ ਦਾ ਪ੍ਰੋਗਰਾਮ ਹੈ। ਨਿਊਜ਼ੀਲੈਂਡ ਨੇ ਇਸ ਤੋਂ ਪਹਿਲਾਂ ਨਵੰਬਰ 2003 ਵਿਚ ਪਾਕਿਸਤਾਨ ਦਾ ਦੌਰਾ ਕੀਤਾ ਸੀ।

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
 


Gurdeep Singh

Content Editor

Related News