ਨਿਊਜ਼ੀਲੈਂਡ ਨੇ ਸ਼੍ਰੀਲੰਕਾ ਨੂੰ ਹਰਾਇਆ, ਭਾਰਤ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਪੁੱਜਾ

Monday, Mar 13, 2023 - 03:48 PM (IST)

ਨਿਊਜ਼ੀਲੈਂਡ ਨੇ ਸ਼੍ਰੀਲੰਕਾ ਨੂੰ ਹਰਾਇਆ, ਭਾਰਤ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਪੁੱਜਾ

ਸਪੋਰਟਸ ਡੈਸਕ :  ਭਾਰਤੀ ਕ੍ਰਿਕਟ ਟੀਮ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਵਿਚ ਪਹੁੰਚ ਗਈ ਹੈ। ਨਿਊਜ਼ੀਲੈਂਡ ਨੇ ਸ਼੍ਰੀਲੰਕਾ ਖਿਲਾਫ ਕ੍ਰਾਈਸਟਚਰਚ 'ਚ ਖੇਡਿਆ ਗਿਆ ਪਹਿਲਾ ਟੈਸਟ ਜਿੱਤ ਕੇ ਭਾਰਤ ਨੂੰ ਫਾਈਨਲ 'ਚ ਪਹੁੰਚਾ ਦਿੱਤਾ ਹੈ। ਭਾਰਤ ਨੂੰ ਫਾਈਨਲ ਲਈ ਕੁਆਲੀਫਾਈ ਕਰਨ ਲਈ ਦੋ ਟੈਸਟਾਂ ਵਿੱਚੋਂ ਕਿਸੇ ਇਕ ਵਿੱਚ ਸ਼੍ਰੀਲੰਕਾ ਦੀ ਹਾਰ ਜਾਂ ਡਰਾਅ ਦੀ ਲੋੜ ਸੀ।

ਇਹ ਵੀ ਪੜ੍ਹੋ : WPL 2023, UP vs MI : ਮੁੰਬਈ ਇੰਡੀਅਨਜ਼ ਨੇ ਯੂਪੀ ਵਾਰੀਅਰਜ਼ ਨੂੰ 8 ਵਿਕਟਾਂ ਨਾਲ ਹਰਾਇਆ

ਨਿਊਜ਼ੀਲੈਂਡ ਨੇ ਸ਼੍ਰੀਲੰਕਾਈ ਟੀਮ ਨੂੰ ਹਰਾ ਕੇ ਭਾਰਤ ਨੂੰ ਵੱਡੀ ਖੁਸ਼ੀ ਦਿੱਤੀ ਹੈ। ਹੁਣ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚੌਥੇ ਟੈਸਟ ਮੈਚ ਦੇ ਨਤੀਜੇ ਦਾ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਸਮੀਕਰਨ 'ਤੇ ਕੋਈ ਅਸਰ ਨਹੀਂ ਪਵੇਗਾ। ਭਾਰਤ ਲਗਾਤਾਰ ਦੂਜੀ ਵਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਪਹੁੰਚਿਆ ਹੈ। ਪਿਛਲੀ ਵਾਰ ਉਸ ਨੂੰ 2021 'ਚ ਨਿਊਜ਼ੀਲੈਂਡ ਤੋਂ ਹਾਰ ਮਿਲੀ ਸੀ।

ਇਹ ਵੀ ਪੜ੍ਹੋ : ਸੁਰਜੀਤ ਹਾਕੀ ਸੁਸਾਇਟੀ ਦੇ ਉੱਪ ਪ੍ਰਧਾਨ ਬਲਦੇਵ ਸਿੰਘ ਰੰਧਾਵਾ ਦਾ ਦੇਹਾਂਤ

ਇਸ ਵਾਰ ਨਿਊਜ਼ੀਲੈਂਡ ਨੇ ਉਸ ਨੂੰ ਫਾਈਨਲ 'ਚ ਪਹੁੰਚਣ 'ਚ ਮਦਦ ਕੀਤੀ ਹੈ। ਇਸ ਵਾਰ ਟੀਮ ਇੰਡੀਆ ਫਾਈਨਲ 'ਚ ਆਸਟ੍ਰੇਲੀਆ ਨਾਲ ਖੇਡੇਗੀ। ਫਿਲਹਾਲ ਦੋਵਾਂ ਟੀਮਾਂ ਵਿਚਾਲੇ ਚਾਰ ਟੈਸਟ ਮੈਚਾਂ ਦੀ ਸੀਰੀਜ਼ ਖੇਡੀ ਜਾ ਰਹੀ ਹੈ ਜਿਸ ਚ ਭਾਰਤ 2-1 ਨਾਲ ਅੱਗੇ ਹੈ। ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ 7 ਤੋਂ 11 ਜੂਨ ਤਕ ਇੰਗਲੈਂਡ ਦੇ ਓਵਲ ਸਟੇਡੀਅਮ 'ਚ ਖੇਡਿਆ ਜਾਵੇਗਾ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


author

Tarsem Singh

Content Editor

Related News