NZW v INDW : ਹਾਰ ਦਾ ਕ੍ਰਮ ਤੋੜਨ ਲਈ ਉਤਰੇਗੀ ਭਾਰਤੀ ਟੀਮ
Tuesday, Feb 22, 2022 - 03:15 AM (IST)
ਕਵੀਂਸਟਾਊਨ- ਸੀਰੀਜ਼ ਜਿੱਤਣ ਦੀ ਦੌੜ ਤੋਂ ਪਹਿਲਾਂ ਹੀ ਬਾਹਰ ਹੋ ਚੁੱਕੀ ਭਾਰਤੀ ਮਹਿਲਾ ਕ੍ਰਿਕਟ ਟੀਮ ਮੰਗਲਵਾਰ ਨੂੰ ਇੱਥੇ ਨਿਊਜ਼ੀਲੈਂਡ ਵਿਰੁੱਧ ਚੌਥੇ ਵਨ ਡੇ ਕੌਮਾਂਤਰੀ ਮੈਚ ਵਿਚ ਗੇਂਦਬਾਜ਼ੀ ਅਤੇ ਫੀਲਡਿੰਗ ਦੀਆਂ ਕਮੀਆਂ ਨੂੰ ਦੂਰ ਕਰ ਕੇ ਇਸ ਦੌਰੇ ਵਿਚ ਹਾਰ ਦਾ ਕ੍ਰਮ ਤੋੜਨ ਦੀ ਕੋਸ਼ਿਸ਼ ਕਰੇਗੀ। ਭਾਰਤ ਨੂੰ ਮੇਜ਼ਬਾਨ ਨਿਊਜ਼ੀਲੈਂਡ ਤੋਂ ਤੀਜੇ ਮੈਚ ਵਿਚ 3 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ, ਜਿਸ ਨਾਲ ਉਸ ਨੇ ਪੰਜ ਮੈਚਾਂ ਦੀ ਵਨ ਡੇ ਸੀਰੀਜ਼ ਵੀ ਗੁਆ ਦਿੱਤੀ ਸੀ। ਪਿਛਲੇ 12 ਮਹੀਨਿਆਂ ਵਿਚ ਭਾਰਤੀ ਟੀਮ ਦੀ ਸੀਮਿਤ ਓਵਰਾਂ ਦੀ ਸੀਰੀਜ਼ ਵਿਚ ਇਹ ਚੌਥੀ ਹਾਰ ਹੈ। ਇਸ ਤੋਂ ਪਹਿਲਾਂ ਉਸ ਨੂੰ ਦੱਖਣੀ ਅਫਰੀਕਾ, ਇੰਗਲੈਂਡ ਅਤੇ ਆਸਟਰੇਲੀਆ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਇਹ ਖ਼ਬਰ ਪੜ੍ਹੋ- IND v WI : ਵਿੰਡੀਜ਼ ਟੀਮ ਦੇ ਨਾਂ ਜੁੜੇ ਟੀ20 ਦੇ ਇਹ ਖਰਾਬ ਰਿਕਾਰਡ
ਨਿਊਜ਼ੀਲੈਂਡ ਦੇ ਮੌਜੂਦਾ ਦੌਰ ਵਿਚ ਇਕਲੌਤੇ ਟੀ-20 ਵਿਚ ਜੇਕਰ ਬੱਲੇਬਾਜ਼ ਨਹੀਂ ਚੱਲੀਆਂ ਤਾਂ ਵਨ ਡੇ ਮੈਚਾਂ ਵਿਚ ਗੇਂਦਬਾਜ਼ਾਂ ਅਤੇ ਫੀਲਡਰਾਂ ਨੇ ਨਿਰਾਸ਼ਾਜਨਕ ਪ੍ਰਦਰਸ਼ਨ ਕੀਤਾ। ਇਸ ਨਾਲ ਨਿਊਜ਼ੀਲੈਂਡ ਦੀ ਟੀਮ ਨੇ ਵੱਡੇ ਟੀਚਿਆਂ ਨੂੰ ਆਸਾਨੀ ਨਾਲ ਹਾਸਲ ਕਰ ਲਿਆ। ਹੁਣ ਜਦਕਿ ਵਿਸ਼ਵ ਕੱਪ ਸਾਹਮਣੇ ਹੈ ਤਦ ਮਿਤਾਲੀ ਰਾਜ ਦੀ ਅਗਵਾਈ ਵਾਲੀ ਟੀਮ ਨੂੰ ਅਗਲੇ 2 ਮੈਚਾਂ ਵਿਚ ਆਪਣੀਆਂ ਕਮਜ਼ੋਰੀਆਂ ਨੂੰ ਪਾਰ ਪਾਉਣਾ ਪਵੇਗਾ। ਸਲਾਮੀ ਬੱਲੇਬਾਜ਼ ਸ੍ਰਮਿਤੀ ਮੰਧਾਨਾ ਤੇ ਤੇਜ਼ ਗੇਂਦਬਾਜ਼ ਮੇਘਨਾ ਸਿੰਘ ਦੀ ਵਾਪਸੀ ਨਾਲ ਟੀਮ ਨੂੰ ਮਜ਼ਬੂਤੀ ਮਿਲੀ।
ਇਹ ਖ਼ਬਰ ਪੜ੍ਹੋ- ਏਅਰਥਿੰਗਸ ਮਾਸਟਰਸ ਸ਼ਤਰੰਜ ਟੂਰਨਾਮੈਂਟ : ਡਿੰਗ ਲੀਰੇਨ ਦੇ ਨਾਂ ਰਿਹਾ ਪਹਿਲਾ ਦਿਨ
ਗੇਂਦਬਾਜ਼ੀ ਵਿਭਾਗ ਵਿਚ ਸਿਰਫ ਤਜਰਬੇਕਾਰ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਹੀ ਚੰਗਾ ਪ੍ਰਦਰਸ਼ਨ ਤਕ ਸਕੀ ਹੈ। ਉਸ ਨੇ ਤੀਜੇ ਵਨ ਡੇ ਵਿਚ 3 ਵਿਕਟਾਂ ਹਾਸਲ ਕੀਤੀਆਂ ਤੇ ਨਿਊਜ਼ੀਲੈਂਡ ਦੇ ਚੋਟੀਕ੍ਰਮ ਨੂੰ ਢਹਿ-ਢੇਰੀ ਕਰ ਦਿੱਤਾ ਸੀ ਪਰ ਦੂਜੇ ਪਾਸੇ ਤੋਂ ਸਹਿਯੋਗ ਨਾ ਮਿਲਣ ਦੇ ਕਾਰਨ ਕੀਵੀ ਟੀਮ ਇਨ੍ਹਾਂ ਝਟਕਿਆਂ ਤੋਂ ਉਭਰਨ ਵਿਚ ਸਫਲ ਰਹੀ। ਮੇਘਨਾ ਦੀ ਵਾਪਸੀ ਤੋਂ ਬਾਅਦ ਭਾਰਤ ਅਗਲੇ ਦੋ ਮੈਚਾਂ ਵਿਚ ਮਜ਼ਬੂਤ ਗੇਂਦਬਾਜ਼ੀ ਹਮਲੇ ਦੇ ਨਾਲ ਉਤਰੇਗਾ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।