ਇਨ੍ਹਾਂ ਨਿਊਡ ਤਸਵੀਰਾਂ ਕਰਕੇ ਚਰਚਾ 'ਚ ਆਈ ਸੀ ਭਾਰਤੀ ਕ੍ਰਿਕਟਰ ਸ਼ਮੀ ਦੀ ਪਤਨੀ

08/11/2020 11:00:18 AM

ਸਪੋਰਟਸ ਡੈਕਸ : ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਦੀ ਪਤਨੀ ਹਸੀਨ ਜਹਾਂ ਪਿਛਲੇ ਕੁਝ ਸਮੇਂ ਤੋਂ ਆਪਣੇ ਇੰਸਟਾਗ੍ਰਾਮ ਪੋਸਟਾਂ ਨੂੰ ਲੈ ਕੇ ਕਾਫੀ ਸੁਰਖੀਆਂ 'ਚ ਚੱਲ ਰਹੀ ਹੈ। ਹਸੀਨ ਜਹਾਂ ਅਕਸਰ ਸ਼ਮੀ 'ਤੇ ਕੋਈ ਨਾ ਕੋਈ ਇਲਜ਼ਾਮ ਲਗਾ ਕੇ ਸੁਰਖੀਆਂ 'ਚ ਬਣੀ ਰਹਿੰਦੀ ਸੀ ਪਰ ਪਿਛਲੇ ਕੁਝ ਸਮਾਂ ਪਹਿਲਾਂ ਹੀ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀ ਇਕ ਬੇਹਦ ਬੋਲਡ ਤਸਵੀਰ ਸ਼ੇਅਰ ਕਰਦਿਆਂ ਸਭ ਨੂੰ ਹੈਰਾਨ ਕਰ ਦਿੱਤਾ ਸੀ।

ਇਸ ਤੋਂ ਬਾਅਦ ਕ੍ਰਿਕਟ ਫੈਨਜ਼ ਨੇ ਸ਼ਮੀ ਦੀ ਪਤਨੀ ਹਸੀਨ ਜਹਾਂ ਨੂੰ ਸੋਸ਼ਲ ਮੀਡੀਆ 'ਤੇ ਰੱਜ ਕੇ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ ਸੀ। 

ਇਹ ਵੀ ਪੜ੍ਹੋਂ : IPL ਦੀ ਟਾਈਟਲ ਸਪਾਂਸਰ ਦੀ ਦੌੜ 'ਚ ਸ਼ਾਮਲ ਹੋਏ ਬਾਬਾ ਰਾਮਦੇਵ
ਬੋਲਡ ਤਸਵੀਰ ਨੂੰ ਪੋਸਟ ਕਰਦੇ ਹੋਏ ਹਸੀਨ ਨੇ ਲਿਖਿਆ ਸੀ - ਕੱਲ੍ਹ ਤੂੰ ਕੁਝ ਨਹੀਂ ਸੀ ਤਾਂ ਮੈਂ ਪਾਕ ਸੀ, ਅੱਜ ਤੁੰ ਕੁਝ ਬਣ ਗਿਆ ਤਾਂ ਮੈਂ ਨਾਪਾਕ ਹੋ ਗਈ। ਝੂਠ ਬੁਰਖਾ ਪਾ ਕੇ ਬੇਪਰਦਾ ਸੱਚ ਨੂੰ ਮਿਟਾ ਨਹੀਂ ਸਕਦਾ। ਮਗਰਮੱਛ ਦੇ ਹੰਝੂ ਕੁਝ ਦਿਨਾਂ ਦਾ ਹੀ ਸਹਾਰਾ ਹੁੰਦੇ ਹਨ। ਇਸ ਦਾ ਜਵਾਬ ਦਿੰਦਿਆ ਸਟਾਰ ਗੇਂਦਬਾਜ਼ ਸ਼ਮੀ ਨੇ ਕਿਹਾ ਕਿ ਹਸੀਨ ਦੇ ਸਾਰੇ ਦੋਸ਼ ਬੇਬੁਨਿਆਦ ਹਨ। ਉਸ ਨੇ ਨਾਲ ਹੀ ਕਿਹਾ ਕਿ ਹਸੀਨ ਇਨ੍ਹਾਂ ਦੋਸ਼ਾਂ ਨੂੰ ਸਾਬਤ ਕਰ ਕੇ ਦਿਖਾਏ। ਸ਼ਮੀ ਨੇ ਦੋਹਰਾਇਆ ਕਿ ਉਸ ਦਾ ਹੁਣ ਹਸੀਨ ਜਹਾਂ ਨਾਲ ਕੋਈ ਮਤਲਬ ਨਹੀਂ ਹੈ। ਸ਼ਮੀ ਅਤੇ ਹਸੀਨ ਦੀ ਲੜਾਈ ਕੋਰਟ ਵਿਚ ਚੱਲ ਰਹੀ ਹੈ।

ਇਹ ਵੀ ਪੜ੍ਹੋਂ : ਖੇਡ ਜਗਤ ਨੂੰ ਵੱਡਾ ਝਟਕਾ: ਘੱਟ ਉਮਰ 'ਚ ਹੀ ਦੁਨੀਆ ਨੂੰ ਅਲਵਿਦਾ ਕਹਿ ਗਿਆ ਭਾਰਤੀ ਖਿਡਾਰੀ
ਦੱਸ ਦੇਈਏ ਕਿ ਹਸੀਨ ਜਹਾਂ ਅਤੇ ਮੁਹੰਮਦ ਸ਼ਮੀ ਦਾ ਵਿਆਹ ਸਾਲ 2014 'ਚ ਹੋਇਆ ਸੀ। ਮੁਹੰਮਦ ਸ਼ਮੀ ਦੇ ਪਰਿਵਾਰ ਵਾਲੇ ਹਸੀਨ ਜਹਾਂ ਉਨ੍ਹਾਂ ਦੇ ਵਿਆਹ ਦੇ ਖਿਲਾਫ ਸਨ, ਪਰ ਉਨ੍ਹਾਂ ਨੇ ਪਰਿਵਾਰ ਵਾਲਿਆਂ ਦੀ ਮਰਜੀ ਦੇ ਬਿਨ੍ਹਾਂ ਹੀ ਵਿਆਹ ਕੀਤਾ। 2018 ਮੁਹੰਮਦ ਸ਼ਮੀ ਅਤੇ ਹਸੀਨ ਜਹਾਂ ਵਿਚਾਲੇ ਵਿਵਾਦ ਦੀ ਸ਼ੁਰੂਆਤ ਦੋ ਸਾਲ ਪਹਿਲਾਂ ਹੋਈ ਸੀ।

ਹਸੀਨ ਜਹਾਂ ਨੇ ਸ਼ਮੀ ਖਿਲਾਫ ਘਰੇਲੂ ਹਿੰਸਾ ਦੇ ਦੋਸ਼ ਲਗਾਏ ਸਨ। ਉਨ੍ਹਾਂ ਨੇ ਇੱਥੋਂ ਤਕ ਕਿਹਾ ਸੀ ਕਿ ਸ਼ਮੀ ਦਾ ਪਰਿਵਾਰ ਉਨ੍ਹਾਂ ਨੂੰ ਜਾਨੋ ਮਾਰਨਾ ਚਾਹੁੰਦਾ ਹੈ। ਉਨ੍ਹਾਂ ਨੇ ਸ਼ਮੀ 'ਤੇ ਦੂਜੀ ਔਰਤਾਂ ਨਾਲ ਅਫੇਅਰ ਦਾ ਇਲਜ਼ਾਮ ਵੀ ਲਗਾਇਆ ਸੀ।

ਇਹ ਵੀ ਪੜ੍ਹੋਂ :  ਪੰਜਾਬ 'ਚ ਨਹੀਂ ਰੁਕ ਰਹੀਆਂ ਜਬਰ-ਜ਼ਿਨਾਹ ਦੀਆਂ ਵਾਰਦਾਤਾਂ, ਹੁਣ 14 ਸਾਲਾ ਕੁੜੀ ਨੂੰ ਬਣਾਇਆ ਸ਼ਿਕਾਰ

Baljeet Kaur

This news is Content Editor Baljeet Kaur