ਅਭਿਸ਼ੇਕ ਸ਼ਰਮਾ ਦੀ ਤੂਫ਼ਾਨੀ ਬੱਲੇਬਾਜ਼ੀ ਦੇ ਮੁਰੀਦ ਹੋਏ NZ ਦੇ ਮਾਰਕ ਚੈਪਮੈਨ, ਆਖ''ਤੀ ਇਹ ਗੱਲ

Monday, Jan 26, 2026 - 06:05 PM (IST)

ਅਭਿਸ਼ੇਕ ਸ਼ਰਮਾ ਦੀ ਤੂਫ਼ਾਨੀ ਬੱਲੇਬਾਜ਼ੀ ਦੇ ਮੁਰੀਦ ਹੋਏ NZ ਦੇ ਮਾਰਕ ਚੈਪਮੈਨ, ਆਖ''ਤੀ ਇਹ ਗੱਲ

ਸਪੋਰਟਸ ਡੈਸਕ- ਭਾਰਤੀ ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ ਦੀ ਵਿਸਫੋਟਕ ਬੱਲੇਬਾਜ਼ੀ ਨੇ ਕ੍ਰਿਕਟ ਜਗਤ ਵਿੱਚ ਹਲਚਲ ਮਚਾ ਦਿੱਤੀ ਹੈ। ਨਿਊਜ਼ੀਲੈਂਡ ਵਿਰੁੱਧ ਖੇਡੇ ਗਏ ਤੀਜੇ ਟੀ-20 ਮੈਚ ਵਿੱਚ ਅਭਿਸ਼ੇਕ ਨੇ ਮਹਿਜ਼ 20 ਗੇਂਦਾਂ ਵਿੱਚ 68 ਦੌੜਾਂ ਦੀ ਪਾਰੀ ਖੇਡੀ, ਜਿਸ ਵਿੱਚ ਉਨ੍ਹਾਂ ਨੇ ਸਿਰਫ਼ 14 ਗੇਂਦਾਂ ਵਿੱਚ ਅਰਧ ਸੈਂਕੜਾ ਜੜ ਕੇ ਇਤਿਹਾਸ ਰਚ ਦਿੱਤਾ। ਇਸ ਧਮਾਕੇਦਾਰ ਪ੍ਰਦਰਸ਼ਨ ਦੀ ਬਦੌਲਤ ਭਾਰਤ ਨੇ 154 ਦੌੜਾਂ ਦਾ ਟੀਚਾ ਸਿਰਫ਼ 10 ਓਵਰਾਂ ਵਿੱਚ ਹਾਸਲ ਕਰ ਲਿਆ ਅਤੇ 5 ਮੈਚਾਂ ਦੀ ਸੀਰੀਜ਼ ਵਿੱਚ 3-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਜ਼ਿਕਰਯੋਗ ਹੈ ਕਿ ਅਭਿਸ਼ੇਕ ਨੇ ਪਹਿਲੇ ਮੈਚ ਵਿੱਚ ਵੀ 35 ਗੇਂਦਾਂ ਵਿੱਚ 84 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ ਸੀ।

ਨਿਊਜ਼ੀਲੈਂਡ ਦੇ ਬੱਲੇਬਾਜ਼ ਮਾਰਕ ਚੈਪਮੈਨ ਨੇ ਅਭਿਸ਼ੇਕ ਸ਼ਰਮਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਛੱਕੇ ਮਾਰਨ ਦੀ ਅਦਭੁਤ ਸਮਰੱਥਾ ਮਹਿਜ਼ ਹਮਲਾਵਰ ਖੇਡ ਨਹੀਂ, ਸਗੋਂ ਖੇਡ ਦੀ ਡੂੰਘੀ ਸਮਝ ਅਤੇ ਸ਼ਾਨਦਾਰ ਰਣਨੀਤੀ ਦਾ ਨਤੀਜਾ ਹੈ। ਚੈਪਮੈਨ ਅਨੁਸਾਰ, ਅਭਿਸ਼ੇਕ ਆਪਣੀ ਬੱਲੇਬਾਜ਼ੀ ਨੂੰ ਲੈ ਕੇ ਕਾਫੀ ਮੰਥਨ ਕਰਦੇ ਹਨ ਅਤੇ ਇਸ ਸਮੇਂ ਉਹ ਬੇਹੱਦ ਉੱਚ ਪੱਧਰ ਦੀ ਕ੍ਰਿਕਟ ਖੇਡ ਰਹੇ ਹਨ। ਉਨ੍ਹਾਂ ਇਹ ਵੀ ਮੰਨਿਆ ਕਿ ਜਦੋਂ ਕੋਈ ਖਿਡਾਰੀ ਅਜਿਹੀ ਲੈਅ ਵਿੱਚ ਹੁੰਦਾ ਹੈ, ਤਾਂ ਉਸ ਨੂੰ ਰੋਕਣਾ ਬਹੁਤ ਮੁਸ਼ਕਲ ਹੋ ਜਾਂਦਾ ਹੈ।

ਹਾਲਾਂਕਿ ਨਿਊਜ਼ੀਲੈਂਡ ਇਹ ਸੀਰੀਜ਼ ਹਾਰ ਚੁੱਕਾ ਹੈ, ਪਰ ਚੈਪਮੈਨ ਇਸ ਨੂੰ ਟੀ-20 ਵਿਸ਼ਵ ਕੱਪ ਲਈ ਇੱਕ ਆਦਰਸ਼ ਤਿਆਰੀ ਮੰਨਦੇ ਹਨ। ਉਨ੍ਹਾਂ ਕਿਹਾ ਕਿ ਵਿਸ਼ਵ ਦੀ ਸਭ ਤੋਂ ਵਧੀਆ ਟੀਮਾਂ ਵਿੱਚੋਂ ਇੱਕ (ਭਾਰਤ) ਦਾ ਸਾਹਮਣਾ ਕਰਨਾ ਉਨ੍ਹਾਂ ਦੀ ਟੀਮ ਲਈ ਸਿੱਖਣ ਦਾ ਵੱਡਾ ਮੌਕਾ ਹੈ। ਚੈਪਮੈਨ ਨੇ ਨਿਊਜ਼ੀਲੈਂਡ ਦੀ ਹਾਰ ਲਈ ਘੱਟ ਸਕੋਰ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਭਾਰਤੀ ਗੇਂਦਬਾਜ਼ਾਂ ਦੀ ਤਾਰੀਫ਼ ਕੀਤੀ, ਜਿਨ੍ਹਾਂ ਨੇ ਕੀਵੀ ਬੱਲੇਬਾਜ਼ਾਂ ਨੂੰ ਖੁੱਲ੍ਹ ਕੇ ਖੇਡਣ ਦਾ ਕੋਈ ਮੌਕਾ ਨਹੀਂ ਦਿੱਤਾ।


author

Tarsem Singh

Content Editor

Related News