Ind vs NZ 1st ODI: ਨਿਊਜ਼ੀਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ

Friday, Nov 25, 2022 - 02:59 PM (IST)

Ind vs NZ 1st ODI: ਨਿਊਜ਼ੀਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ

ਆਕਲੈਂਡ (ਭਾਸ਼ਾ) ਨਿਊਜ਼ੀਲੈਂਡ ਨੇ ਤਿੰਨ ਮੈਚਾਂ ਦੀ ਸੀਰੀਜ਼ ਦੇ ਪਹਿਲੇ ਵਨਡੇ ਵਿਚ ਸ਼ੁੱਕਰਵਾਰ ਨੂੰ ਇੱਥੇ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਦੀਆਂ 7 ਵਿਕਟਾਂ ’ਤੇ 306 ਦੌੜਾਂ ਦੇ ਜਵਾਬ ਵਿੱਚ ਨਿਊਜ਼ੀਲੈਂਡ ਨੇ 47.1 ਓਵਰਾਂ ਵਿੱਚ 3 ਵਿਕਟਾਂ ’ਤੇ 309 ਦੌੜਾਂ ਬਣਾ ਕੇ ਜਿੱਤ ਦਰਜ ਕੀਤੀ। ਨਿਊਜ਼ੀਲੈਂਡ ਲਈ ਵਿਕਟਕੀਪਰ ਟਾਮ ਲੈਥਮ ਨੇ 104 ਗੇਂਦਾਂ 'ਤੇ ਨਾਬਾਦ 145 ਦੌੜਾਂ ਦੀ ਹਮਲਾਵਰ ਸੈਂਕੜੇ ਵਾਲੀ ਪਾਰੀ ਖੇਡੀ। ਕਪਤਾਨ ਕੇਨ ਵਿਲੀਅਮਸਨ ਨੇ ਬੱਲੇਬਾਜ਼ੀ ਕਰਦੇ ਹੋਏ ਅਜੇਤੂ 94 ਦੌੜਾਂ ਬਣਾਈਆਂ। ਭਾਰਤ ਲਈ ਡੈਬਿਊ ਕਰਨ ਵਾਲੇ ਉਮਰਾਨ ਮਲਿਕ ਨੇ 2 ਵਿਕਟਾਂ ਲਈਆਂ।


author

cherry

Content Editor

Related News