NZ v AUS : ਆਸਟਰੇਲੀਆ ਨੇ ਟੀ20 ਮੈਚ ’ਚ ਨਿਊਜ਼ੀਲੈਂਡ ਨੂੰ 64 ਦੌੜਾਂ ਨਾਲ ਹਰਾਇਆ

Wednesday, Mar 03, 2021 - 10:59 PM (IST)

ਵੇਲਿੰਗਟਨ- ਗਲੇਨ ਮੈਕਸਵੇੱਲ ਅਤੇ ਆਰੋਨ ਫਿੰਚ ਦੇ ਅਰਧ ਸੈਂਕੜੇ ਤੋਂ ਬਾਅਦ ਐਸ਼ਟਨ ਐਗਰ ਦੀਆਂ 6 ਵਿਕਟਾਂ ਦੀ ਬਦੌਲਤ ਆਸਟਰੇਲੀਆ ਨੇ ਤੀਜੇ ਟੀ-20 ਕੌਮਾਂਤਰੀ ’ਚ ਨਿਊਜ਼ੀਲੈਂਡ ਨੂੰ 64 ਦੌੜਾਂ ਨਾਲ ਹਰਾ ਕੇ 5 ਮੈਚਾਂ ਦੀ ਸੀਰੀਜ਼ ਜਿੱਤਣ ਦੀ ਉਮੀਦ ਬਰਕਰਾਰ ਰੱਖੀ ਹੈ। ਮੈਕਸਵੇਲ ਨੇ 31 ਗੇਂਦਾਂ ’ਚ 8 ਚੌਕਿਆਂ ਅਤੇ 5 ਛੱਕਿਆਂ ਦੀ ਮਦਦ ਨਾਲ 70 ਦੌੜਾਂ ਦੀ ਪਾਰੀ ਖੇਡੀ, ਜਦਕਿ ਫਿੰਚ ਨੇ 44 ਗੇਂਦਾਂ ਦਾ ਸਾਹਮਣਾ ਕਰਦੇ ਹੋਏ 8 ਚੌਕਿਆਂ ਅਤੇ 2 ਛੱਕਿਆਂ ਦੀ ਮਦਦ ਨਾਲ 69 ਦੌੜਾਂ ਜੋੜੀਆਂ, ਜਿਸ ਨਾਲ ਆਸਟਰੇਲੀਆ ਨੇ 4 ਵਿਕਟਾਂ ’ਤੇ 208 ਦੌੜਾਂ ਦਾ ਵੱਡਾ ਸਕੋਰ ਖੜ੍ਹਾ ਕੀਤਾ।

PunjabKesari

ਇਹ ਖ਼ਬਰ ਪੜ੍ਹੋ- AFG vs ZIM : ਜ਼ਿੰਬਾਬਵੇ ਨੇ ਅਫਗਾਨਿਸਤਾਨ ਨੂੰ 10 ਵਿਕਟਾਂ ਨਾਲ ਹਰਾਇਆ


ਇਸ ਦੇ ਜਵਾਬ ’ਚ ਐਗਰ (30 ਦੌੜਾਂ ’ਤੇ 6 ਵਿਕਟਾਂ) ਅਤੇ ਕੌਮਾਂਤਰੀ ਡੈਬਿਊਟ ਕਰ ਰਹੇ ਰਿਲੀ ਮੇਰੇਡਿਥ (24 ਦੌੜਾਂ ’ਤੇ 2 ਵਿਕਟਾਂ) ਦੀ ਧਾਰਦਾਰ ਗੇਂਦਬਾਜ਼ੀ ਦੇ ਸਾਹਮਣੇ ਨਿਊਜ਼ੀਲੈਂਡ ਦੀ ਟੀਮ 17.1 ਓਵਰਾਂ ’ਚ 144 ਦੌੜਾਂ ’ਤੇ ਢੇਰ ਹੋ ਗਈ। ਇਸ ਹਾਰ ਦੇ ਬਾਵਜੂਦ ਨਿਊਜ਼ੀਲੈਂਡ ਕੋਲ 5 ਮੈਚਾਂ ਦੀ ਇਸ ਸੀਰੀਜ਼ ’ਚ 2-1 ਦੀ ਬੜ੍ਹਤ ਬਣੀ ਹੋਈ ਹੈ।

ਇਹ ਖ਼ਬਰ ਪੜ੍ਹੋ- ਇੰਡੀਅਨ ਸੈਕੂਲਰ ਫਰੰਟ ਨੂੰ 8 ਸੀਟਾਂ ਦੇਣ ਲਈ ਕਾਂਗਰਸ ਸਹਿਮਤ, ਫਰੰਟ ਨੇ 2-3 ਸੀਟਾਂ ਹੋਰ ਮੰਗੀਆਂ

ਨੋਟ- ਇਸ ਖਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


Gurdeep Singh

Content Editor

Related News