ਬੰਗਲਾਦੇਸ਼ ਖ਼ਿਲਾਫ਼ ਪੁਣੇ 'ਚ ਪਹਿਲੀ ਵਾਰ ਖੇਡਿਆ ਜਾਵੇਗਾ ਵਨਡੇ ਮੈਚ, ਪੜ੍ਹੋ ਕਿਹੋ ਜਿਹਾ ਹੈ ਟੀਮ ਇੰਡੀਆ ਦਾ ਰਿਕਾਰਡ

10/19/2023 12:10:45 PM

ਸਪੋਰਟਸ ਡੈਸਕ- ਅੱਜ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਮੈਚ ਪੁਣੇ 'ਚ ਖੇਡਿਆ ਜਾਵੇਗਾ। ਇੱਥੋਂ ਦਾ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਹੁਣ ਤੱਕ ਭਾਰਤੀ ਖਿਡਾਰੀਆਂ ਲਈ ਚੰਗਾ ਸਾਬਤ ਹੋਇਆ ਹੈ। ਵਿਰਾਟ ਕੋਹਲੀ ਅਤੇ ਕੇਐੱਲ ਰਾਹੁਲ ਨੇ ਪੁਣੇ 'ਚ ਵਨਡੇ 'ਚ ਸੈਂਕੜੇ ਲਗਾਏ ਹਨ। ਹੁਣ ਇੱਕ ਵਾਰ ਫਿਰ ਇਹ ਖਿਡਾਰੀ ਮੈਦਾਨ ਵਿੱਚ ਉਤਰਨਗੇ। ਪਰ ਦਿਲਚਸਪ ਗੱਲ ਇਹ ਹੈ ਕਿ ਪਹਿਲੀ ਵਾਰ ਇੱਥੇ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਵਨਡੇ ਮੈਚ ਖੇਡਿਆ ਜਾਵੇਗਾ।

ਇਹ ਵੀ ਪੜ੍ਹੋ- ਬੰਗਲਾਦੇਸ਼ ਖ਼ਿਲਾਫ਼ ਮੁਕਾਬਲੇ ਤੋਂ ਪਹਿਲਾਂ ਨਵੀਂ ਲੁੱਕ 'ਚ ਦਿਖੇ ਰੋਹਿਤ ਸ਼ਰਮਾ
ਟੀਮ ਇੰਡੀਆ ਨੇ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ 'ਚ ਹੁਣ ਤੱਕ 7 ਮੈਚ ਖੇਡੇ ਹਨ ਅਤੇ ਇਸ ਦੌਰਾਨ 4 ਮੈਚ ਜਿੱਤੇ ਹਨ। ਉਸ ਨੂੰ 3 ਮੈਚਾਂ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਭਾਰਤ ਨੇ ਆਪਣਾ ਆਖਰੀ ਮੈਚ ਇੱਥੇ 2021 ਵਿੱਚ ਇੰਗਲੈਂਡ ਖ਼ਿਲਾਫ਼ ਖੇਡਿਆ ਸੀ। ਟੀਮ ਇੰਡੀਆ ਨੇ ਇਸ ਨੂੰ 7 ਦੌੜਾਂ ਨਾਲ ਹਰਾਇਆ। ਇਸ ਤੋਂ ਠੀਕ ਪਹਿਲਾਂ ਇੰਗਲੈਂਡ ਨੂੰ 6 ਵਿਕਟਾਂ ਨਾਲ ਹਰਾਇਆ ਸੀ। ਪੁਣੇ ਵਿੱਚ ਵੀ ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾਇਆ ਹੈ। ਪਰ ਉਨ੍ਹਾਂ ਨੂੰ ਇੰਗਲੈਂਡ ਦੇ ਨਾਲ-ਨਾਲ ਆਸਟ੍ਰੇਲੀਆ ਤੋਂ ਵੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਅਕਤੂਬਰ 2013 ਵਿੱਚ ਭਾਰਤ ਨੂੰ ਆਸਟ੍ਰੇਲੀਆ ਨੇ 72 ਦੌੜਾਂ ਨਾਲ ਹਰਾਇਆ ਸੀ।

ਇਹ ਵੀ ਪੜ੍ਹੋ- ਰੋਹਿਤ ਸ਼ਰਮਾ ਨੇ ਵਨਡੇ ਰੈਕਿੰਗ 'ਚ ਵਿਰਾਟ ਕੋਹਲੀ ਨੂੰ ਪਛਾੜਿਆ, ਇਸ ਪਾਇਦਾਨ 'ਤੇ ਪਹੁੰਚੇ 'ਹਿਟਮੈਨ'
ਜੇਕਰ ਅਸੀਂ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਹੋਏ ਸਮੁੱਚੇ ਮੈਚਾਂ 'ਤੇ ਨਜ਼ਰ ਮਾਰੀਏ ਤਾਂ ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਟੀਮ ਦਾ ਹੀ ਹੱਥ ਹੈ। ਭਾਰਤ ਨੇ ਹੁਣ ਤੱਕ 31 ਮੈਚਾਂ ਵਿੱਚ ਬੰਗਲਾਦੇਸ਼ ਨੂੰ ਹਰਾਇਆ ਹੈ। ਉਸ ਨੂੰ 8 ਮੈਚਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਆਖਰੀ ਵਨਡੇ ਮੈਚ ਕੋਲੰਬੋ 'ਚ ਖੇਡਿਆ ਗਿਆ। ਸਤੰਬਰ 2023 ਵਿੱਚ ਖੇਡੇ ਗਏ ਮੈਚ ਵਿੱਚ ਭਾਰਤ ਨੂੰ 6 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਮੈਚ 'ਚ ਬੰਗਲਾਦੇਸ਼ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 265 ਦੌੜਾਂ ਬਣਾਈਆਂ। ਜਵਾਬ 'ਚ ਟੀਮ ਇੰਡੀਆ 259 ਦੌੜਾਂ ਬਣਾ ਕੇ ਆਲ ਆਊਟ ਹੋ ਗਈ।
ਤੁਹਾਨੂੰ ਦੱਸ ਦੇਈਏ ਕਿ ਪੁਣੇ ਵਿੱਚ ਭਾਰਤੀ ਖਿਡਾਰੀਆਂ ਦਾ ਰਿਕਾਰਡ ਚੰਗਾ ਹੈ। ਵਿਰਾਟ ਕੋਹਲੀ ਨੇ ਇੱਥੇ ਦੋ ਵਨਡੇ ਸੈਂਕੜੇ ਲਗਾਏ ਹਨ। ਕੇਐੱਲ ਰਾਹੁਲ ਨੇ ਸੈਂਕੜਾ ਲਗਾਇਆ। ਜੇਕਰ ਕੋਹਲੀ ਦੀ ਔਸਤ ਦੀ ਗੱਲ ਕਰੀਏ ਤਾਂ ਇਹ 64.00 ਰਹੀ ਹੈ। ਕੇਐੱਲ ਰਾਹੁਲ ਦੀ ਔਸਤ 61.66 ਰਹੀ ਹੈ। ਹਾਰਦਿਕ ਪੰਡਯਾ ਦੀ ਔਸਤ 42.50 ਹੈ। ਰੋਹਿਤ ਸ਼ਰਮਾ ਦਾ 24.50 ਔਸਤ ਰਿਹਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


Aarti dhillon

Content Editor

Related News