ODI WC 2023 : ਭਾਰਤ-ਪਾਕਿ ਮੈਚ ਦੀ ਤਾਰੀਖ਼ ਦਾ ਖ਼ੁਲਾਸਾ, ਵਾਨਖੇੜੇ 'ਚ ਹੋਵੇਗਾ ਸੈਮੀਫਾਈਨਲ
Wednesday, May 10, 2023 - 06:10 PM (IST)
ਸਪੋਰਟਸ ਡੈਸਕ : ਵਨਡੇ ਵਿਸ਼ਵ ਕੱਪ 2023 ਅਕਤੂਬਰ ਅਤੇ ਨਵੰਬਰ 'ਚ ਭਾਰਤ 'ਚ ਖੇਡਿਆ ਜਾਵੇਗਾ। ਇਸ ਦੌਰਾਨ ਆਸਟ੍ਰੇਲੀਆ ਅਤੇ ਪਾਕਿਸਤਾਨ ਦੇ ਖਿਲਾਫ ਭਾਰਤ ਦੇ ਮੈਚਾਂ ਨੂੰ ਲੈ ਕੇ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਕ੍ਰਿਕਬਜ਼ ਦੀਆਂ ਰਿਪੋਰਟਾਂ ਦੇ ਅਨੁਸਾਰ, ਭਾਰਤ ਟੂਰਨਾਮੈਂਟ ਦਾ ਆਪਣਾ ਪਹਿਲਾ ਮੈਚ ਆਸਟਰੇਲੀਆ ਵਿਰੁੱਧ ਖੇਡੇਗਾ ਅਤੇ ਸਥਾਨ ਚੇਨਈ ਹੋ ਸਕਦਾ ਹੈ। ਇਸ ਤੋਂ ਇਲਾਵਾ, ਰਿਪੋਰਟ ਵਿਚ ਕਿਹਾ ਗਿਆ ਹੈ ਕਿ ਭਾਰਤ ਅਤੇ ਪਾਕਿਸਤਾਨ 15 ਅਕਤੂਬਰ ਨੂੰ ਆਹਮੋ-ਸਾਹਮਣੇ ਹੋਣਗੇ।
ਇਹ ਵੀ ਪੜ੍ਹੋ : ਪਹਿਲਵਾਨਾਂ ਦੀ ਬ੍ਰਿਜ ਭੂਸ਼ਣ ਨੂੰ ਚੁਣੌਤੀ, ਜੇਕਰ ਬੇਕਸੂਰ ਹੋ ਤਾਂ ਨਾਰਕੋ ਟੈਸਟ ਕਰਵਾਓ
ਇਸ ਦਰਮਿਆਨ, ਟੂਰਨਾਮੈਂਟ ਦੇ ਪਹਿਲੇ ਮੈਚ ਵਿੱਚ ਭਾਰਤ ਨਹੀਂ ਖੇਡੇਗਾ ਕਿਉਂਕਿ ਪਹਿਲਾ ਮੈਚ 2019 ਦੇ ਜੇਤੂ ਇੰਗਲੈਂਡ ਅਤੇ ਉਪ ਜੇਤੂ ਨਿਊਜ਼ੀਲੈਂਡ ਵਿਚਕਾਰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾਣਾ ਹੈ। ਜ਼ਿਕਰਯੋਗ ਹੈ ਕਿ ਬੀਸੀਸੀਆਈ ਨੇ ਅਜੇ ਤੱਕ ਇਸ ਲਈ ਸ਼ਡਿਊਲ ਜਾਰੀ ਨਹੀਂ ਕੀਤਾ ਹੈ।
ਇਹ ਵੀ ਪੜ੍ਹੋ : ਕੈਂਸਰ ਖ਼ਿਲਾਫ਼ ਜੰਗ ਦਾ ਸਮਰਥਨ ਕਰਨ ਲਈ ਜਾਮਨੀ ਰੰਗ ਦੀ ਪੋਸ਼ਾਕ ਪਹਿਨੇਗੀ ਗੁਜਰਾਤ ਟਾਈਟਨਜ਼ ਦੀ ਟੀਮ
ਸਾਹਮਣੇ ਆਈਆਂ ਇਹ 5 ਖਾਸ ਗੱਲਾਂ
- 15 ਅਕਤੂਬਰ ਨੂੰ ਭਾਰਤ ਬਨਾਮ ਪਾਕਿਸਤਾਨ ਮੁਕਾਬਲਾ।
- ਅਹਿਮਦਾਬਾਦ ਵਿੱਚ ਓਪਨਿੰਗ ਮੈਚ ਅਤੇ ਫਾਈਨਲ ਮੈਚ।
- 5 ਅਕਤੂਬਰ ਨੂੰ ਇੰਗਲੈਂਡ ਬਨਾਮ ਨਿਊਜ਼ੀਲੈਂਡ ਵਿਚਾਲੇ ਪਹਿਲਾ ਮੈਚ।
- ਭਾਰਤ ਆਪਣਾ ਪਹਿਲਾ ਮੈਚ ਆਸਟ੍ਰੇਲੀਆ ਦੇ ਖਿਲਾਫ ਚੇਨਈ 'ਚ ਖੇਡ ਸਕਦਾ ਹੈ।
- ਵਾਨਖੇੜੇ ਸੈਮੀਫਾਈਨਲ ਦੀ ਮੇਜ਼ਬਾਨੀ ਕਰ ਸਕਦਾ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।