ਸੋਨ ਤਮਗਾ ਜੇਤੂ ਹਾਕੀ ਖਿਡਾਰੀਆਂ ਅਤੇ ਸਟਾਫ ਨੂੰ 5-5 ਲੱਖ ਰੁਪਏ ਦੇਵੇਗੀ ਓਡੀਸ਼ਾ ਸਰਕਾਰ
Saturday, Oct 07, 2023 - 11:27 AM (IST)
ਭੁਵਨੇਸ਼ਵਰ- ਭਾਰਤੀ ਪੁਰਸ਼ ਹਾਕੀ ਟੀਮ ਨੂੰ ਏਸ਼ੀਆਈ ਖੇਡਾਂ ਵਿਚ ਸੋਨ ਤਮਗਾ ਜਿੱਤਣ 'ਤੇ ਵਧਾਈ ਦਿੰਦੇ ਹੋਏ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਹਰੇਕ ਖਿਡਾਰੀ ਅਤੇ ਸਹਾਇਕ ਸਟਾਫ ਮੈਂਬਰ ਲਈ 5 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ। ਪਟਨਾਇਕ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਏਸ਼ੀਆਈ ਖੇਡਾਂ 'ਚ ਸੋਨ ਤਮਗਾ ਜਿੱਤਣ ਅਤੇ ਪੈਰਿਸ ਓਲੰਪਿਕ ਲਈ ਕੁਆਲੀਫਾਈ ਕਰਨ ਵਾਲੀ ਟੀਮ ਨੂੰ ਉਨ੍ਹਾਂ ਦੇ ਇਸ ਪ੍ਰਦਰਸ਼ਨ ਦੇ ਸਨਮਾਨ 'ਚ ਇਹ ਪੁਰਸਕਾਰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਵੀਡੀਓ ਕਾਲ ਰਾਹੀਂ ਖਿਡਾਰੀਆਂ ਨਾਲ ਗੱਲਬਾਤ ਵੀ ਕੀਤੀ।
ਇਹ ਵੀ ਪੜ੍ਹੋ- ਏਸ਼ੀਆਈ ਖੇਡਾਂ 'ਚ ਭਾਰਤ ਨੂੰ ਮਿਲਿਆ 100ਵਾਂ ਤਮਗਾ, ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨਾ
ਉਨ੍ਹਾਂ ਕਿਹਾ, ''ਭਾਰਤੀ ਪੁਰਸ਼ ਹਾਕੀ ਟੀਮ ਨੂੰ ਵਧਾਈ। ਉਨ੍ਹਾਂ ਦੇ ਸਮਰਪਣ ਅਤੇ ਅਣਥੱਕ ਮਿਹਨਤ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਕਿ ਹਾਕੀ ਅਸਲ ਵਿੱਚ ਭਾਰਤ ਦੀ ਖੇਡ ਹੈ। ਉਡੀਸਾ ਵਿੱਚ ਹਾਕੀ ਦਾ ਸਾਡੇ ਦਿਲਾਂ ਵਿੱਚ ਵਿਸ਼ੇਸ਼ ਸਥਾਨ ਹੈ ਅਤੇ ਇਹ ਇਤਿਹਾਸਕ ਦਿਨ ਹਮੇਸ਼ਾ ਸਾਡੀਆਂ ਯਾਦਾਂ ਵਿੱਚ ਰਹੇਗਾ। ਪੈਰਿਸ ਓਲੰਪਿਕ ਲਈ ਟੀਮ ਨੂੰ ਸ਼ੁੱਭਕਾਮਨਾਵਾਂ। ਓਡੀਸ਼ਾ 2018 ਤੋਂ ਭਾਰਤੀ ਹਾਕੀ ਟੀਮਾਂ ਨੂੰ ਸਪਾਂਸਰ ਕਰਦਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ 'ਚ ਦਿਓ।