ਅਗਲੇ 10 ਸਾਲਾਂ ਤੱਕ ਭਾਰਤੀ ਹਾਕੀ ਟੀਮ ਦਾ ਸਪਾਂਸਰ ਰਹੇਗਾ ਓਡਿਸ਼ਾ : ਪਟਨਾਇਕ
Wednesday, Aug 18, 2021 - 02:30 AM (IST)
ਭੁਵਨੇਸ਼ਵਰ- ਓਡਿਸ਼ਾ ਸਰਕਾਰ ਅਗਲੇ 10 ਸਾਲਾਂ ਤੱਕ ਭਾਰਤੀ ਹਾਕੀ ਟੀਮਾਂ ਦੀ ਸਪਾਂਸਰ ਬਣੀ ਰਹੇਗੀ। ਸੂਬੇ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ। ਪਟਨਾਇਕ ਨੇ ਭੁਵਨੇਸ਼ਵਰ ਵਿਚ ਭਾਰਤ ਦੀਆਂ ਪੁਰਸ਼ ਅਤੇ ਮਹਿਲਾ ਹਾਕੀ ਟੀਮਾਂ ਦੇ ਸਨਮਾਨ ਸਮਾਰੋਹ ਦੌਰਾਨ ਇਹ ਐਲਾਨ ਕੀਤਾ।
ਇਹ ਖ਼ਬਰ ਪੜ੍ਹੋ- IND v ENG : ਰਹਾਣੇ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਬੱਲੇਬਾਜ਼
ਭਾਰਤੀ ਪੁਰਸ਼ ਹਾਕੀ ਟੀਮ ਨੇ ਹਾਲ ਹੀ ਵਿਚ ਖਤਮ ਹੋਈਆਂ ਟੋਕੀਓ ਓਲੰਪਿਕ ਵਿਚ ਕਾਂਸੀ ਤਮਗਾ ਜਿੱਤ ਕੇ ਤਮਗੇ ਦਾ ਪਿਛਲਾ 41 ਸਾਲਾਂ ਤੋਂ ਚੱਲਿਆ ਆ ਰਿਹਾ ਇੰਤਜ਼ਾਰ ਖਤਮ ਕੀਤਾ ਸੀ ਜਦਕਿ ਮਹਿਲਾ ਟੀਮ ਚੌਥੇ ਸਥਾਨ 'ਤੇ ਰਹੀ ਸੀ। ਜਿਹੜਾ ਉਸਦਾ ਇਨ੍ਹਾਂ ਖੇਡਾਂ ਵਿਚ ਸਰਵਸ੍ਰੇਸ਼ਠ ਪ੍ਰਦਰਸ਼ਨ ਹੈ। ਪਟਨਾਇਕ ਨੇ ਇਸ ਦੌਰਾਨ ਹਰੇਕ ਖਿਡਾਰੀ ਨੂੰ 10 ਲੱਖ ਰੁਪਏ ਦਾ ਨਕਦ ਇਨਾਮ ਵੀ ਦਿੱਤਾ।
ਇਹ ਖ਼ਬਰ ਪੜ੍ਹੋ- ਟੈਸਟ ਚੈਂਪੀਅਨਸ਼ਿਪ ਪੁਆਇੰਟ ਟੇਬਲ 'ਚ ਦੂਜੇ ਸਥਾਨ 'ਤੇ ਭਾਰਤ, ਪਹਿਲੇ ਨੰਬਰ 'ਤੇ ਇਹ ਟੀਮ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।