ਵਾਇਰਸ ਦੇ ਬਾਵਜੂਦ ਆਈ. ਓ. ਸੀ. ਟੋਕੀਓ ਖੇਡਾਂ ਨੂੰ ਲੈ ਕੇ ਪ੍ਰਤੀਬੱਧ : ਓਲੰਪਿਕ ਪ੍ਰਮੁੱਖ

02/29/2020 11:05:04 AM

ਸਪੋਰਟਸ ਡੈਸਕ— ਕੌਮਾਂਤਰੀ ਓਲੰਪਿਕ ਕਮੇਟੀ ਦੇ ਮੁਖੀ ਥਾਮਸ ਬਾਕ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਵਧਣ ਦੇ ਬਾਵਜੂਦ ਉਹ ਟੋਕੀਓ 'ਚ 2020 'ਚ ਹੋਣ ਵਾਲੀਆਂ ਖੇਡਾਂ ਦੇ ਆਯੋਜਨ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ। ਇਹ ਬਿਆਨ ਅਜਿਹੇ ਸਮੇਂ 'ਚ ਆਇਆ ਹੈ, ਜਦੋਂ ਜਾਪਾਨ ਤੇ ਕਈ ਹੋਰਨਾਂ ਦੇਸ਼ਾਂ 'ਚ ਕੋਰੋਨਾ ਵਾਈਰਸ ਦੇ ਫੈਲਣ ਕਾਰਨ ਓਲੰਪਿਕ ਦੇ ਆਯੋਜਨ ਨੂੰ ਲੈ ਕੇ ਚਿੰਤਾ ਜਤਾਈ ਜਾ ਰਹੀ ਸੀ। PunjabKesariਇਸ ਤੋਂ ਪਹਿਲਾਂ ਕਈ ਖੇਡ ਪ੍ਰਤੀਯੋਗਿਤਾਵਾਂ ਇਸ ਵਜ੍ਹਾ ਨਾਲ ਰੱਦ ਕਰ ਦਿੱਤੀਆਂ ਗਈਆਂ ਸਨ। ਜਾਪਾਨੀ ਪ੍ਰਧਾਨ ਮੰਤਰੀ ਸ਼ਿੰਜੋ ਅਬੇ ਨੇ ਵਾਇਰਸ ਨੂੰ ਰੋਕਣ ਲਈ ਰਾਸ਼ਟਰੀ ਪੱਧਰ 'ਤੇ ਉਪਾਅ ਤੇਜ਼ ਕਰ ਦਿੱਤੇ ਹਨ।


Related News