ਦੁਖਦਾਇਕ ਖ਼ਬਰ : ਧਿਆਨ ਚੰਦ ਐਵਾਰਡੀ ਹਾਕੀ ਓਲੰਪੀਅਨ ਵਰਿੰਦਰ ਸਿੰਘ ਦਾ ਦਿਹਾਂਤ
Tuesday, Jun 28, 2022 - 11:23 AM (IST)

ਜਲੰਧਰ (ਏਜੰਸੀ)- ਓਲੰਪਿਕ ਹਾਕੀ ਖਿਡਾਰੀ ਵਰਿੰਦਰ ਸਿੰਘ ਦਾ ਮੰਗਲਵਾਰ ਨੂੰ ਪੰਜਾਬ ਦੇ ਜਲੰਧਰ ਵਿਚ ਦਿਹਾਂਤ ਹੋ ਗਿਆ। ਉਹ ਕੁਝ ਸਮੇਂ ਤੋਂ ਬਿਮਾਰ ਸਨ। 16 ਮਈ, 1947 ਨੂੰ ਜਨਮੇ, ਧਿਆਨ ਚੰਦ ਐਵਾਰਡੀ ਵਰਿੰਦਰ ਨੇ ਮਿਊਨਿਖ ਵਿੱਚ 1972 ਦੇ ਸਮਰ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ।
ਇਹ ਵੀ ਪੜ੍ਹੋ: ਅਮਰੀਕਾ 'ਚ ਵੱਡਾ ਰੇਲ ਹਾਦਸਾ, ਟਰੱਕ ਨਾਲ ਟੱਕਰ ਹੋਣ ਕਾਰਨ 3 ਲੋਕਾਂ ਦੀ ਮੌਤ, ਕਈ ਜ਼ਖ਼ਮੀ
ਉਨ੍ਹਾਂ ਨੇ 1976 ਦੇ ਸਮਰ ਓਲੰਪਿਕ ਵਿੱਚ ਵੀ ਭਾਗ ਲਿਆ ਸੀ। ਸੁਰਜੀਤ ਹਾਕੀ ਸੋਸਾਇਟੀ ਨੇ ਵਰਿੰਦਰ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ, 'ਅਸੀਂ ਸਾਰੇ ਸੋਸਾਇਟੀ ਮੈਂਬਰ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ।'
ਇਹ ਵੀ ਪੜ੍ਹੋ: ਅਮਰੀਕਾ ਦੇ ਟੈਕਸਾਸ 'ਚ ਟਰੈਕਟਰ-ਟਰੇਲਰ 'ਚੋਂ ਮਿਲੀਆਂ 45 ਤੋਂ ਵਧੇਰੇ ਲੋਕਾਂ ਦੀਆਂ ਲਾਸ਼ਾਂ, ਫੈਲੀ ਸਨਸਨੀ