ਓਲੰਪਿਕ ਖਿਡਾਰੀ ਨੀਰਜ ਚੋਪੜਾ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
Wednesday, Oct 16, 2024 - 06:45 PM (IST)
ਅੰਮ੍ਰਿਤਸਰ- ਓਲੰਪਿਕ ਖਿਡਾਰੀ ਨੀਰਜ ਚੋਪੜਾ ਆਪਣੇ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਾਜਿੰਦਰ ਸਿੰਘ ਰੂਬੀ ਨੇ ਨੀਰਜ ਚੋਪੜਾ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਵੀ ਕੀਤਾ।
ਨੀਰਜ ਚੋਪੜਾ ਨੇ ਪੈਰਿਸ ਓਲੰਪਿਕ ਦੇ ਜੈਵਲਿਨ ਥ੍ਰੋਅ ਈਵੈਂਟ ਵਿੱਚ ਭਾਰਤ ਲਈ ਚਾਂਦੀ ਦਾ ਤਗਮਾ ਜਿੱਤਿਆ। 26 ਸਾਲਾ ਨੀਰਜ ਨੇ 89.45 ਮੀਟਰ ਜੈਵਲਿਨ ਸੁੱਟ ਕੇ ਦੂਜਾ ਸਥਾਨ ਹਾਸਲ ਕੀਤਾ। ਇਸ ਦੇ ਨਾਲ ਹੀ ਨੀਰਜ ਲਗਾਤਾਰ ਦੋ ਓਲੰਪਿਕ 'ਚ ਤਮਗਾ ਜਿੱਤਣ ਵਾਲਾ ਤੀਜਾ ਭਾਰਤੀ ਖਿਡਾਰੀ ਬਣ ਗਿਆ ਹੈ। ਨੀਰਜ ਚੋਪੜਾ ਜੈਵਲਿਨ 'ਚ ਓਲੰਪਿਕ ਖੇਡਾਂ 'ਚ ਸੋਨ ਤਮਗਾ ਵੀ ਜਿੱਤ ਚੁੱਕੇ ਹਨ।