ਓਲੰਪਿਕ ਕੁਆਲੀਫਾਇਰ ਸਾਡੇ ਲਈ ਕਰੋ ਜਾਂ ਮਰੋ ਦਾ ਮੁਕਾਬਲਾ, ਅਸੀਂ ਚੁਣੌਤੀ ਲਈ ਤਿਆਰ : ਸਵਿਤਾ
Friday, Jan 05, 2024 - 05:26 PM (IST)
ਰਾਂਚੀ- ਭਾਰਤੀ ਮਹਿਲਾ ਹਾਕੀ ਟੀਮ ਦੀ ਕਪਤਾਨ ਸਵਿਤਾ ਅਨੁਸਾਰ ਏਸ਼ੀਅਨ ਚੈਂਪੀਅਨਸ ਟਰਾਫੀ ਵਿਚ ਖਿਤਾਬੀ ਜਿੱਤ ਨੇ ਓਲੰਪਿਕ ਕੁਆਲੀਫਾਇਰ ਤੋਂ ਪਹਿਲਾਂ ਭਾਰਤ ਦਾ ਮਨੋਬਲ ਵਧਾਇਆ ਹੈ ਅਤੇ ਉਨ੍ਹਾਂ ਨੇ ਟੀਮ ਦੇ ਤਜਰਬੇਕਾਰ ਖਿਡਾਰੀਆਂ 'ਤੇ ਭਰੋਸਾ ਪ੍ਰਗਟਾਇਆ ਹੈ ਕਿ ਉਹ ਪੈਰਿਸ ਖੇਡਾਂ ਲਈ ਕੁਆਲੀਫਾਈ ਕਰਨ ਵਿੱਚ ਮਦਦ ਕਰਨਗੇ। ਓਲੰਪਿਕ ਕੁਆਲੀਫਾਇਰ ਇੱਥੇ 16 ਤੋਂ 19 ਜਨਵਰੀ ਤੱਕ ਕਰਵਾਏ ਜਾਣਗੇ ਜਿਸ ਵਿੱਚ ਮੇਜ਼ਬਾਨ ਭਾਰਤ ਸਮੇਤ ਅੱਠ ਦੇਸ਼ ਚੋਟੀ ਦੇ ਤਿੰਨ ਸਥਾਨਾਂ ਵਿੱਚ ਰਹਿ ਕੇ ਜੁਲਾਈ-ਅਗਸਤ ਵਿੱਚ ਹੋਣ ਵਾਲੀਆਂ ਪੈਰਿਸ ਖੇਡਾਂ ਲਈ ਕੁਆਲੀਫਾਈ ਕਰਨ ਦੀ ਕੋਸ਼ਿਸ਼ ਕਰਨਗੇ।
ਹਾਕੀ ਇੰਡੀਆ ਦੀ ਰਿਲੀਜ਼ ਵਿੱਚ ਸਵਿਤਾ ਨੇ ਕਿਹਾ, “ਟੀਮ ਖ਼ਾਸ ਕਰਕੇ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤਣ ਤੋਂ ਬਾਅਦ ਪ੍ਰੇਰਿਤ ਹੈ।
ਇਹ ਵੀ ਪੜ੍ਹੋ- ਓਸਾਕਾ ਬ੍ਰਿਸਬੇਨ ਇੰਟਰਨੈਸ਼ਨਲ ਦੇ ਦੂਜੇ ਦੌਰ 'ਚ ਹਾਰੀ
ਉਨ੍ਹਾਂ ਨੇ ਕਿਹਾ, “ਸਾਡੀਆਂ ਤਿਆਰੀਆਂ ਪੂਰੀਆਂ ਹਨ ਅਤੇ ਟੀਮ ਵਿੱਚ ਉਹ ਖਿਡਾਰੀ ਸ਼ਾਮਲ ਹਨ ਜੋ ਪਿਛਲੇ ਸਮੇਂ ਵਿੱਚ ਓਲੰਪਿਕ ਕੁਆਲੀਫਾਇਰ ਖੇਡ ਚੁੱਕੇ ਹਨ ਅਤੇ ਕੁਆਲੀਫਾਈ ਕਰਨ ਲਈ ਲੋੜੀਂਦੇ ਪ੍ਰਦਰਸ਼ਨ ਦੇ ਪੱਧਰ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਇਹ ਸਾਡੇ ਲਈ ਕਰੋ ਜਾਂ ਮਰੋ ਦਾ ਟੂਰਨਾਮੈਂਟ ਹੈ ਅਤੇ ਅਸੀਂ ਚੁਣੌਤੀ ਲਈ ਤਿਆਰ ਹਾਂ।'' ਟੂਰਨਾਮੈਂਟ ਦੀਆਂ ਚੋਟੀ ਦੀਆਂ ਤਿੰਨ ਟੀਮਾਂ ਪੈਰਿਸ ਖੇਡਾਂ ਲਈ ਕੁਆਲੀਫਾਈ ਕਰਨਗੀਆਂ। ਟੂਰਨਾਮੈਂਟ ਵਿੱਚ ਮੌਜੂਦਾ ਓਲੰਪਿਕ ਚਾਂਦੀ ਦਾ ਤਗ਼ਮਾ ਜੇਤੂ ਜਰਮਨੀ, ਸਾਬਕਾ ਏਸ਼ੀਆਈ ਖੇਡਾਂ ਦੇ ਚੈਂਪੀਅਨ ਜਾਪਾਨ, ਚਿਲੀ ਅਤੇ ਚੈੱਕ ਗਣਰਾਜ ਨੂੰ ਪੂਲ ਏ ਵਿੱਚ ਰੱਖਿਆ ਗਿਆ ਹੈ ਜਦੋਂਕਿ ਮੇਜ਼ਬਾਨ ਭਾਰਤ ਅਮਰੀਕਾ, ਨਿਊਜ਼ੀਲੈਂਡ ਅਤੇ ਇਟਲੀ ਦੇ ਨਾਲ ਪੂਲ ਬੀ ਵਿੱਚ ਹੈ।
ਇਹ ਵੀ ਪੜ੍ਹੋ- ਰੋਹਿਤ ਨੇ ਕੀਤਾ ਗਿੱਲ ਦਾ ਸਮਰਥਨ, ਕਿਹਾ- ਉਹ ਨੰਬਰ 3 'ਤੇ ਭਾਰਤ ਲਈ ਚੰਗਾ ਪ੍ਰਦਰਸ਼ਨ ਕਰ ਸਕਦੇ ਹਨ
ਭਾਰਤ ਦੀ ਉਪ ਕਪਤਾਨ ਨਿੱਕੀ ਪ੍ਰਧਾਨ ਨੇ ਕਿਹਾ, “ਟੀਮ ਦੀ ਹਰ ਮੈਂਬਰ ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣੀ ਚਾਹੁੰਦੀ ਹੈ। ਇਹ ਉਨ੍ਹਾਂ ਦਾ ਸੁਫ਼ਨਾ ਹੈ ਅਤੇ ਇਸ ਹਫ਼ਤੇ ਦੇ ਸ਼ੁਰੂ ਵਿੱਚ ਰਾਂਚੀ ਪਹੁੰਚਣ ਤੋਂ ਬਾਅਦ, ਅਸੀਂ ਮੈਦਾਨ 'ਤੇ ਕੁਝ ਵਧੀਆ ਸਿਖਲਾਈ ਸੈਸ਼ਨਾਂ ਵਿੱਚ ਹਿੱਸਾ ਲਿਆ ਹੈ। ਭਾਰਤ ਦਾ ਪਹਿਲਾ ਮੈਚ 13 ਜਨਵਰੀ ਨੂੰ ਅਮਰੀਕਾ ਨਾਲ ਹੋਵੇਗਾ। ਇਸ ਤੋਂ ਬਾਅਦ 14 ਜਨਵਰੀ ਨੂੰ ਨਿਊਜ਼ੀਲੈਂਡ ਖਿਲਾਫ ਮੈਚ ਖੇਡਿਆ ਜਾਵੇਗਾ। ਇੱਕ ਦਿਨ ਦੇ ਆਰਾਮ ਤੋਂ ਬਾਅਦ ਭਾਰਤ 16 ਜਨਵਰੀ ਨੂੰ ਇਟਲੀ ਨਾਲ ਖੇਡੇਗਾ। ਸੈਮੀਫਾਈਨਲ 18 ਜਨਵਰੀ ਨੂੰ ਅਤੇ ਫਾਈਨਲ 19 ਜਨਵਰੀ ਨੂੰ ਹੋਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।