ਗਣਤੰਤਰ ਦਿਵਸ ''ਤੇ ਦੇਸ਼ ਭਗਤੀ ਦੇ ਰੰਗ ''ਚ ਰੰਗੇ ਖਿਡਾਰੀ, ਖਾਸ ਅੰਦਾਜ਼ ''ਚ ਦਿੱਤੀਆਂ ਦੇਸ਼ ਵਾਸੀਆਂ ਨੂੰ ਵਧਾਈਆਂ

01/26/2023 3:33:36 PM

ਸਪੋਰਟਸ ਡੈਸਕ :  ਭਾਰਤ ਅੱਜ ਆਪਣਾ 74ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਇਹ ਉਹ ਦਿਨ ਹੈ ਜਦੋਂ ਸਾਡਾ ਸੰਵਿਧਾਨ ਲਾਗੂ ਹੋਇਆ ਸੀ। ਅੱਜ ਦੇ ਦਿਨ 1950 ਵਿੱਚ ਭਾਰਤੀ ਸੰਵਿਧਾਨ ਨੂੰ ਕਾਨੂੰਨੀ ਤੌਰ 'ਤੇ ਅਪਣਾਇਆ ਗਿਆ ਸੀ। ਦੇਸ਼ ਭਰ 'ਚ ਆਮ ਜਨਤਾ ਦੇ ਨਾਲ-ਨਾਲ ਭਾਰਤੀ ਖਿਡਾਰੀ ਵੀ ਦੇਸ਼ ਭਗਤੀ ਦੇ ਰੰਗ 'ਚ ਨਜ਼ਰ ਆ ਰਹੇ ਹਨ। ਕਈ ਖਿਡਾਰੀਆਂ ਨੇ ਸੋਸ਼ਲ ਮੀਡੀਆ 'ਤੇ ਇਸ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਵਿੱਚ ਅਨੁਭਵੀ ਅਤੇ ਕ੍ਰਿਕਟ ਦੇ ਭਗਵਾਨ ਸਚਿਨ ਤੇਂਦੁਲਕਰ ਅਤੇ ਵਿਸਫੋਟਕ ਬੱਲੇਬਾਜ਼ ਵਿਰਾਟ ਕੋਹਲੀ ਵੀ ਸ਼ਾਮਲ ਹਨ। ਆਓ ਜਾਣਦੇ ਹਾਂ ਕਿਸ ਨੇ ਕੀ ਕਿਹਾ-

ਭਾਰਤੀ ਟੀਮ ਦੇ ਸਾਬਕਾ ਕਪਤਾਨ ਤੇ ਧਾਕੜ ਬੱਲੇਬਾਜ਼ ਵਿਰਾਟ ਕੋਹਲੀ ਨੇ ਟਵੀਟ ਕਰਕੇ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ।

ਕ੍ਰਿਕਟ ਦੇ ਭਗਵਾਨ ਸਚਿਨ ਤੇਂਦੁਲਕਰ ਨੇ ਟਵੀਟ ਕਰਕੇ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ, 'ਤੁਹਾਨੂੰ ਸਾਰਿਆਂ ਨੂੰ ਗਣਤੰਤਰ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਅੱਜ, ਕੱਲ੍ਹ ਤੇ ਹਮੇਸ਼ਾ ਸਾਨੂੰ ਆਪਣੇ ਗੌਰਵਸ਼ਾਲੀ ਰਾਸ਼ਟਰ 'ਤੇ ਮਾਣ ਰਹੇਗਾ।'

ਭਾਰਤੀ ਟੀਮ ਦੇ ਸਾਬਕਾ ਖਿਡਾਰੀ ਵੀ. ਵੀ. ਐੱਸ. ਲਕਸ਼ਮਣ ਨੇ ਟਵੀਟ ਕਰਕੇ ਲਿਖਿਆ, 'ਭਾਰਤ ਦੇ 74ਵੇਂ ਗਣਤੰਤਰ ਦਿਵਸ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ। ਸਾਡੇ ਮਹਾਨ ਰਾਸ਼ਟਰ ਦੇ ਨਿਰਮਾਣ 'ਚ ਯੋਗਦਾਨ ਦੇਣ ਵਾਲੇ ਸਾਰੇ ਲੋਕਾਂ ਦੇ ਬਲੀਦਾਨ ਨੂੰ ਯਾਦ ਕਰਨ ਦਾ ਦਿਨ।'

ਇਹ ਵੀ ਪੜ੍ਹੋ : ਯੁਵਰਾਜ ਸਿੰਘ ਨੇ ਸਾਨੀਆ ਮਿਰਜ਼ਾ ਨੂੰ ਆਸਟ੍ਰੇਲੀਅਨ ਓਪਨ ਦੇ ਫਾਈਨਲ 'ਚ ਪਹੁੰਚਣ 'ਤੇ ਦਿੱਤੀ ਵਧਾਈ

ਭਾਰਤੀ ਟੀਮ ਦੇ ਸਾਬਕਾ ਬੱਲੇਬਾਜ਼ ਗੌਤਮ ਗੰਭੀਰ ਨੇ ਟਵੀਟ ਕਰਕੇ ਲਿਖਿਆ, 'ਕੁਝ ਰਾਸ਼ਟਰਾਂ ਨੇ ਰਾਜਾ ਦੇ ਅੱਗੇ ਝੁਕਣਾ ਚੁਣਿਆ, ਅਸੀਂ ਗਣਤੰਤਰ ਬਣਨ ਲਈ ਲੜੇ। ਜੈ ਹਿੰਦ।

ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਗੇਂਦਬਾਜ਼ ਤੇ ਕੋਚ ਅਨਿਲ ਕੁੰਬਲੇ ਨੇ ਵੀ ਦੇਸ਼ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ।

ਭਾਰਤੀ ਟੀਮ ਦੇ ਸਾਬਕਾ ਕੋਚ ਰਵੀ ਸ਼ਾਸਤਰੀ ਨੇ ਵੀ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ।

ਭਾਰਤੀ ਟੀਮ ਦੇ ਧਾਕੜ ਗੇਂਦਬਾਜ਼ ਹਰਭਜਨ ਸਿੰਘ ਨੇ ਟਵੀਟ ਕਰਕੇ ਲਿਖਿਆ, '74ਵੇਂ ਗਣਤੰਤਰ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਅੱਜ ਦਾ ਦਿਨ ਸਾਡੇ ਆਜ਼ਾਦੀ ਘੁਲਾਟੀਏ ਵੀਰਾਂ ਨੂੰ ਯਾਦ ਕਰਨ ਤੇ ਉਨ੍ਹਾਂ ਦੇ ਆਦਰਸ਼ਾਂ ਦੀ ਰਖਿਆ ਕਰਨ ਲਈ ਸਾਡੀ ਵਚਨਬੱਧਤਾ ਦੀ ਪੁਸ਼ਟੀ ਕਰਨ ਦਾ ਦਿਨ ਹੈ। ਆਓ ਅਸੀਂ ਆਪਣੇ ਦੇਸ਼ ਨੂੰ ਖੁਸ਼ਹਾਲ ਤੇ ਮਜ਼ਬੂਤ ਬਣਾਉਣ ਦਾ ਅਹਿਦ ਲਈਏ। ਮੈਨੂੰ ਆਪਣੇ ਦੇਸ਼ 'ਤੇ ਮਾਣ ਹੈ।'

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


Tarsem Singh

Content Editor

Related News