ਸਾਡਾ ਧਿਆਨ ਭਵਿੱਖ ਦੇ ਟੀਚਿਆਂ 'ਤੇ : ਰੀਡ
Thursday, Oct 07, 2021 - 06:13 PM (IST)

ਬੈਂਗਲੁਰੂ- ਭਾਰਤੀ ਮਰਦ ਹਾਕੀ ਟੀਮ ਦੇ ਮੁੱਖ ਕੋਚ ਗ੍ਰਾਹਮ ਰੀਡ ਨੇ ਕਿਹਾ ਹੈ ਕਿ ਟੋਕੀਓ ਓਲੰਪਿਕ ਵਿਚ ਇਤਿਹਾਸਕ ਕਾਂਸੇ ਦਾ ਤਮਗ਼ਾ ਜਿੱਤਣ ਤੋਂ ਬਾਅਦ ਮੌਜੂਦਾ ਰਾਸ਼ਟਰੀ ਕੈਂਪ ਵਿਚ ਭਵਿੱਖ ਦੇ ਟੀਚੇ ਤੈਅ ਕਰਨ 'ਤੇ ਧਿਆਨ ਦਿੱਤਾ ਜਾਵੇਗਾ। ਕੋਚ ਨੇ ਕੋਵਿਡ-19 ਮਹਾਮਾਰੀ ਕਾਰਨ ਕਈ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਬਾਵਜੂਦ ਟੋਕੀਓ ਓਲੰਪਿਕ ਤੋਂ ਪਹਿਲਾਂ ਭਾਰਤੀ ਖੇਡ ਅਥਾਰਟੀ (ਸਾਈ) ਬੈਂਗਲੁਰੂ ਕੇਂਦਰ ਵੱਲੋਂ ਖਿਡਾਰੀਆਂ ਨੂੰ ਦਿੱਤੇ ਗਏ ਸਮਰਥਨ 'ਤੇ ਖ਼ੁਸ਼ੀ ਜ਼ਾਹਰ ਕੀਤੀ ਹੈ ਤੇ ਕਿਹਾ ਕਿ ਟੀਮ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਾਰਿਆਂ ਦਾ ਦਿਲ ਜਿੱਤ ਲਿਆ ਹੈ।