ਵਿਸ਼ਵ ਰੈਂਕਿੰਗ ’ਚ ਨੰਬਰ ਇਕ ਬਣੀ ਸਾਤਵਿਕ ਤੇ ਚਿਰਾਗ ਦੀ ਜੋੜੀ
Wednesday, Oct 11, 2023 - 02:27 PM (IST)
ਨਵੀਂ ਦਿੱਲੀ, (ਭਾਸ਼ਾ)– ਸਾਤਵਿਕ ਸਾਈਰਾਜ ਰੈਂਕੀਰੈੱਡੀ ਤੇ ਚਿਰਾਗ ਸ਼ੈੱਟੀ ਦੀ ਸਟਾਰ ਪੁਰਸ਼ ਜੋੜੀ ਹਾਂਗਜ਼ੂ ਏਸ਼ੀਆਈ ਖੇਡਾਂ-2023 ਵਿਚ ਸੋਨ ਤਮਗਾ ਜਿੱਤਣ ਤੋਂ ਬਾਅਦ ਵਿਸ਼ਵ ਰੈਂਕਿੰਗ ਵਿਚ ਨੰਬਰ ਇਕ ’ਤੇ ਕਾਬਜ਼ ਹੋਣ ਵਾਲੀ ਪਹਿਲੀ ਭਾਰਤੀ ਡਬਲਜ਼ ਜੋੜੀ ਬਣ ਗਈ ਹੈ। ਬੀਤੇ ਸ਼ਨੀਵਾਰ ਨੂੰ ਹਾਂਗਜ਼ੂ ਵਿਚ ਏਸ਼ੀਆਈ ਖੇਡਾਂ ਵਿਚ ਭਾਰਤ ਲਈ ਬੈਡਮਿੰਟਨ ਦਾ ਪਹਿਲਾ ਸੋਨ ਤਮਗਾ ਜਿੱਤਣ ਵਾਲੇ ਸਾਤਵਿਕ ਤੇ ਚਿਰਾਗ ਦੋ ਸਥਾਨਾਂ ਦੇ ਫਾਇਦੇ ਨਾਲ ਬੀ. ਡਬਲਯੂ. ਐੱਫ. ਦੀ ਤਾਜ਼ਾ ਰੈਂਕਿੰਗ ਵਿਚ ਚੋਟੀ ’ਤੇ ਪਹੁੰਚ ਗਏ ਹਨ।
ਇਹ ਜੋੜੀ ਇਸਦੇ ਨਾਲ ਹੀ ਮਹਾਨ ਖਿਡਾਰੀ ਪ੍ਰਕਾਸ਼ ਪਾਦੂਕੋਣ, ਸਾਇਨਾ ਨੇਹਵਾਲ ਤੇ ਕਿਦਾਂਬੀ ਸ਼੍ਰੀਕਾਂਤ ਦੀ ਸੂਚੀ ਵਿਚ ਸ਼ਾਮਲ ਹੋ ਗਈ ਹੈ, ਜਿਨ੍ਹਾਂ ਨੇ ਨੰਬਰ ਇਕ ਵਿਸ਼ਵ ਰੈਂਕਿੰਗ ਹਾਸਲ ਕੀਤੀ ਹੈ। ਮਹਿਲਾ ਸਿੰਗਲਜ਼ ਵਿਚ ਪੀ. ਵੀ. ਸਿੰਧੂ ਏਸ਼ੀਆਈ ਖੇਡਾਂ ਵਿਚ ਤਮਗਾ ਜਿੱਤਣ ਵਿਚ ਅਸਫਲ ਰਹਿਣ ਦੇ ਬਾਵਜੂਦ ਦੋ ਸਥਾਨਾਂ ਦੇ ਫਾਇਦੇ ਨਾਲ 13ਵੇਂ ਸਥਾਨ ’ਤੇ ਪਹੁੰਚ ਗਈ ਹੈ।
ਇਹ ਵੀ ਪੜ੍ਹੋ : ਇਟਲੀ ਗਈ ਮਹਿਲਾ ਖਿਡਾਰਨ ਨਾਲ ਕੋਚ ਨੇ ਕੀਤਾ ਰੇਪ, 5 ਖਿਡਾਰਨਾਂ ਨੇ ਲਾਏ ਗੰਭੀਰ ਇਲਜ਼ਾਮ
ਏਸ਼ੀਆਈ ਖੇਡਾਂ ਵਿਚ ਕਾਂਸੀ ਤਮਗੇ ਦੇ ਰੂਪ ਵਿਚ ਪੁਰਸ਼ ਸਿੰਗਲਜ਼ ਵਿਚ ਭਾਰਤ ਨੂੰ 41 ਸਾਲ ਬਾਅਦ ਤਮਗਾ ਦਿਵਾਉਣ ਦੇ ਬਾਵਜੂਦ ਐੱਚ. ਐੱਸ. ਪ੍ਰਣਯ ਇਕ ਸਥਾਨ ਦੇ ਨੁਕਸਾਨ ਨਾਲ ਵਿਸ਼ਵ ਰੈਂਕਿੰਗ ਵਿਚ 8ਵੇਂ ਸਥਾਨ ’ਤੇ ਹੈ। ਟੀਮ ਪ੍ਰਤੀਯੋਗਿਤਾ ਵਿਚ ਚਾਂਦੀ ਤਮਗਾ ਜਿੱਤਣ ਦੌਰਾਨ ਆਪਣੇ ਦੋਵੇਂ ਸਿੰਗਲਜ਼ ਮੁਕਾਬਲੇ ਜਿੱਤਣ ਵਾਲਾ ਲਕਸ਼ੈ ਸੇਨ ਵੀ ਇਕ ਸਥਾਨ ਦੇ ਨੁਕਸਾਨ ਨਾਲ 15ਵੇਂ ਨੰਬਰ ’ਤੇ ਹੈ। ਕਿਦਾਂਬੀ ਸ਼੍ਰੀਕਾਂਤ ਇਕ ਸਥਾਨ ਦੇ ਫਾਇਦੇ ਨਾਲ 20ਵੇਂ ਸਥਾਨ ’ਤੇ ਹੈ। ਗਾਇਤਰੀ ਗੋਪੀਚੰਦ ਤੇ ਤ੍ਰਿਸ਼ਾ ਜੌਲੀ ਦੀ ਮਹਿਲਾ ਡਬਲਜ਼ ਜੋੜੀ ਵੀ ਇਕ ਸਥਾਨ ਅੱਗੇ ਵੱਧ ਕੇ 16ਵੇਂ ਸਥਾਨ ’ਤੇ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ