ਪਾਕਿ ਨੇ ਨਿਊਜ਼ੀਲੈਂਡ ਦਾ ਟੀ20 'ਚ ਕੀਤਾ ਸਫਾਇਆ

11/05/2018 12:45:28 AM

ਦੁਬਈ— ਪਾਕਿਸਤਾਨ ਤੇ ਨਿਊਜ਼ੀਲੈਂਡ ਵਿਚਾਲੇ 3 ਟੀ-20 ਸੀਰੀਜ਼ ਦਾ ਆਖਰੀ ਮੈਚ ਐਤਵਾਰ ਨੂੰ ਦੁਬਈ 'ਚ ਖੇਡਿਆ ਗਿਆ। ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਕੀਤਾ ਹੈ। ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਊਜ਼ੀਲੈਂਡ ਨੂੰ 167 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਨਿਊਜ਼ੀਲੈਂਡ ਦੀ ਟੀਮ 16.5 ਓਵਰਾਂ 'ਚ 119 ਦੌੜਾਂ 'ਤੇ ਢੇਰ ਹੋ ਗਈ ਤੇ ਪਾਕਿਸਤਾਨ ਨੇ ਇਹ ਮੈਚ 47 ਦੌੜਾਂ ਨਾਲ ਜਿੱਤ ਲਿਆ। ਪਾਕਿਸਤਾਨ ਨੇ ਟੀ-20 ਸੀਰੀਜ਼ 'ਚ ਨਿਊਜ਼ੀਲੈਂਡ ਦਾ ਸਫਾਇਆ ਕਰਦੇ ਹੋਏ 3-0 ਨਾਲ ਸੀਰੀਜ਼ 'ਤੇ ਕਬਜ਼ਾਂ ਕੀਤਾ।
ਜ਼ਿਕਰਯੋਗ ਹੈ ਕਿ ਪਾਕਿਸਤਾਨ ਨੇ ਪਹਿਲੇ ਮੈਚ 'ਚ ਨਿਊਜ਼ੀਲੈਂਡ ਨੂੰ 2 ਦੌੜਾਂ ਨਾਲ ਤੇ ਦੂਜਾ ਮੈਚ 6 ਵਿਕਟਾਂ ਨਾਲ ਜਿੱਤ ਲਿਆ ਸੀ।